ਪੈਟਰੋਲ ਪੰਪ ਦੇ ਬਾਥਰੂਮ ’ਚੋਂ ਨੌਜਵਾਨ ਦੀ ਲਾਸ਼ ਬਰਾਮਦ
ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ ਨੇੜੇ ਸਥਿਤ ਇਕ ਪੈਟਰੋਲ ਪੰਪ ਦੇ ਬਾਥਰੂਮ ਵਿਚੋਂ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਲਾਸ਼ ਬਰਾਮਦ ਕੀਤੀ ਹੈ । ਹਾਲ ਦੀ ਘੜੀ ਨੌਜਵਾਨ ਦੀ ਸ਼ਨਾਖ਼ਤ ਨਹੀਂ ਕੀਤੀ ਜਾ ਸਕੀ ਹੈ ।
ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ ਨੇੜੇ ਸਥਿਤ ਇਕ ਪੈਟਰੋਲ ਪੰਪ ਦੇ ਬਾਥਰੂਮ ਵਿਚੋਂ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਲਾਸ਼ ਬਰਾਮਦ ਕੀਤੀ ਹੈ । ਹਾਲ ਦੀ ਘੜੀ ਨੌਜਵਾਨ ਦੀ ਸ਼ਨਾਖ਼ਤ ਨਹੀਂ ਕੀਤੀ ਜਾ ਸਕੀ ਹੈ । ਪੰਪ ਦੇ ਕਰਿੰਦੇ ਜਦੋਂ ਬਾਥਰੂਮ ਕਰਨ ਲਈ ਗਏ ਤਾਂ ਉਨ੍ਹਾਂ ਬਾਥਰੂਮ ਦਾ ਦਰਵਾਜ਼ਾ ਖੜਕਾਇਆ, ਪਰ ਦਰਵਾਜ਼ਾ ਅੰਦਰੋਂ ਬੰਦ ਸੀ । ਕੁੱਝ ਦੇਰ ਇੰਤਜ਼ਾਰ ਕਰਨ ਮਗਰੋਂ ਪੰਪ ਦੇ ਮੁਲਾਜ਼ਮਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਵਲੋਂ ਦਰਵਾਜ਼ਾ ਤੋੜ ਕੇ ਜਦੋਂ ਦੇਖਿਆ ਗਿਆ ਤਾਂ ਉਥੇ ਹੀ ਇਕ ਨੌਜਵਾਨ ਦੀ ਲਾਸ਼ ਪਈ ਸੀ। ਮੌਕੇ ’ਤੇ ਪਹੁੰਚੇ ਏ.ਸੀ.ਪੀ. ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।