25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਤੇਜਿੰਦਰਪਾਲ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਨਿਯੁਕਤ

ਪਟਿਆਲਾ, 24 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਵਲੋਂ ਤੇਜਿੰਦਰਪਾਲ ਸਿੰਘ ਸੰਧੂ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ । ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ ।

Ad Position 21
No active advertisement
ਅਜੀਤ ਡੈਸਕ 25-10-2026
ਪਟਿਆਲਾ, 24 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਵਲੋਂ ਤੇਜਿੰਦਰਪਾਲ ਸਿੰਘ ਸੰਧੂ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ । ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ । ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਸਨ । ਜ਼ਿਕਰਯੋਗ ਹੈ ਕਿ ਸੰਧੂ ਪਰਿਵਾਰ ਨੂੰ ਟਕਸਾਲੀ ਅਕਾਲੀ ਪਰਿਵਾਰ ਵਜੋਂ ਜਾਣਿਆ ਜਾਂਦਾ ਹੈ। ਤੇਜਿੰਦਰਪਾਲ ਸਿੰਘ ਸੰਧੂ ਦੇ ਪਿਤਾ ਜਸਦੇਵ ਸਿੰਘ ਸੰਧੂ ਤੇ ਮਾਤਾ ਜਸਦੇਵ ਕੌਰ ਸੰਧੂ ਲਗਾਤਾਰ ਅੱਠ ਵਾਰ ਵਿਧਾਇਕ ਚੁਣੇ ਗਏ ਸਨ । ਪਰਿਵਾਰ ਦੀ ਇਹ ਸਿਆਸੀ ਵਿਰਾਸਤ ਤੇ ਅਕਾਲੀ ਸਿਆਸਤ ਨਾਲ ਲੰਮੇ ਸਮੇਂ ਤੋਂ ਜੁੜੇ ਇਸਦੀ ਵਿਸ਼ੇਸ਼ ਪਛਾਣ ਰਹੇ ਹਨ । ਅਜਿਹੇ ਪਿਛੋਕੜ ਵਾਲੇ ਪਰਿਵਾਰ ਨਾਲ ਸਬੰਧਿਤ ਤਜਿੰਦਰਪਾਲ ਸਿੰਘ ਸੰਧੂ ਨੂੰ ਪਾਰਟੀ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ । ਨਿਯੁਕਤੀ ਤੋਂ ਬਾਅਦ ਤੇਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਪ੍ਰਗਟਾਏ ਗਏ ਭਰੋਸੇ ਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ । ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੇ ਸਿਧਾਂਤਾਂ ਅਨੁਸਾਰ ਕੰਮ ਕਰਦਿਆਂ ਜਥੇਬੰਦੀ ਦੀ ਮਜ਼ਬੂਤੀ ਲਈ ਯਤਨ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ । ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਗੰਭੀਰਤਾ ਨਾਲ ਨਿਭਾਉਂਦਿਆਂ ਪਾਰਟੀ ਦੀਆਂ ਸਰਗਰਮੀਆਂ ਵਿਚ ਸਰਗਰਮ ਭੂਮਿਕਾ ਅਦਾ ਕਰਨਗੇ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਰਕਿੰਗ ਚੇਅਰਮੈਨ ਬਣੇ ਕ੍ਰਿਸ਼ਨ ਕੁਮਾਰ ਬਾਵਾ ਅਗਲੀ ਖ਼ਬਰ ਪੀ.ਆਰ.ਟੀ.ਸੀ., ਪਨਬੱਸ ਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਵਲੋਂ ਹੜਤਾਲ ਖ਼ਤਮ
Ad Position 24