25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

1 ਨਵੰਬਰ ਨੂੰ ਦਿੱਲੀ ’ਚ ਰੈਲੀ ਕਰਨ ਤੋਂ ਗੁਰੇਜ਼ ਕਰੇ ਕਾਂਗਰਸ-ਐਡਵੋਕੇਟ ਧਾਮੀ

ਤਲਵੰਡੀ ਸਾਬੋ, 25 ਅਕਤੂਬਰ (ਰਣਜੀਤ ਸਿੰਘ ਰਾਜੂ)- ਕਾਂਗਰਸ ਪਾਰਟੀ ਵਲੋਂ 1 ਨਵੰਬਰ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਇੱਕ ਸਿਆਸੀ ਰੈਲੀ ਕਰਨ ਦੀਆਂ ਸਾਹਮਣੇ ਆ ਰਹੀਆਂ ਖ਼ਬਰਾਂ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਇਸ ਦਿਨ ਰੈਲੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਤਖਤ ਸ੍ਰੀ ਦਮਦਮਾ ਸਾਹਿਬ ਪੁੱਜੇ ਐਡਵੋਕੇਟ ਧਾਮੀ ਨੇ ਪੱਤਰਕਾਰ ਵਾਰਤਾ ਦੌਰਾਨ ਇਕ ਸਵਾਲ ਦੇ ਜਵਾਬ ’ਚ ਕਿਹਾ ਕਿ ਜਿਵੇਂ ਕੋਈ ਵੀ ਸਿੱਖ ਜੂਨ 1984 ‘ਚ ਤਤਕਾਲੀ ਕਾਂਗਰਸ ਸਰਕਾਰ ਵਲੋਂ ਵਰਤਾਏ ਸਾਕਾ ਨੀਲਾ ਤਾਰਾ ਨੂੰ ਨਹੀ ਭੁੱਲ ਸਕਦਾ।

Ad Position 21
No active advertisement
ਅਜੀਤ ਡੈਸਕ 26-10-2026
ਤਲਵੰਡੀ ਸਾਬੋ, 25 ਅਕਤੂਬਰ (ਰਣਜੀਤ ਸਿੰਘ ਰਾਜੂ)- ਕਾਂਗਰਸ ਪਾਰਟੀ ਵਲੋਂ 1 ਨਵੰਬਰ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਇੱਕ ਸਿਆਸੀ ਰੈਲੀ ਕਰਨ ਦੀਆਂ ਸਾਹਮਣੇ ਆ ਰਹੀਆਂ ਖ਼ਬਰਾਂ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਇਸ ਦਿਨ ਰੈਲੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਤਖਤ ਸ੍ਰੀ ਦਮਦਮਾ ਸਾਹਿਬ ਪੁੱਜੇ ਐਡਵੋਕੇਟ ਧਾਮੀ ਨੇ ਪੱਤਰਕਾਰ ਵਾਰਤਾ ਦੌਰਾਨ ਇਕ ਸਵਾਲ ਦੇ ਜਵਾਬ ’ਚ ਕਿਹਾ ਕਿ ਜਿਵੇਂ ਕੋਈ ਵੀ ਸਿੱਖ ਜੂਨ 1984 ‘ਚ ਤਤਕਾਲੀ ਕਾਂਗਰਸ ਸਰਕਾਰ ਵਲੋਂ ਵਰਤਾਏ ਸਾਕਾ ਨੀਲਾ ਤਾਰਾ ਨੂੰ ਨਹੀ ਭੁੱਲ ਸਕਦਾ। ਉਸੇ ਤਰ੍ਹਾਂ ਨਵੰਬਰ 1984 ਸਿੱਖ ਕਤਲੇਆਮ ਜਿਸ ਵਿਚ ਦਿੱਲੀ ਅਤੇ ਕਾਨਪੁਰ ਸਮੇਤ ਦੇਸ਼ ਦੇ ਹੋਰਨਾਂ ਹਿੱਸਿਆਂ ’ਚ ਕਾਂਗਰਸ ਦੇ ਆਗੂਆਂ ਦੀ ਅਗਵਾਈ ਵਾਲੀਆਂ ਭੀੜਾਂ ਨੇ ਸਿੱਖ ਨੂੰ ਚੁਣ ਚੁਣ ਕੇ ਕਤਲ ਕੀਤਾ, ਨੂੰ ਵੀ ਸਿੱਖ ਕਦੇ ਭੁਲਾ ਨਹੀਂ ਸਕਣਗੇ। ਉਨ੍ਹਾਂ ਕਿਹਾ ਕਿ 31 ਅਕਤੂਬਰ ਅਤੇ 1 ਨਵੰਬਰ 1984 ਨੂੰ ਵਾਪਰੀਆਂ ਘਟਨਾਵਾਂ ਕਾਰਨ ਹੁਣ ਵੀ ਇਨ੍ਹਾਂ ਦਿਨਾਂ ’ਚ ਸਿੱਖਾਂ ਦੇ ਜ਼ਖ਼ਮ ਹਰੇ ਹੋ ਜਾਂਦੇ ਹਨ। ਇਸ ਲਈ ਕਾਂਗਰਸ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਦਿਨਾਂ ’ਤੇ ਰੈਲੀਆਂ ਕਰਨ ਤੋਂ ਗੁਰੇਜ਼ ਕਰੇ। ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਮੋਹਣ ਸਿੰਘ ਬੰਗੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਲਈ ਪਹਿਲਕਦਮੀ ਕਰੇ-ਕਾ. ਧਾਲੀਵਾਲ ਅਗਲੀ ਖ਼ਬਰ ਨਸ਼ਾ ਮੁਕਤ ਯਾਤਰਾ ਦੌਰਾਨ ਜਾਨ ਗੁਆਉਣ ਵਾਲੇ ਭਾਜਪਾ ਆਗੂਆਂ ਦੇ ਪਰਿਵਾਰਾਂ ਨੂੰ ਮਿਲੇ ਸੁਨੀਲ ਜਾਖੜ
Ad Position 24