‘ਆਪ’ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤੇ-ਗੋਇਲ
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ‘ਆਪ’ ਸਰਕਾਰ ਦੀ ਨਸ਼ਿਆਂ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲੋਕਾਂ ਦੀ ਸ਼ਮੂਲੀਅਤ ਵਧਾ ਕੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਵਾਰਡ ਅਤੇ ਪਿੰਡ ਸੁਰੱਖਿਆ ਕਮੇਟੀਆਂ ਰਾਹੀਂ 1.
ਪ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਰਿੰਦਰ ਕੁਮਾਰ ਗੋਇਲ। ਤਸਵੀਰ : ਗੁਰਿੰਦਰ ਸਿੰਘ
23-10-2026
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਇਜਲਾਸ ਦੇ ਪਹਿਲੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ‘ਆਪ’ ਸਰਕਾਰ ਦੀ ਨਸ਼ਿਆਂ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲੋਕਾਂ ਦੀ ਸ਼ਮੂਲੀਅਤ ਵਧਾ ਕੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਵਾਰਡ ਅਤੇ ਪਿੰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰਾਂ ਨੂੰ ਲਾਮਬੰਦ ਕੀਤਾ ਗਿਆ ਹੈ, ਜਦਕਿ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਸਣੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਗ਼ੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀਆਂ ਜਾਇਦਾਦਾਂ ਵੀ ਢਾਹੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਕੰਮ ਕਰ ਰਹੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਸੀਂ ਅਜਿਹੀ ਪਹੁੰਚ ਅਪਣਾਈ ਹੈ ਜਿਸ ਵਿਚ ਲੋਕਾਂ ਦੀ ਸ਼ਮੂਲੀਅਤ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਨਸ਼ਿਆਂ ਤੋਂ ਪੀੜਤ ਲੋਕਾਂ ਦਾ ਮੁੜ ਵਸੇਬਾ ਸ਼ਾਮਿਲ ਹੈ। ਸਾਡਾ ਟੀਚਾ ਸਪੱਸ਼ਟ ਹੈ ਪੰਜਾਬ ਨੂੰ ਨਸ਼ਿਆਂ ਤੋਂ ਨਿਜਾਤ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਲੜਾਈ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪੂਰੇ ਪੰਜਾਬ ਵਿਚ ਵਾਰਡ ਅਤੇ ਪਿੰਡ ਸੁਰੱਖਿਆ ਕਮੇਟੀਆਂ ਦਾ ਯੋਜਨਾਬੱਧ ਢੰਗ ਨਾਲ ਗਠਨ ਕੀਤਾ ਗਿਆ ਹੈ।