ਜਨਗਣਨਾ ਦਾ ਦੂਜਾ ਪੜਾਅ 16 ਨਵੰਬਰ ਤੋਂ ਹੋਵੇਗਾ ਆਰੰਭ
ਸੰਗਰੂਰ, 24 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਜਨਗਣਨਾ-2027 ਤਹਿਤ ਆਬਾਦੀ ਦੀ ਗਣਨਾ ਦਾ ਦੂਜਾ ਪੜਾਅ ਪੰਜਾਬ ਵਿਚ 16 ਨਵੰਬਰ, 2026 ਤੋਂ ਸ਼ੁਰੂ ਹੋਵੇਗਾ ਤੇ 4 ਜਨਵਰੀ, 2027 ਤੱਕ ਜਾਰੀ ਰਹੇਗਾ । ਇਸ ਤਹਿਤ 16 ਤੋਂ 30 ਨਵੰਬਰ, 2026 ਤੱਕ ਲੋਕਾਂ ਨੂੰ ਆਨਲਾਈਨ ਸਵੈ-ਗਣਨਾ ਦੀ ਸਹੂਲਤ ਮਿਲੇਗੀ, ਜਦਕਿ ਪਹਿਲੀ ਦਸੰਬਰ, 2026 ਤੋਂ 4 ਜਨਵਰੀ, 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਕਰਨਗੇ ।
ਸੰਗਰੂਰ, 24 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਜਨਗਣਨਾ-2027 ਤਹਿਤ ਆਬਾਦੀ ਦੀ ਗਣਨਾ ਦਾ ਦੂਜਾ ਪੜਾਅ ਪੰਜਾਬ ਵਿਚ 16 ਨਵੰਬਰ, 2026 ਤੋਂ ਸ਼ੁਰੂ ਹੋਵੇਗਾ ਤੇ 4 ਜਨਵਰੀ, 2027 ਤੱਕ ਜਾਰੀ ਰਹੇਗਾ । ਇਸ ਤਹਿਤ 16 ਤੋਂ 30 ਨਵੰਬਰ, 2026 ਤੱਕ ਲੋਕਾਂ ਨੂੰ ਆਨਲਾਈਨ ਸਵੈ-ਗਣਨਾ ਦੀ ਸਹੂਲਤ ਮਿਲੇਗੀ, ਜਦਕਿ ਪਹਿਲੀ ਦਸੰਬਰ, 2026 ਤੋਂ 4 ਜਨਵਰੀ, 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਕਰਨਗੇ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦ ੱਸਿਆ ਕਿ ਜਨਗਣਨਾ ਰਾਹੀਂ ਪ੍ਰਾਪਤ ਹੋਣ ਵਾਲੇ ਅੰਕੜੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਯੋਜਨਾਵਾਂ ਉਲੀਕਣ ਦਾ ਅਹਿਮ ਆਧਾਰ ਬਣਦੇ ਹਨ । ਸਿੱਖਿਆ, ਸਿਹਤ, ਰਿਹਾਇਸ਼, ਪੀਣ ਵਾਲੇ ਪਾਣੀ ਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਭਵਿੱਖੀ ਵਿਉਂਤਬੰਦੀ ਲਈ ਆਬਾਦੀ ਬਾਰੇ ਸਹੀ ਤੇ ਮੁਕੰਮਲ ਜਾਣਕਾਰੀ ਉਪਲਬਧ ਹੋਣੀ ਬਹੁਤ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਹਰੇਕ ਪਰਿਵਾਰ ਦੀ ਭਾਗੀਦਾਰੀ ਇਸ ਪ੍ਰਕਿਰਿਆ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਨੇ ਖ਼ਾਸ ਤੌਰ ’ਤੇ ਸਿੱਖਿਆ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਨਗਣਨਾ ਵਿਚ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲੀ ਦਸੰਬਰ ਤੋਂ ਘਰ-ਘਰ ਆਉਣ ਵਾਲੇ ਅਧਿਕਾਰਤ ਗਣਨਾਕਾਰਾਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਅਤੇ ਪੁੱਛੇ ਗਏ ਸਵਾਲਾਂ ਦੇ ਸਹੀ ਤੇ ਸਪਸ਼ਟ ਜਵਾਬ ਦਿੱਤੇ ਜਾਣ । ਉਨ੍ਹਾਂ ਪੰਚਾਇਤਾਂ, ਸਥਾਨਕ ਸੰਸਥਾਵਾਂ, ਸਮਾਜ ਸੇਵੀ ਜਥੇਬੰਦੀਆਂ ਅਤੇ ਜਾਗਰੂਕ ਨਾਗਰਿਕਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਜਨਗਣਨਾ ਦੀ ਮਹੱਤਤਾ ਅਤੇ ਨਿਰਧਾਰਿਤ ਮਿਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ । ‘ਸਾਡੀ ਜਨਗਣਨਾ, ਸਾਡਾ ਵਿਕਾਸ’ ਦਾ ਸੁਨੇਹਾ ਦਿੰਦਿਆਂ ਉਨ੍ਹਾਂ ਕਿਹਾ ਕਿ ਜਨਗਣਨਾ ਨੂੰ ਸਫਲ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰੇਕ ਨਾਗਰਿਕ ਸਹੀ ਜਾਣਕਾਰੀ ਦੇ ਕੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਦੀ ਵਿਉਂਤਬੰਦੀ ਵਿੱਚ ਆਪਣਾ ਯੋਗਦਾਨ ਪਾਵੇ।