24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਲਾਹੌਰ ’ਚ ਇੰਟਰਨੈਸ਼ਨਲ ਪੰਜਾਬੀ ਕਾਨਫ਼ਰੰਸ ’ਚ ਸ਼ਾਮਿਲ ਹੋਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇੱਛਾ ਪ੍ਰਗਟਾਏ ਜਾਣ ਦਾ ਪ੍ਰਬੰਧਕਾਂ ਵਲੋਂ ਨਿੱਘਾ ਸਵਾਗਤ

ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬੀ ਪ੍ਰਚਾਰ ਆਰਗੇਨਾਈਜ਼ੇਸ਼ਨ ਵਲੋਂ ਪੰਜਾਬੀ ਲਹਿਰ ਤੇ ਪੀਲਾਕ ਦੇ ਸਹਿਯੋਗ ਨਾਲ 27 ਤੋਂ 29 ਨਵੰਬਰ 2026 ਤੱਕ ਲਾਹੌਰ ਵਿਖੇ ਕਰਵਾਈ ਜਾ ਰਹੀ ਤਿੰਨ ਰੋਜ਼ਾ ਚੌਥੀ ਕੌਮਾਂਤਰੀ ਪੰਜਾਬੀ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਦਾ ਦਿੱਤਾ ਗਿਆ ਹੈ । ਮੁੱਖ ਮੰਤਰੀ ਵਲੋਂ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਸੱਦਾ ਮਿਲਣ ਦੀ ਜਾਣਕਾਰੀ ਸਾਂਝੀ ਕਰਨ ਤੇ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਦੀ ਇੱਛਾ ਜ਼ਾਹਿਰ ਕਰਨ ਦਾ ਪਾਕਿਸਤਾਨੀ ਪ੍ਰਬੰਧਕਾਂ ਨੇ ਸਵਾਗਤ ਕੀਤਾ ਹੈ ।

Ad Position 21
No active advertisement
ਬਾਬਾ ਨਜ਼ਮੀ ਅਹਿਮਦ ਰਜ਼ਾ ਪੰਜਾਬੀ 25-10-2026
ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬੀ ਪ੍ਰਚਾਰ ਆਰਗੇਨਾਈਜ਼ੇਸ਼ਨ ਵਲੋਂ ਪੰਜਾਬੀ ਲਹਿਰ ਤੇ ਪੀਲਾਕ ਦੇ ਸਹਿਯੋਗ ਨਾਲ 27 ਤੋਂ 29 ਨਵੰਬਰ 2026 ਤੱਕ ਲਾਹੌਰ ਵਿਖੇ ਕਰਵਾਈ ਜਾ ਰਹੀ ਤਿੰਨ ਰੋਜ਼ਾ ਚੌਥੀ ਕੌਮਾਂਤਰੀ ਪੰਜਾਬੀ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਦਾ ਦਿੱਤਾ ਗਿਆ ਹੈ । ਮੁੱਖ ਮੰਤਰੀ ਵਲੋਂ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਸੱਦਾ ਮਿਲਣ ਦੀ ਜਾਣਕਾਰੀ ਸਾਂਝੀ ਕਰਨ ਤੇ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਦੀ ਇੱਛਾ ਜ਼ਾਹਿਰ ਕਰਨ ਦਾ ਪਾਕਿਸਤਾਨੀ ਪ੍ਰਬੰਧਕਾਂ ਨੇ ਸਵਾਗਤ ਕੀਤਾ ਹੈ । ਲਾਹੌਰ ਤੋਂ ਕਾਨਫ਼ਰੰਸ ਦੇ ਮੁੱਖ ਪ੍ਰਬੰਧਕ ਤੇ ਪੰਜਾਬੀ ਲਹਿਰ ਦੇ ਆਗੂ ਅਹਿਮਦ ਰਜ਼ਾ ਪੰਜਾਬੀ ਨੇ ਦੱਸਿਆ ਕਿ ਪਾਕਿਸਤਾਨੀ ਪੰਜਾਬੀ ਸ਼ਾਇਰ ਬਾਬਾ ਨਜ਼ਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਸਮੇਤ ਵਿਧਾਨ ਸਭਾ ਦੇ ਸਪੀਕਰ ਤੇ ਕੈਬਨਿਟ ਮੰਤਰੀਆਂ ਨੂੰ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਸੀ । ਉਨ੍ਹਾਂ ਮੁਤਾਬਕ ਸਪੀਕਰ ਅਤੇ ਕੈਬਨਿਟ ਮੰਤਰੀਆਂ ਨੇ ਵੀ ਇਸ ਦੌਰੇ ਵਿਚ ਸ਼ਾਮਿਲ ਹੋਣ ਦੀ ਇੱਛਾ ਪ੍ਰਗਟਾਈ ਹੈ । ਪ੍ਰਬੰਧਕਾਂ ਨੇ ਕਿਹਾ ਕਿ ਕਾਨਫ਼ਰੰਸ ਦਾ ਉਦੇਸ਼ ਸਰਹੱਦਾਂ ਤੋਂ ਪਾਰ ਪੰਜਾਬੀਆਂ ਨੂੰ ਇਕ ਮੰਚ ’ਤੇ ਇਕੱਠਾ ਕਰਨਾ, ਪੰਜਾਬੀ ਮਾਂ-ਬੋਲੀ ਦੇ ਹੱਕਾਂ ਦੀ ਰਾਖੀ ਕਰਨਾ ਤੇ ਸਾਂਝੀ ਵਿਰਾਸਤ ਨੂੰ ਉਤਸ਼ਾਹਿਤ ਕਰਨਾ ਹੈ । ਪਾਕਿਸਤਾਨ ਸਮੇਤ ਦੁਨੀਆ ਦੇ ਨੌਂ ਮੁਲਕਾਂ ਤੋਂ 50 ਤੋਂ ਵੱਧ ਬੁੱਧੀਜੀਵੀਆਂ, ਲੇਖਕਾਂ, ਸਿਆਸਤਦਾਨਾਂ, ਵਿਗਿਆਨੀਆਂ, ਪੱਤਰਕਾਰਾਂ, ਕਲਾਕਾਰਾਂ, ਕਾਰੋਬਾਰੀਆਂ ਅਤੇ ਕਿਸਾਨਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਵੀ ਤੇ ਐਡਵੋਕੇਟ ਅਜਾਇਬ ਸਿੰਘ ਹੁੰਦਲ ਦਾ ਦਿਹਾਂਤ ਅਗਲੀ ਖ਼ਬਰ ਵਿਧਾਨ ਸਭਾ ’ਚ ਵਧਦੀ ਕੁੜੱਤਣ ਵਿਚਾਲੇ ਯਾਦ ਆਉਣ ਲੱਗੇ ਮਰਹੂਮ ਪ੍ਰਕਾਸ਼ ਸਿੰਘ ਬਾਦਲ
Ad Position 24