ਚੰਡੀਗੜ੍ਹ ’ਚ ਗੋਲੀਬਾਰੀ ਦੌਰਾਨ ਵਿਦਿਆਰਥੀ ਦੀ ਮੌਤ
ਚੰਡੀਗੜ੍ਹ, 23 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-22 ਸਥਿਤ ਸਨਾਤਨ ਧਰਮ ਮੰਦਰ ਦੇ ਬਾਹਰ ਵੀਰਵਾਰ ਦੇਰ ਰਾਤ ਗੋਲੀਬਾਰੀ ਦੀ ਘਟਨਾ ਵਿਚ ਕਾਲਜ ਵਿਦਿਆਰਥੀ ਨੈਤਿਕ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋ ਦੋਸਤ ਅਤੇ ਆਟੋ ਚਾਲਕ ਜ਼ਖ਼ਮੀ ਹੋ ਗਏ। ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੈਤਿਕ ਆਪਣੇ ਦੋ ਦੋਸਤਾਂ ਨਾਲ ਆਟੋ ਵਿਚ ਸਵਾਰ ਹੋ ਕੇ ਜਾ ਰਿਹਾ ਸੀ।
ਨ
ਨੈਤਿਕ ਦੀ ਪੁਰਾਣੀ ਤਸਵੀਰ।
24-10-2026
ਚੰਡੀਗੜ੍ਹ, 23 ਅਕਤੂਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-22 ਸਥਿਤ ਸਨਾਤਨ ਧਰਮ ਮੰਦਰ ਦੇ ਬਾਹਰ ਵੀਰਵਾਰ ਦੇਰ ਰਾਤ ਗੋਲੀਬਾਰੀ ਦੀ ਘਟਨਾ ਵਿਚ ਕਾਲਜ ਵਿਦਿਆਰਥੀ ਨੈਤਿਕ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋ ਦੋਸਤ ਅਤੇ ਆਟੋ ਚਾਲਕ ਜ਼ਖ਼ਮੀ ਹੋ ਗਏ। ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੈਤਿਕ ਆਪਣੇ ਦੋ ਦੋਸਤਾਂ ਨਾਲ ਆਟੋ ਵਿਚ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਆਟੋ ਵਿਚ ਬੈਠੇ ਨੌਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਨੈਤਿਕ ਸਮੇਤ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਨੈਤਿਕ ਦੀ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਮੌਤ ਹੋ ਗਈ। ਸੂਚਨਾ ਮਿਲਦਿਆਂ ਹੀ ਪੁਲਿਸ ਪੋਸਟ ਸੈਕਟਰ-22 ਅਤੇ ਥਾਣਾ ਸੈਕਟਰ-17 ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਸੂਤਰਾਂ ਅਨੁਸਾਰ ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਵਲੋਂ ਇਸ ਮਾਮਲੇ ਵਿਚ ਇਕ ਨਾਬਾਲਗ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਮਾਮਲੇ ਵਿਚ ਗੈਂਗਸਟਰਾਂ ਦੀ ਸ਼ਮੂਲੀਅਤ ਹੋਣ ਦਾ ਵੀ ਦਾਅਵਾ ਹੈ। ਪੁਲਿਸ ਵਲੋਂ ਇਸ ਘਟਨਾ ਨੂੰ ਹਰ ਪਹਿਲੂ ਤੋਂ ਵੀ ਦੇਖਿਆ ਜਾ ਰਿਹਾ ਹੈ।