ਭਾਜਪਾ ਨੇ ‘ਆਪ’ ਸਰਕਾਰ ਨੂੰ ‘ਪੀ.ਆਈ.ਟੀ-ਐਨ.ਡੀ.ਪੀ.ਐਸ’ ਐਕਟ ਤਹਿਤ ਕਾਰਵਾਈ ਕਰਨ ਲਈ ਮਜਬੂਰ ਕੀਤਾ: ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 24 ਅਕਤੂਬਰ (ਅਜੀਤ ਬਿਊਰੋ ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਨਸ਼ਿਆਂ ਖ਼ਿਲਾਫ਼ ਅਪਣਾਏ ਗਏ ਸਖ਼ਤ ਰੁਖ਼ ਕਾਰਨ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨਸ਼ਾ ਤਸਕਰੀ ਰੋਕਥਾਮ ਐਕਟ (‘ਪੀ. ਆਈ.
ਚੰਡੀਗੜ੍ਹ, 24 ਅਕਤੂਬਰ (ਅਜੀਤ ਬਿਊਰੋ ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਨਸ਼ਿਆਂ ਖ਼ਿਲਾਫ਼ ਅਪਣਾਏ ਗਏ ਸਖ਼ਤ ਰੁਖ਼ ਕਾਰਨ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨਸ਼ਾ ਤਸਕਰੀ ਰੋਕਥਾਮ ਐਕਟ (‘ਪੀ. ਆਈ.ਟੀ-ਐਨ.ਡੀ.ਪੀ.ਐਸ’) ਲਾਗੂ ਕਰਨ ਲਈ ਮਜਬੂਰ ਹੋਈ ਹੈ । ‘ਪੀ.ਆਈ.ਟੀ-ਐਨ.ਡੀ.ਪੀ.ਐਸ’ ਐਕਟ ਤਹਿਤ ਸਰਕਾਰੀ ਏਜੰਸੀਆਂ ਕੋਲ ਵਿਵਸਥਾ ਅਨੁਸਾਰ ਨਸ਼ਾ ਤਸਕਰਾਂ ਨੂੰ ਇੱਕ ਸਾਲ ਤੱਕ ਬਿਨਾਂ ਜ਼ਮਾਨਤ ਰੋਕਥਾਮ ਦੇ ਉਦੇਸ਼ ਨਾਲ ਨਜ਼ਰਬੰਦ ਰੱਖਿਆ ਜਾ ਸਕਦਾ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਬੀਤੇ 21 ਅਕਤੂਬਰ ਨੂੰ ਜਾਰੀ ਕੀਤਾ ਗਿਆ ਨੋਟੀਫ਼ਿਕੇਸ਼ਨ, ਜਿਸ ਰਾਹੀਂ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਰੋਕਥਾਮ ਦੇ ਉਦੇਸ਼ ਨਾਲ ਨਜ਼ਰਬੰਦੀ ਦੇ ਅਧਿਕਾਰ ਸੌਂਪੇ ਗਏ ਹਨ, ਇਹ ਨਸ਼ਾ ਤਸਕਰਾਂ ਵਿਰੁੱਧ ਸਮੇਂ ਸਿਰ ਅਤੇ ਫ਼ੈਸਲਾਕੁਨ ਕਾਰਵਾਈ ਕਰਨ ਵਿਚ ਪੰਜਾਬ ਸਰਕਾਰ ਦੀ ਨਾਕਾਮੀ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲਗਾਤਾਰ ਉਠਾਇਆ ਹੈ ਤੇ ਨਸ਼ਾ ਤਸਕਰੀ ਵਿਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।