23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਡਕਾਲਾ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਡਕਾਲਾ (ਪਟਿਆਲਾ), 23 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਡਕਾਲਾ ਵਿਖੇ ਹਿੰਦੁਸਤਾਨ ਪੈਟਰੋਲੀਅਮ ਪੰਪ ਨੇੜੇ ਦਿਨ-ਦਿਹਾੜੇ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੱਡੀ ਵਿਚ ਬਿਠਾ ਕੇ ਲਿਜਾਣ ਅਤੇ ਬਾਅਦ ਵਿਚ ਉਸ ਦੀ ਲਾਸ਼ ਭਵਾਨੀਗੜ੍ਹ ਰੋਡ ’ਤੇ ਪਿੰਡ ਚਨੋ ਨੇੜੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿਚ ਨੌਜਵਾਨ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।

Ad Position 21
No active advertisement
ਸੀ.ਸੀ.ਟੀ.ਵੀ. ਕੈਮਰੇ ’ਚ ਕੈਦ ਹਮਲਾਵਰਾਂ ਦੀ ਤਸਵੀਰ। 24-10-2026
ਡਕਾਲਾ (ਪਟਿਆਲਾ), 23 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਡਕਾਲਾ ਵਿਖੇ ਹਿੰਦੁਸਤਾਨ ਪੈਟਰੋਲੀਅਮ ਪੰਪ ਨੇੜੇ ਦਿਨ-ਦਿਹਾੜੇ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੱਡੀ ਵਿਚ ਬਿਠਾ ਕੇ ਲਿਜਾਣ ਅਤੇ ਬਾਅਦ ਵਿਚ ਉਸ ਦੀ ਲਾਸ਼ ਭਵਾਨੀਗੜ੍ਹ ਰੋਡ ’ਤੇ ਪਿੰਡ ਚਨੋ ਨੇੜੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿਚ ਨੌਜਵਾਨ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਨਵਾਬ ਖਾਨ (30), ਪੁੱਤਰ ਦਰਸ਼ਨ ਖਾਨ, ਵਾਸੀ ਡਕਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪਟਿਆਲਾ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਸਕਾਰਪੀਓ ਗੱਡੀ ਵਿਚ ਸਵਾਰ ਵਿਅਕਤੀਆਂ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਨਵਾਬ ਖਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿਚ ਜ਼ਖ਼ਮੀ ਹੋਣ ਮਗਰੋਂ ਹਮਲਾਵਰ ਉਸ ਨੂੰ ਗੱਡੀ ਵਿਚ ਬਿਠਾ ਕੇ ਆਪਣੇ ਨਾਲ ਲੈ ਗਏ। ਮੁੱਢਲੀ ਜਾਣਕਾਰੀ ਅਨੁਸਾਰ ਬਾਅਦ ਵਿਚ ਉਸ ਦੀ ਲਾਸ਼ ਭਵਾਨੀਗੜ੍ਹ ਰੋਡ ’ਤੇ ਪਿੰਡ ਚੰਨੋ ਨੇੜੇ ਮਿਲੀ। ਇਸ ਘਟਨਾ ਸੰਬੰਧੀ ਸਾਰੀ ਵਾਰਦਾਤ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋਣ ਦੀ ਜਾਣਕਾਰੀ ਮਿਲੀ ਹੈ। ਪੁਲਿਸ ਟੀਮਾਂ ਵਲੋਂ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ-ਪੜਤਾਲ ਕਰਦਿਆਂ ਘਟਨਾ ਦੇ ਪੂਰੇ ਕ੍ਰਮ ਅਤੇ ਇਸ ਵਿਚ ਸ਼ਾਮਿਲ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਦਾ ਸ਼ੱਕੀ ਹਾਲਾਤ ਵਿਚ ਕਤਲ ਅਗਲੀ ਖ਼ਬਰ ਆਈ.ਐੱਸ.ਆਈ. ਨੂੰ ਫ਼ੌਜੀ ਟਿਕਾਣਿਆਂ ਬਾਰੇ ਗੁਪਤ ਸੂਚਨਾਵਾਂ ਭੇਜਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫ਼ਤਾਰ
Ad Position 24