ਭਾਜਪਾ ਦੇ ਸੰਗਰੂਰ ਦਫ਼ਤਰ ਉੱਤੇ ਪੈਟਰੋਲ ਬੰਬ ਸੁੱਟੇ ਜਾਣ ਦੇ ਮਾਮਲੇ ਦੀ ਜਾਂਚ ਹੁਣ ਐੱਨ.ਆਈ.ਏ. ਦੇ ਹਵਾਲੇ
ਸੰਗਰੂਰ, 26 ਅਕਤੂਬਰ (ਦਮਨਜੀਤ ਸਿੰਘ)-ਸੰਗਰੂਰ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਦਫ਼ਤਰ ਉੱਤੇ ਕਰੀਬ ਤਿੰਨ ਮਹੀਨੇ ਪਹਿਲਾਂ ਹੋਏ ਪੈਟਰੋਲ ਬੰਬ ਹਮਲੇ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐੱਨ. ਆਈ.
ਸੰਗਰੂਰ, 26 ਅਕਤੂਬਰ (ਦਮਨਜੀਤ ਸਿੰਘ)-ਸੰਗਰੂਰ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਦਫ਼ਤਰ ਉੱਤੇ ਕਰੀਬ ਤਿੰਨ ਮਹੀਨੇ ਪਹਿਲਾਂ ਹੋਏ ਪੈਟਰੋਲ ਬੰਬ ਹਮਲੇ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਆਪਣੇ ਹੱਥਾਂ ਵਿਚ ਲੈ ਲਈ ਹੈ। ਡੀ.ਐੱਸ.ਪੀ. ਪਲਵੀ ਤਿਆਗੀ ਦੀ ਅਗਵਾਈ ਹੇਠ ਐੱਨ.ਆਈ.ਏ. ਦੀ ਟੀਮ ਸੰਗਰੂਰ ਪਹੁੰਚੀ ਤੇ ਸਥਾਨਕ ਪੁਲਿਸ ਤੋਂ ਮਾਮਲੇ ਨਾਲ ਸਬੰਧਿਤ ਸਾਰਾ ਰਿਕਾਰਡ ਆਪਣੇ ਕਬਜ਼ੇ ਵਿਚ ਲਿਆ। ਟੀਮ ਨੇ ਭਾਜਪਾ ਦਫ਼ਤਰ ਤੋਂ ਇਲਾਵਾ ਉਸ ਪੈਟਰੋਲ ਪੰਪ ਦਾ ਵੀ ਦੌਰਾ ਕੀਤਾ, ਜਿੱਥੋਂ ਪੈਟਰੋਲ ਖਰੀਦਿਆ ਗਿਆ ਸੀ। ਇਸ ਦੇ ਨਾਲ ਹੀ ਪੈਟਰੋਲ ਬੰਬ ਤਿਆਰ ਕਰਨ ਵਾਲੀ ਥਾਂ ਅਤੇ ਲਾਈਟਰ ਆਦਿ ਸਮਾਨ ਖਰੀਦਣ ਵਾਲੀਆਂ ਥਾਵਾਂ ਦੀ ਵੀ ਜਾਂਚ ਕੀਤੀ ਗਈ। ਸੰਗਰੂਰ ਪੁਲਿਸ ਅਨੁਸਾਰ ਇਸ ਮਾਮਲੇ ਵਿਚ ਹੁਣ ਤੱਕ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿਚ ਦੋ ਕਥਿਤ ਹਮਲਾਵਰ ਤੇ ਦੋ ਅਜਿਹੇ ਵਿਅਕਤੀ ਸ਼ਾਮਿਲ ਹਨ, ਜਿਨ੍ਹਾਂ ਉੱਤੇ ਹਮਲਾਵਰਾਂ ਨੂੰ ਪੈਸੇ ਭੇਜਣ ਦੇ ਦੋਸ਼ ਹਨ। ਐੱਨ.ਆਈ.ਏ. ਨੇ ਮਾਮਲੇ ਦੀ ਜਾਂਚ ਤੇ ਸੁਣਵਾਈ ਆਪਣੇ ਵਿਸ਼ੇਸ਼ ਅਦਾਲਤੀ ਅਧਿਕਾਰ ਖੇਤਰ ਵਿਚ ਤਬਦੀਲ ਕਰਨ ਲਈ ਮਨਜ਼ੂਰੀ ਵੀ ਹਾਸਲ ਕਰ ਲਈ ਹੈ। ਭਾਜਪਾ ਆਗੂਆਂ ਨੇ ਪਹਿਲਾਂ ਸੰਗਰੂਰ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੀ ਮੰਗ ਕੀਤੀ ਸੀ।