26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਲਖੀਮਪੁਰ ਖੀਰੀ ਮਾਮਲਾ- ਸੁਪਰੀਮ ਕੋਰਟ ਨੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਜਾਣ ਦੀ ਦਿੱਤੀ ਇਜਾਜ਼ਤ

ਨਵੀਂ ਦਿੱਲੀ, 26 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਆਪਣੇ ਜੱਦੀ ਘਰ (ਲਖੀਮਪੁਰ ਖੀਰੀ) ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਮਾਮਲਾ 2021 ’ਚ ਕਿਸਾਨ ਅੰਦੋਲਨ ਦੌਰਾਨ ਹੋਈ ਹਿੰਸਾ ਨਾਲ ਜੁੜਿਆ ਹੈ।

Ad Position 21
No active advertisement
ਅਜੀਤ ਡੈਸਕ 27-10-2026
ਨਵੀਂ ਦਿੱਲੀ, 26 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਆਪਣੇ ਜੱਦੀ ਘਰ (ਲਖੀਮਪੁਰ ਖੀਰੀ) ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਮਾਮਲਾ 2021 ’ਚ ਕਿਸਾਨ ਅੰਦੋਲਨ ਦੌਰਾਨ ਹੋਈ ਹਿੰਸਾ ਨਾਲ ਜੁੜਿਆ ਹੈ। ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ 16 ਨਵੰਬਰ 2026 ਤੱਕ ਲਖੀਮਪੁਰ ਖੀਰੀ ’ਚ ਰਹਿਣ ਦੀ ਇਜਾਜ਼ਤ ਦਿੱਤੀ ਹੈ, ਜਿਸ ਤੋਂ ਬਾਅਦ ਉਸ ਨੂੰ ਵਾਪਸ ਪਰਤਣਾ ਪਵੇਗਾ। ਚੀਫ਼ ਜਸਟਿਸ ਸੂਰਿਆਕਾਂਤ, ਜਸਟਿਸ ਜਾਇਮਾਲਿਆ ਬਾਗਚੀ ਤੇ ਜਸਟਿਸ ਵੀ. ਮੋਹਨਾ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਇਹ ਆਦੇਸ਼ ਜਾਰੀ ਕੀਤਾ। ਆਸ਼ੀਸ਼ ਮਿਸ਼ਰਾ ਨੂੰ ਇਹ ਰਾਹਤ ਸੁਪਰੀਮ ਕੋਰਟ ਵਲੋਂ ਪਹਿਲਾਂ ਮਾਰਚ 2025 ਦੇ ਜ਼ਮਾਨਤ ਹੁਕਮਾਂ ’ਚ ਤੈਅ ਕੀਤੀਆਂ ਗਈਆਂ ਸਖ਼ਤ ਸ਼ਰਤਾਂ ਦੇ ਅਧੀਨ ਹੀ ਦਿੱਤੀ ਗਈ ਹੈ, ਜਿਸ ਤਹਿਤ ਉਹ ਗਵਾਹਾਂ ਨੂੰ ਪ੍ਰਭਾਵਿਤ ਨਹੀਂ ਕਰ ਸਕਦਾ। ਸੁਣਵਾਈ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਦੇ ਕੁੱਲ 131 ਗਵਾਹਾਂ ’ਚੋਂ 90 ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ ਤੇ 41 ਗਵਾਹ ਬਾਕੀ ਹਨ। ਸੁਣਵਾਈ ਦੌਰਾਨ ਪਟੀਸ਼ਨਕਰਤਾ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਮਾਮਲੇ ਦੀ ਸੁਣਵਾਈ ਕਰ ਰਹੇ ਜੱਜ ਦਾ ਤਬਾਦਲਾ ਹੋਣ ਨੂੰ ਚੰਗੀ ਪਹਿਲ ਦੱਸਿਆ।
Ad Position 22
No active advertisement
ਪਿਛਲੀ ਖ਼ਬਰ ਨਿਆਇਕ ਅਧਿਕਾਰੀਆਂ ਦੀ ਸੇਵਾ ਮੁਕਤੀ ਦੀ ਉਮਰ 60 ਤੋਂ ਵਧਾ ਕੇ 62 ਸਾਲ ਕਰਨ ਲਈ ਹੁਣ ਤੱਕ 14 ਸੂਬੇ ਹੋਏ ਸਹਿਮਤ ਅਗਲੀ ਖ਼ਬਰ ਹਾਦਸਾ ਮਾਮਲੇ ’ਚ ਕੇਰਲ ਹਾਈ ਕੋਰਟ ਨੇ ਰਿਪੋਰਟ ਮੰਗੀ, ਜੱਜ ਵਿਰੁੱਧ ਮਾਮਲਾ ਦਰਜ
Ad Position 24