24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਰਕਾਰ ਨਸ਼ੇ ਨਾਲ ਸੰਬੰਧਿਤ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਤੇ ਐੱਨ.ਆਈ.ਏ. ਹਵਾਲੇ ਕਰ ਦੇਵੇ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)- ਜੇਕਰ ਪੰਜਾਬ ’ਚ ਨਸ਼ਾ ਗੁਜਰਾਤ ਜਾਂ ਕੌਮਾਂਤਰੀ ਸਰਹੱਦ ਪਾਰੋਂ ਹੀ ਆ ਰਿਹਾ ਹੈ, ਤਾਂ ‘ਆਪ’ ਸਰਕਾਰ ਨਸ਼ੇ ਨਾਲ ਸੰਬੰਧਿਤ ਮਾਮਲਿਆਂ ਦੀ ਜਾਂਚ ਸੀ. ਬੀ.

Ad Position 21
No active advertisement
ਅਜੀਤ ਡੈਸਕ 24-10-2026
ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)- ਜੇਕਰ ਪੰਜਾਬ ’ਚ ਨਸ਼ਾ ਗੁਜਰਾਤ ਜਾਂ ਕੌਮਾਂਤਰੀ ਸਰਹੱਦ ਪਾਰੋਂ ਹੀ ਆ ਰਿਹਾ ਹੈ, ਤਾਂ ‘ਆਪ’ ਸਰਕਾਰ ਨਸ਼ੇ ਨਾਲ ਸੰਬੰਧਿਤ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਅਤੇ ਐੱਨ.ਆਈ.ਏ. ਹਵਾਲੇ ਕਰ ਦੇਵੇ, ਨਸ਼ਿਆਂ ਦੇ ਕੇਸਾਂ ਦੀ ਸੀ.ਬੀ.ਆਈ. ਜਾਂਚ ਤੋਂ ਡਰ ਕਿਉਂ ਹੈ। ਪਰਵਿੰਦਰ ਸਿੰਘ ਝੋਟਾ ਦੇ ਨਾਲ-ਨਾਲ ਗੁਲਜ਼ਾਰ ਸਿੰਘ ਅਤੇ ਬਿਕਰਮਜੀਤ ਸਿੰਘ ਦੇ ਕੇਸ ਵੀ ਸੀ.ਬੀ.ਆਈ. ਹਵਾਲੇ ਕੀਤੇ ਜਾਣ। ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੀਤਾ। ਮੁੱਖ ਮੰਤਰੀ ਵਲੋਂ ਕੇਂਦਰ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਚੁੱਕੇ ਗਏ ਸਵਾਲ ’ਤੇ ਪਲਟਵਾਰ ਕਰਦਿਆਂ ਉਨ੍ਹਾਂ ਕਿਹਾ ਕੇਂਦਰ ਸਰਕਾਰ ’ਤੇ ਚਿੱਕੜ ਸੁੱਟ ਕੇ ਛੁਟਕਾਰਾ ਨਹੀਂ ਹੋਣਾ, ਸਗੋਂ ਨਸ਼ਾ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਵਿਚ ਤੁਹਾਨੂੰ ਆਪਣੀਆਂ ਨਾਕਾਮੀਆਂ ਦਾ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਪੈਣਾ ਹੈ।
Ad Position 22
No active advertisement
ਪਿਛਲੀ ਖ਼ਬਰ ਬੀਰ ਕਲਾਂ ਕਾਲਜ ਦੇ ਨਤੀਜੇ ’ਚ ਵਿਦਿਆਰਥਣਾਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 30 ਨੂੰ
Ad Position 24