ਕੇਂਦਰ ਨੇ ਸੂਚਨਾ ਕਮਿਸ਼ਨਰਾਂ ਦੇ 2 ਅਹੁਦਿਆਂ ਲਈ ਅਰਜ਼ੀਆਂ ਮੰਗੀਆਂ
ਨਵੀਂ ਦਿੱਲੀ, 26 ਅਕਤੂਬਰ (ਪੀ. ਟੀ.
ਨਵੀਂ ਦਿੱਲੀ, 26 ਅਕਤੂਬਰ (ਪੀ.ਟੀ.ਆਈ.)-ਕੇਂਦਰ ਸਰਕਾਰ ਨੇ ਪਾਰਦਰਸ਼ਤਾ ਦੀ ਨਿਗਰਾਨੀ ਕਰਨ ਵਾਲੀ ਸੰਸਥਾ ਕੇਂਦਰੀ ਸੂਚਨਾ ਕਮਿਸ਼ਨ ਵਿਚ ਸੂਚਨਾ ਕਮਿਸ਼ਨਰਾਂ ਦੀਆਂ 2 ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ। ਇਹ ਜਾਣਕਾਰੀ ਇਕ ਸਰਕਾਰੀ ਹੁਕਮ ਵਿੱਚ ਦਿੱਤੀ ਗਈ ਹੈ। ਪਰਸੋਨਲ ਤੇ ਟ੍ਰੇਨਿੰਗ ਵਿਭਾਗ ਵਲੋਂ ਜਾਰੀ ਹੁਕਮ ’ਚ ਕਿਹਾ ਗਿਆ ਹੈ ਕਿ ਕੇਂਦਰੀ ਸੂਚਨਾ ਕਮਿਸ਼ਨ ’ਚ ਲੋੜ ਅਨੁਸਾਰ ਵੱਧ ਤੋਂ ਵੱਧ 2 ਸੂਚਨਾ ਕਮਿਸ਼ਨਰ ਨਿਯੁਕਤ ਕਰਨ ਦੀ ਤਜਵੀਜ਼ ਹੈ। ਯੋਗ ਉਮੀਦਵਾਰ ਆਪਣੇ ਵੇਰਵੇ ਨਿਰਧਾਰਤ ਫਾਰਮ ’ਚ ਭਰ ਕੇ 20 ਨਵੰਬਰ ਤੱਕ ਪਰਸੋਨਲ ਅਤੇ ਟ੍ਰੇਨਿੰਗ ਵਿਭਾਗ ਕੋਲ ਭੇਜ ਸਕਦੇ ਹਨ।