25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਏ.ਐੱਨ.ਟੀ.ਐੱਫ. ਫ਼ਿਰੋਜ਼ਪੁਰ ਰੇਂਜ ਵਲੋਂ ਕਰੀਬ 15 ਕਿੱਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

ਫ਼ਿਰੋਜ਼ਪੁਰ, 24 ਅਕਤੂਬਰ (ਗੁਰਿੰਦਰ ਸਿੰਘ)-ਸਰਹੱਦ ਪਾਰ ਤੇ ਅੰਤਰ-ਜ਼ਿਲ੍ਹਾ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ. ਐਨ.

Ad Position 21
No active advertisement
ਅਜੀਤ ਡੈਸਕ 25-10-2026
ਫ਼ਿਰੋਜ਼ਪੁਰ, 24 ਅਕਤੂਬਰ (ਗੁਰਿੰਦਰ ਸਿੰਘ)-ਸਰਹੱਦ ਪਾਰ ਤੇ ਅੰਤਰ-ਜ਼ਿਲ੍ਹਾ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ) ਫ਼ਿਰੋਜ਼ਪੁਰ ਰੇਂਜ ਨੇ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ 14 ਕਿੱਲੋ 965 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ । ਪੁਲਿਸ ਨੇ ਮੁਲਜ਼ਮਾਂ ਕੋਲੋਂ ਤਸਕਰੀ ਲਈ ਵਰਤਿਆ ਜਾ ਰਿਹਾ ਇਕ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਈਮਨ ਸਿੰਘ ਉਰਫ਼ ਸੇਮਲ ਪੁੱਤਰ ਪਿਆਰਾ ਸਿੰਘ ਅਤੇ ਹਰਭਜਨ ਸਿੰਘ ਉਰਫ਼ ਬੱਬੂ ਪੁੱਤਰ ਸਤਪਾਲ ਸਿੰਘ ਦੋਵੇਂ ਵਾਸੀ ਪਿੰਡ ਛਾਂਗਾ ਰਾਏ ਹਿਠਾੜ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ, ਕੇਂਦਰੀ ਏਜੰਸੀ ਨਾਲ ਤਾਲਮੇਲ ਰਾਹੀਂ ਮਿਲੀ ਪੁਖ਼ਤਾ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਡੀ.ਐੱਸ.ਪੀ. ਪ੍ਰਿਥੀਪਾਲ ਸਿੰਘ ਦੀ ਨਿਗਰਾਨੀ ਹੇਠ ਤੇ ਐੱਸ.ਆਈ. ਸਤਪਾਲ ਦੀ ਅਗਵਾਈ ਵਿਚ ਏ.ਐਨ.ਟੀ.ਐਫ. ਦੀ ਟੀਮ ਵਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ । ਇਸ ਸਬੰਧੀ ਥਾਣਾ ਐੱਨ.ਟੀ.ਐੱਫ., ਐੱਸ.ਏ.ਐੱਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਡੀ.ਐੱਸ.ਪੀ. ਪ੍ਰਿਥੀਪਾਲ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਮੋਟਰਸਾਈਕਲ ਦੀ ਵਰਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਅਤੇ ਖੇਪਾਂ ਦੀ ਸਪਲਾਈ ਲਈ ਕਰ ਰਹੇ ਸਨ । ਜਾਂਚ ਦੌਰਾਨ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਅਗਲੀ ਖ਼ਬਰ ਜਨਗਣਨਾ ਦਾ ਦੂਜਾ ਪੜਾਅ 16 ਨਵੰਬਰ ਤੋਂ ਹੋਵੇਗਾ ਆਰੰਭ
Ad Position 24