25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਜ਼ਿਲ੍ਹਾ ਪ੍ਰਧਾਨਾਂ ਨੇ ਮੀਟਿੰਗ ਕਰਕੇ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਦਾ ਕੀਤਾ ਗਠਨ

ਬਰਨਾਲਾ, 24 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਜ਼ਿਲ੍ਹਾ ਪ੍ਰਧਾਨਾਂ ਤੇ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਲੋਂ ਪਿਛਲੇ ਦਿਨੀਂ ਇਕ ਮੀਟਿੰਗ ਕਰਕੇ ਪਾਰਟੀ ਦੀ ਮੂਲ ਵਿਚਾਰਧਾਰਾ, ਪੰਥਕ ਸਿਧਾਂਤਾਂ, ਜਥੇਬੰਦਕ ਪਾਰਦਰਸ਼ਤਾ ਤੇ ਅਨੁਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਦਾ ਗਠਨ ਕੀਤਾ ਗਿਆ । ਮੀਟਿੰਗ ਸਬੰਧੀ ਕਮੇਟੀ ਦੇ ਮੁੱਖ ਬੁਲਾਰੇ ਚਮਕੌਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਬਠਿੰਡਾ ਅਤੇ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨਾਂ ਵਲੋਂ ਬਣਾਈ ਗਈ ਪੰਜ ਮੈਂਬਰੀ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਵਿਚ ਗੁਰਦੀਪ ਸਿੰਘ ਭੰਡਾਲ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਜਗਦੀਪ ਸਿੰਘ ਕਸਾਲਾ ਜ਼ਿਲ੍ਹਾ ਪ੍ਰਧਾਨ ਮੁਹਾਲੀ, ਕ੍ਰਿਸ਼ਨ ਸਿੰਘ ਜ਼ਿਲ੍ਹਾ ਪ੍ਰਧਾਨ, ਸ੍ਰੀ ਮੁਕਤਸਰ ਸਾਹਿਬ, ਅਵਤਾਰ ਸਿੰਘ ਸੇਖੋਂ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਜਸਵਿੰਦਰ ਸਿੰਘ ਡਰੋਲੀ ਜ਼ਿਲ੍ਹਾ ਪ੍ਰਧਾਨ ਪਟਿਆਲਾ ਨੂੰ ਸ਼ਾਮਿਲ ਕੀਤਾ ਗਿਆ ਹੈ ।

Ad Position 21
No active advertisement
ਅਜੀਤ ਡੈਸਕ 25-10-2026
ਬਰਨਾਲਾ, 24 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਜ਼ਿਲ੍ਹਾ ਪ੍ਰਧਾਨਾਂ ਤੇ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਲੋਂ ਪਿਛਲੇ ਦਿਨੀਂ ਇਕ ਮੀਟਿੰਗ ਕਰਕੇ ਪਾਰਟੀ ਦੀ ਮੂਲ ਵਿਚਾਰਧਾਰਾ, ਪੰਥਕ ਸਿਧਾਂਤਾਂ, ਜਥੇਬੰਦਕ ਪਾਰਦਰਸ਼ਤਾ ਤੇ ਅਨੁਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਦਾ ਗਠਨ ਕੀਤਾ ਗਿਆ । ਮੀਟਿੰਗ ਸਬੰਧੀ ਕਮੇਟੀ ਦੇ ਮੁੱਖ ਬੁਲਾਰੇ ਚਮਕੌਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਬਠਿੰਡਾ ਅਤੇ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨਾਂ ਵਲੋਂ ਬਣਾਈ ਗਈ ਪੰਜ ਮੈਂਬਰੀ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਵਿਚ ਗੁਰਦੀਪ ਸਿੰਘ ਭੰਡਾਲ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਜਗਦੀਪ ਸਿੰਘ ਕਸਾਲਾ ਜ਼ਿਲ੍ਹਾ ਪ੍ਰਧਾਨ ਮੁਹਾਲੀ, ਕ੍ਰਿਸ਼ਨ ਸਿੰਘ ਜ਼ਿਲ੍ਹਾ ਪ੍ਰਧਾਨ, ਸ੍ਰੀ ਮੁਕਤਸਰ ਸਾਹਿਬ, ਅਵਤਾਰ ਸਿੰਘ ਸੇਖੋਂ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਜਸਵਿੰਦਰ ਸਿੰਘ ਡਰੋਲੀ ਜ਼ਿਲ੍ਹਾ ਪ੍ਰਧਾਨ ਪਟਿਆਲਾ ਨੂੰ ਸ਼ਾਮਿਲ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਸ਼ਾਮਿਲ ਮੈਂਬਰਾਂ ਨੇ ਇਕਜੁੱਟਤਾ ਨਾਲ ਕਿਹਾ ਹੈ ਕਿ ਪਾਰਟੀ ਦੀ ਕਾਰਜਪ੍ਰਣਾਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬ-ਸਾਂਝੀਵਾਲਤਾ, ਸੱਚ, ਨਿਆਂ, ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦੇ ਫ਼ਲਸਫ਼ੇ ਦੇ ਨਾਲ-ਨਾਲ ਪੰਥਕ ਸਿਧਾਂਤਾਂ ਤੇ ਮੂਲ ਉਦੇਸ਼ਾਂ ਅਨੁਸਾਰ ਹੋਣੀ ਚਾਹੀਦੀ ਹੈ । ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਬੁਨਿਆਦ ਸਿੱਖ ਸਿਧਾਂਤਾਂ, ਪੰਥਕ ਰਵਾਇਤਾਂ, ਮੀਰੀ-ਪੀਰੀ ਦੇ ਸੰਕਲਪ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੇ ਉਦੇਸ਼ ਨਾਲ ਜੁੜੀ ਹੋਈ ਹੈ । ਉਨ੍ਹਾਂ ਸ਼ਹੀਦ ਭਾਈ ਸੰਦੀਪ ਸਿੰਘ ‘ਦੀਪ ਸਿੱਧੂ’ ਵਲੋਂ ਆਰੰਭੀ ਵਿਚਾਰਧਾਰਕ ਲਹਿਰ ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਲੋਂ ਪੰਥਕ ਜਾਗਰੂਕਤਾ ਲਈ ਦਿੱਤੇ ਸੰਦੇਸ਼ ਨੂੰ ਅੱਗੇ ਵਧਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਨਵਗਠਿਤ ਕਮੇਟੀ ਦੀ ਭੂਮਿਕਾ ਬਾਰੇ ਮੈਂਬਰਾਂ ਨੇ ਦੱਸਿਆ ਕਿ ਕਮੇਟੀ ਪਾਰਟੀ ਦੀ ਵਿਚਾਰਧਾਰਕ ਦਿਸ਼ਾ ਨੂੰ ਸਪਸ਼ਟ ਕਰਨ, ਮੂਲ ਸਿਧਾਂਤਾਂ ਦੀ ਰਾਖੀ, ਜਥੇਬੰਦਕ ਪਾਰਦਰਸ਼ਤਾ, ਅੰਦਰੂਨੀ ਅਨੁਸ਼ਾਸਨ ਅਤੇ ਏਕਤਾ ਨੂੰ ਮਜ਼ਬੂਤ ਕਰਨ ਲਈ ਸੁਝਾਅ ਅਤੇ ਪ੍ਰਸਤਾਵ ਤਿਆਰ ਕਰੇਗੀ । ਕਮੇਟੀ ਵਲੋਂ ਪੇਸ਼ ਕੀਤੇ ਜਾਣ ਵਾਲੇ ਸੁਝਾਵਾਂ ’ਤੇ ਪਾਰਟੀ ਦੇ ਸੰਵਿਧਾਨ, ਲਾਗੂ ਨਿਯਮਾਂ ਅਤੇ ਜਥੇਬੰਦਕ ਪ੍ਰਕਿਰਿਆ ਅਨੁਸਾਰ ਵਿਚਾਰ ਕੀਤਾ ਜਾਵੇਗਾ ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਯੂ.ਪੀ.ਐਸ.ਸੀ. ਪ੍ਰੀਖਿਆ ’ਚ ਸਫ਼ਲ ਰਹੇ 11 ਸਿੱਖ ਵਿਦਿਆਰਥੀਆਂ ਦਾ ਇਕ-ਇਕ ਲੱਖ ਦੀ ਰਾਸ਼ੀ ਨਾਲ ਸਨਮਾਨ ਅਗਲੀ ਖ਼ਬਰ ਪਾਕਿ ’ਚ ਅਣਪਛਾਤੇ ਹਮਲਾਵਰਾਂ ਦੀ ਗੋਲੀਬਾਰੀ ’ਚ ਹਿੰਦੂ ਕਾਰੋਬਾਰੀ ਦੀ ਮੌਤ
Ad Position 24