25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਾਕਿ ’ਚ ਅਣਪਛਾਤੇ ਹਮਲਾਵਰਾਂ ਦੀ ਗੋਲੀਬਾਰੀ ’ਚ ਹਿੰਦੂ ਕਾਰੋਬਾਰੀ ਦੀ ਮੌਤ

ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਦੇ ਸ਼ਹਿਰ ਸਿਬੀ ਵਿਖੇ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਵਲੋਂ ਕੀਤੀ ਗਈ ਗੋਲੀਬਾਰੀ ਕਾਰਨ ਗੰਭੀਰ ਜ਼ਖ਼ਮੀ ਹੋਏ ਹਿੰਦੂ ਵਪਾਰੀ ਬਸੰਤ ਕੁਮਾਰ ਉਰਫ਼ ਭਿਸ਼ੇ ਪੁੱਤਰ ਮਾਨਿਕ ਲਾਲ ਦੀ ਅੱਜ ਸਵੇਰੇ ਇਲਾਜ ਦੌਰਾਨ ਮੌਤ ਹੋ ਗਈ । ਪੁਲਿਸ ਅਨੁਸਾਰ ਇਹ ਵਾਰਦਾਤ ਚਾਕਰ ਰੋਡ ਸਥਿਤ ਪਬਲਿਕ ਪਾਰਕ ਨੇੜੇ ਵਾਪਰੀ, ਜਿੱਥੇ ਲੁਟੇਰਿਆਂ ਨੇ ਬਸੰਤ ਕੁਮਾਰ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 25-10-2026
ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਦੇ ਸ਼ਹਿਰ ਸਿਬੀ ਵਿਖੇ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਵਲੋਂ ਕੀਤੀ ਗਈ ਗੋਲੀਬਾਰੀ ਕਾਰਨ ਗੰਭੀਰ ਜ਼ਖ਼ਮੀ ਹੋਏ ਹਿੰਦੂ ਵਪਾਰੀ ਬਸੰਤ ਕੁਮਾਰ ਉਰਫ਼ ਭਿਸ਼ੇ ਪੁੱਤਰ ਮਾਨਿਕ ਲਾਲ ਦੀ ਅੱਜ ਸਵੇਰੇ ਇਲਾਜ ਦੌਰਾਨ ਮੌਤ ਹੋ ਗਈ । ਪੁਲਿਸ ਅਨੁਸਾਰ ਇਹ ਵਾਰਦਾਤ ਚਾਕਰ ਰੋਡ ਸਥਿਤ ਪਬਲਿਕ ਪਾਰਕ ਨੇੜੇ ਵਾਪਰੀ, ਜਿੱਥੇ ਲੁਟੇਰਿਆਂ ਨੇ ਬਸੰਤ ਕੁਮਾਰ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਨਾਜ਼ੁਕ ਹਾਲਤ ’ਚ ਟੀਚਿੰਗ ਹਸਪਤਾਲ ਲਿਜਾਇਆ ਗਿਆ, ਜਿੱਥੋਂ ਮੁੱਢਲੀ ਸਹਾਇਤਾ ਮਗਰੋਂ ਉਨ੍ਹਾਂ ਨੂੰ ਕੋਇਟਾ ਰੈਫ਼ਰ ਕਰ ਦਿੱਤਾ ਗਿਆ ਸੀ। ਅੱਜ ਸਵੇਰੇ ਕੋਇਟਾ ਦੇ ਹਸਪਤਾਲ ’ਚ ਉਨ੍ਹਾਂ ਨੇ ਦਮ ਤੋੜ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦੂ ਕਾਰੋਬਾਰੀ ਦੀ ਮੌਤ ਦੀ ਖ਼ਬਰ ਫੈਲਦਿਆਂ ਹੀ ਇਲਾਕੇ ’ਚ ਸੋਗ ਅਤੇ ਭਾਰੀ ਰੋਸ ਫੈਲ ਗਿਆ । ਘਟਨਾ ਦੇ ਵਿਰੋਧ ’ਚ ਸਥਾਨਕ ਵਪਾਰੀ ਜਥੇਬੰਦੀਆਂ ਅਤੇ ਹਿੰਦੂ ਭਾਈਚਾਰੇ ਨੇ ਬਾਜ਼ਾਰ ਤੇ ਦੁਕਾਨਾਂ ਪੂਰੀ ਤਰ੍ਹਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ ਤੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਜ਼ਿਲ੍ਹਾ ਪ੍ਰਧਾਨਾਂ ਨੇ ਮੀਟਿੰਗ ਕਰਕੇ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਦਾ ਕੀਤਾ ਗਠਨ ਅਗਲੀ ਖ਼ਬਰ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 29 ਨੂੰ
Ad Position 24