24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਅਬੋਹਰ ਗੋਲੀਕਾਂਡ ਦਾ ਮਾਮਲਾ ਗੰਭੀਰਤਾ ਨਾਲ ਲਵੇ ਪੰਜਾਬ ਸਰਕਾਰ-ਹਰਦੀਪ ਸਿੰਘ ਗਿੱਲ

ਚੰਡੀਗੜ੍ਹ, 23 ਅਕਤੂਬਰ (ਪ੍ਰੋ ਅਵਤਾਰ ਸਿੰਘ) - ਅਬੋਹਰ ਵਿਖੇ ਗੋਲੀਬਾਰੀ ਦੀ ਘਟਨਾ ’ਚ ਅਜੇ ਕੁਮਾਰ ਦੀ ਮੌਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਜਾਂਚ ਦੀ ਨਿਰਪੱਖਤਾ ਯਕੀਨੀ ਬਣਾਉਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.

Ad Position 21
No active advertisement
ਅਜੀਤ ਡੈਸਕ 24-10-2026
ਚੰਡੀਗੜ੍ਹ, 23 ਅਕਤੂਬਰ (ਪ੍ਰੋ ਅਵਤਾਰ ਸਿੰਘ) - ਅਬੋਹਰ ਵਿਖੇ ਗੋਲੀਬਾਰੀ ਦੀ ਘਟਨਾ ’ਚ ਅਜੇ ਕੁਮਾਰ ਦੀ ਮੌਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਜਾਂਚ ਦੀ ਨਿਰਪੱਖਤਾ ਯਕੀਨੀ ਬਣਾਉਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਮਾਮਲੇ ’ਚ ਦਖ਼ਲ ਦੇਣ, ਜਾਂਚ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਹਰਦੀਪ ਸਿੰਘ ਗਿੱਲ ਵਲੋਂ ਜਾਰੀ ਪੱਤਰ ਅਨੁਸਾਰ, 27 ਸਤੰਬਰ 2026 ਨੂੰ ਅਬੋਹਰ ਦੇ ਸੰਤ ਨਗਰ ਸਥਿਤ ਭਗਵਾਨ ਵਾਲਮੀਕਿ ਮੰਦਿਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਵਾਪਰੀ ਸੀ, ਜਿਸ ’ਚ ਅਜੈ ਕੁਮਾਰ ਗੰਭੀਰ ਜ਼ਖ਼ਮੀ ਹੋ ਗਏ ਸਨ। ਬਾਅਦ ਵਿਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਵਾਲਮੀਕਿ ਭਾਈਚਾਰੇ ਨਾਲ ਸਬੰਧਤ ਸਨ ਅਤੇ ਉਨ੍ਹਾਂ ਦੇ ਪਿਤਾ ਵੀ ਸਫ਼ਾਈ ਕਰਮਚਾਰੀ ਹਨ। ਪੱਤਰ ’ਚ ਪੀੜਤ ਪਰਿਵਾਰ ਵਲੋਂ ਜਾਂਚ ਦੀ ਪ੍ਰਗਤੀ ਸਬੰਧੀ ਪ੍ਰਗਟਾਈ ਗਈ ਚਿੰਤਾ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਦਾ ਜ਼ਿਕਰ ਕੀਤਾ ਗਿਆ ਹੈ। ਹਰਦੀਪ ਸਿੰਘ ਗਿੱਲ ਨੇ ਸੁਝਾਅ ਦਿੱਤਾ ਹੈ ਕਿ ਮਾਮਲੇ ਦੀ ਜਾਂਚ ਦੀ ਸਮੀਖਿਆ ਅਜਿਹੇ ਸੀਨੀਅਰ ਪੁਲਿਸ ਅਧਿਕਾਰੀ ਤੋਂ ਕਰਵਾਈ ਜਾਵੇ, ਜੋ ਮੌਜੂਦਾ ਜਾਂਚ ਨਾਲ ਸਿੱਧੇ ਤੌਰ ’ਤੇ ਜੁੜਿਆ ਨਾ ਹੋਵੇ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਸਮੇਤ ਸਬੰਧਤ ਅਧਿਕਾਰੀਆਂ ਤੋਂ ਮਾਮਲੇ ਵਿਚ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਰਿਪੋਰਟ ਵੀ ਮੰਗੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ’ਚ ਵਾਈਟ ਪੇਪਰ ਜਾਰੀ ਕਰੇ ਮਾਨ ਸਰਕਾਰ-ਤਰੁਣ ਚੁੱਘ ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਸਦਮਾ, ਨਾਨੇ ਦਾ ਦਿਹਾਂਤ ਅੰਤਿਮ ਅਰਦਾਸ ਪਿੰਡ ਲੁਹਾਰਾ ਵਿਖੇ 25 ਨੂੰ
Ad Position 24