22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਈਰਾਨ ਆਪਣਾ ਇਕ ਗ੍ਰਾਮ ਯੂਰੇਨੀਅਮ ਵੀ ਦੇਸ਼ ਤੋਂ ਬਾਹਰ ਨਹੀਂ ਭੇਜੇਗਾ

ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਈਰਾਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣੀ ਪ੍ਰਮਾਣੂ ਸਮੱਗਰੀ ਦਾ ਇਕ ਗ੍ਰਾਮ ਵੀ ਦੇਸ਼ ਤੋਂ ਬਾਹਰ ਨਹੀਂ ਭੇਜੇਗਾ। ਈਰਾਨ ਦੇ ਸੁਰੱਖਿਆ ਮੁਖੀ ਮੋਹਸਿਨ ਰੇਜ਼ਾਈ ਨੇ ਤਹਿਰਾਨ ਦੌਰੇ ’ਤੇ ਪਹੁੰਚੇ ਪਾਕਿਸਤਾਨੀ ਫ਼ੌਜ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਨੂੰ ਇਹ ਗੱਲ ਕਹੀ।

Ad Position 21
No active advertisement
ਅਜੀਤ ਡੈਸਕ 23-10-2026
ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਈਰਾਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣੀ ਪ੍ਰਮਾਣੂ ਸਮੱਗਰੀ ਦਾ ਇਕ ਗ੍ਰਾਮ ਵੀ ਦੇਸ਼ ਤੋਂ ਬਾਹਰ ਨਹੀਂ ਭੇਜੇਗਾ। ਈਰਾਨ ਦੇ ਸੁਰੱਖਿਆ ਮੁਖੀ ਮੋਹਸਿਨ ਰੇਜ਼ਾਈ ਨੇ ਤਹਿਰਾਨ ਦੌਰੇ ’ਤੇ ਪਹੁੰਚੇ ਪਾਕਿਸਤਾਨੀ ਫ਼ੌਜ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਨੂੰ ਇਹ ਗੱਲ ਕਹੀ। ਮੁਨੀਰ ਤੇ ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਅਮਰੀਕਾ-ਈਰਾਨ ਵਿਚਾਲੇ ਸ਼ਾਂਤੀ ਵਾਰਤਾ ਮੁੜ ਸ਼ੁਰੂ ਕਰਵਾਉਣ ਲਈ ਯਤਨ ਕਰ ਰਹੇ ਹਨ। ਰੇਜ਼ਾਈ ਨੇ ਕਿਹਾ ਕਿ ਜਦੋਂ ਤੱਕ ਅਮਰੀਕਾ ਈਰਾਨ ਦੀਆਂ ਮੰਗਾਂ ਪੂਰੀਆਂ ਨਹੀਂ ਕਰਦਾ, ਉਦੋਂ ਤੱਕ ਵਾਸ਼ਿੰਗਟਨ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ। ਉਨ੍ਹਾਂ ਅਨੁਸਾਰ ਪ੍ਰਮਾਣੂ ਸਮੱਗਰੀ ਈਰਾਨ ਦੀ ਕੌਮੀ ਦੌਲਤ ਹੈ ਤੇ ਇਸ ਦੀ ਵਰਤੋਂ ਦੇਸ਼ ਅੰਦਰ ਹੀ ਕੀਤੀ ਜਾਵੇਗੀ। ਇਸ ਦੌਰਾਨ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਵੀ ਆਸਿਮ ਮੁਨੀਰ ਨਾਲ ਮੁਲਾਕਾਤ ਕੀਤੀ। ਮੁਨੀਰ ਨੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਸਮੇਤ ਹੋਰ ਅਧਿਕਾਰੀਆਂ ਨਾਲ ਦੁਵੱਲੇ ਸਬੰਧਾਂ, ਖੇਤਰੀ ਹਾਲਾਤ ਅਤੇ ਅਮਰੀਕਾ ਨਾਲ ਤਣਾਅ ਘਟਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਰਤ ’ਚ ਐੱਸ. ਸੀ. ਓ. ਸੱਭਿਆਚਾਰਕ ਮੰਤਰੀਆਂ ਦੀ ਬੈਠਕ ’ਚ ਸ਼ਿਰਕਤ ਕਰਨ ਲਈ ਪਾਕਿ ਕਰ ਰਿਹੈ ਵਿਚਾਰ ਅਗਲੀ ਖ਼ਬਰ ਪਾਕਿ ਵਿਚਲੇ ਵਿਸ਼ਵ ਪ੍ਰਸਿੱਧ ਪ੍ਰਾਚੀਨ ਪ੍ਰਹਲਾਦਪੁਰੀ ਤੇ ਸੂਰਜ ਕੁੰਡ ਮੰਦਰ ਢਹਿ ਢੇਰੀ
Ad Position 24