ਵੜਿੰਗ ਨੇ ਮੁਫ਼ਤ ਆਟਾ ਵੰਡਣ ਦੀ ਯੋਜਨਾ ਲਈ 500 ਕਰੋੜ ਰੁਪਏ ਦਾ ਟੈਂਡਰ ਕੱਢਣ ’ਤੇ ਚੁੱਕੇ ਸਵਾਲ
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਵਲੋਂ ਮੁਫ਼ਤ ਆਟਾ ਵੰਡਣ ਦੀ ਯੋਜਨਾ ਲਈ 500 ਕਰੋੜ ਰੁਪਏ ਦਾ ਟੈਂਡਰ ਕੱਢਣ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਲੋਕ ਪਹਿਲਾਂ ਤੋਂ ਹੀ ਸਰਕਾਰ ਵਲੋਂ ਦਿੱਤੀ ਜਾ ਰਹੀ ਕਣਕ ਦੀ ਵੰਡ ਤੋਂ ਸੰਤੁਸ਼ਟ ਹਨ, ਤਾਂ ਇਸ ਨਵੀਂ ਯੋਜਨਾ ’ਤੇ ਵਾਧੂ ਪੈਸਾ ਖ਼ਰਚਣ ਦੀ ਕੀ ਲੋੜ ਹੈ?
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਵਲੋਂ ਮੁਫ਼ਤ ਆਟਾ ਵੰਡਣ ਦੀ ਯੋਜਨਾ ਲਈ 500 ਕਰੋੜ ਰੁਪਏ ਦਾ ਟੈਂਡਰ ਕੱਢਣ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਲੋਕ ਪਹਿਲਾਂ ਤੋਂ ਹੀ ਸਰਕਾਰ ਵਲੋਂ ਦਿੱਤੀ ਜਾ ਰਹੀ ਕਣਕ ਦੀ ਵੰਡ ਤੋਂ ਸੰਤੁਸ਼ਟ ਹਨ, ਤਾਂ ਇਸ ਨਵੀਂ ਯੋਜਨਾ ’ਤੇ ਵਾਧੂ ਪੈਸਾ ਖ਼ਰਚਣ ਦੀ ਕੀ ਲੋੜ ਹੈ? ਵੜਿੰਗ ਨੇ ਸਪੱਸ਼ਟ ਕੀਤਾ ਕਿ ਉਹ ਮੁਫ਼ਤ ਸਹੂਲਤਾਂ ਦੇਣ ਦੇ ਖ਼ਿਲਾਫ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਸਰਕਾਰੀ ਯੋਜਨਾਵਾਂ ਜਾਰੀ ਰਹਿਣੀਆਂ ਚਾਹੀਦੀਆਂ ਹਨ, ਪਰ ਇਨ੍ਹਾਂ ਨੂੰ ਲਾਗੂ ਕਰਦੇ ਸਮੇਂ ਜਨਤਾ ਦੇ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰਨੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦੀਆਂ ਯੋਜਨਾਵਾਂ ਬੰਦ ਨਹੀਂ ਹੋਣੀਆਂ ਚਾਹੀਦੀਆਂ, ਪਰ ਜਨਤਾ ਦੇ ਪੈਸੇ ਦੀ ਬਰਬਾਦੀ ਵੀ ਨਹੀਂ ਹੋਣੀ ਚਾਹੀਦੀ।