23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

26 ਨੂੰ ਇਕ ਰੋਜ਼ਾ ਦੌਰੇ ’ਤੇ ਪੰਜਾਬ ਆ ਰਹੇ ਹਨ ਵੇਣੂਗੋਪਾਲ

ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਜਥੇਬੰਦਕ ਜਨਰਲ ਸਕੱਤਰ ਕੇ. ਸੀ.

Ad Position 21
No active advertisement
ਅਜੀਤ ਡੈਸਕ 24-10-2026
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਜਥੇਬੰਦਕ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਸੋਮਵਾਰ 26 ਅਕਤੂਬਰ ਨੂੰ ਇਕ ਰੋਜ਼ਾ ਦੌਰੇ ’ਤੇ ਪੰਜਾਬ ਆ ਰਹੇ ਹਨ। ਉਨ੍ਹਾਂ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਜਥੇਬੰਦਕ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਆਪਣੇ ਦੌਰੇ ਦੌਰਾਨ ਉਹ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਸਾਰਾ ਦਿਨ ਮੈਰਾਥਨ ਮੀਟਿੰਗਾਂ ਕਰਨਗੇ, ਜਿਨ੍ਹਾਂ ਵਿਚ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀ ਰਣਨੀਤੀ ਅਤੇ ਜਥੇਬੰਦਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਕਾਂਗਰਸ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਆਗੂਆਂ ਅਤੇ ਵਰਕਰਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਅਤੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਤਿਆਰੀਆਂ ਨੂੰ ਤੇਜ਼ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਤੋਂ ਬਦਲੇਗਾ ਆਦਮਪੁਰ-ਮੁੰਬਈ ਇੰਡੀਗੋ ਉਡਾਣ ਦਾ ਸਮਾਂ ਅਗਲੀ ਖ਼ਬਰ ਸੂਬੇ ’ਚੋਂ ਨਸ਼ਿਆਂ ਦਾ ਖ਼ਾਤਮਾ ਹੋਣਾ ਬਹੁਤ ਜ਼ਰੂਰੀ- ਭਗਵੰਤ ਪੰਧੇਰ
Ad Position 24