ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਏਸ਼ਿਆਈ ਖੇਡਾਂ ’ਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ ਹਾਕੀ ਟੀਮ ਵਲੋਂ ਸ਼ਾਨਦਾਰ ਜਿੱਤ ਹਾਸਿਲ ਕਰਨ ’ਤੇ ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਦੋਵਾਂ ਟੀਮਾਂ ਦੀ ਸਫ਼ਲਤਾ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਇਸ ਪਾਵਨ ਅਸਥਾਨ ਵਿਖੇ ਨਤਮਸਤਕ ਹੋ ਕੇ ਭੋਲਾਨਾਥ ਸਿੰਘ ਨੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਤੇ ਵਿਸ਼ਵਾਸ ਦਾ ਪ੍ਰਗਟਾਵਾ ਕੀਤਾ।
ਅੰਮ੍ਰਿਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਏਸ਼ਿਆਈ ਖੇਡਾਂ ’ਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ ਹਾਕੀ ਟੀਮ ਵਲੋਂ ਸ਼ਾਨਦਾਰ ਜਿੱਤ ਹਾਸਿਲ ਕਰਨ ’ਤੇ ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਦੋਵਾਂ ਟੀਮਾਂ ਦੀ ਸਫ਼ਲਤਾ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਇਸ ਪਾਵਨ ਅਸਥਾਨ ਵਿਖੇ ਨਤਮਸਤਕ ਹੋ ਕੇ ਭੋਲਾਨਾਥ ਸਿੰਘ ਨੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਤੇ ਵਿਸ਼ਵਾਸ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਭਾਰਤੀ ਹਾਕੀ ਖਿਡਾਰੀਆਂ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਟੀਮ ਭਾਵਨਾ ਨੂੰ ਜਿੱਤ ਦਾ ਅਹਿਮ ਆਧਾਰ ਮੰਨਦਿਆਂ ਕਾਮਨਾ ਕੀਤੀ ਕਿ ਖਿਡਾਰੀ ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਦਾ ਮਾਣ ਵਧਾਉਂਦੇ ਰਹਿਣ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਪੁਸਤਕਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਹਰਵਿੰਦਰ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਸਹਾਇਕ ਸੂਚਨਾ ਅਧਿਕਾਰੀ ਜਤਿੰਦਰ ਸਿੰਘ, ਰਾਕੇਸ਼ ਭਾਟੀਆ, ਕੋਚ ਗੁਰਬਖਸੀਸ਼ ਸਿੰਘ, ਕੁਲਜੀਤ ਸਿੰਘ ਭੰਮਰਾ, ਪ੍ਰਭਜੋਤ ਸਿੰਘ, ਪਰਮਜੀਤ ਸਿੰਘ, ਜਸਕਰਨ ਸਿੰਘ ਤੇ ਖਿਡਾਰੀ ਮੌਜੂਦ ਸਨ।