ਗੋਲੂ ਕਾ ਮੋੜ ਤੋਂ 15 ਕਿਲੋ ਦੇ ਕਰੀਬ ਹੈਰੋਇਨ ਸਮੇਤ ਦੋ ਨੌਜਵਾਨ ਕਾਬ
ਗੋਲੂ ਕਾ ਮੋੜ (ਫਿਰੋਜ਼ਪੁਰ), 23 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ. ਐੱਨ.
ਗੋਲੂ ਕਾ ਮੋੜ (ਫਿਰੋਜ਼ਪੁਰ), 23 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.) ਦੀ ਟੀਮ ਨੇ ਗੋਲੂ ਕਾ ਮੋੜ ਵਿਖੇ ਵੱਡੀ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ 14 ਕਿਲੋ 965 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਦੋਵੇਂ ਮੁਲਜ਼ਮ ਪਿੰਡ ਛਾਂਗਾ ਰਾਏ ਹਿਠਾੜ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਜਾਣਕਾਰੀ ਅਨੁਸਾਰ ਏ.ਆਈ.ਜੀ. ਗੁਰਿੰਦਰ ਬੀਰ ਸਿੰਘ, ਏ.ਐੱਨ.ਟੀ.ਐੱਫ. ਰੇਂਜ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਐੱਸ.ਪੀ. ਪ੍ਰਿਥੀਪਾਲ ਸਿੰਘ ਸੰਧੂ ਦੀ ਨਿਗਰਾਨੀ ਹੇਠ ਸਬ-ਇੰਸਪੈਕਟਰ ਸਤਪਾਲ ਉੱਪਲ ਦੀ ਅਗਵਾਈ ਵਾਲੀ ਟੀਮ ਵਲੋਂ ਇਹ ਕਾਰਵਾਈ ਕੀਤੀ ਗਈ। ਪੁਲਿਸ ਟੀਮ ਨੇ ਗੋਲੂ ਕਾ ਮੋੜ ਵਿਖੇ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਦੋ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 14 ਕਿਲੋ 965 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਉਨ੍ਹਾਂ ਦਾ ਮੋਟਰਸਾਈਕਲ ਵੀ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ। ਮੁਲਜ਼ਮਾਂ ਦੀ ਪਛਾਣ ਸਾਈਮਨ ਅਤੇ ਹਰਭਜਨ ਸਿੰਘ ਵਜੋਂ ਹੋਈ ਹੈ। ਪੁਲਿਸ ਵਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।