27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਜੀ ਦੇ 392ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਦਾ ਆਇਆ ਸੈਲਾਬ

ਅੰਮ੍ਰਿਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਏ ਗਏ 392ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਪੁੱਜੇ। ਇਕ ਅਨੁਮਾਨ ਅਨੁਸਾਰ ਅੱਜ ਸਾਰਾ ਦਿਨ 10 ਲੱਖ ਤੋਂ ਵਧੇਰੇ ਸ਼ਰਧਾਲੂ ਗੁਰੂ ਘਰ ਵਿਖੇ ਦਰਸ਼ਨ ਇਸ਼ਨਾਨ ਕਰਨ ਲਈ ਪੁੱਜੇ।

Ad Position 21
No active advertisement
ਅਜੀਤ ਡੈਸਕ 28-10-2026

ਅੰਮ੍ਰਿਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਏ ਗਏ 392ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਪੁੱਜੇ। ਇਕ ਅਨੁਮਾਨ ਅਨੁਸਾਰ ਅੱਜ ਸਾਰਾ ਦਿਨ 10 ਲੱਖ ਤੋਂ ਵਧੇਰੇ ਸ਼ਰਧਾਲੂ ਗੁਰੂ ਘਰ ਵਿਖੇ ਦਰਸ਼ਨ ਇਸ਼ਨਾਨ ਕਰਨ ਲਈ ਪੁੱਜੇ। ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਹੋਈ ਦੀਪਮਾਲਾ ਤੇ ਚਲਾਈ ਗਈ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ ਦੇਖਣ ਲਈ ਤਾਂ ਪਰਿਕਰਮਾ ਵਿਚ ਹਰ ਪਾਸੇ ਲੱਖਾਂ ਸੰਗਤਾਂ ਦਾ ਸੈਲਾਬ ਨਜ਼ਰ ਆ ਰਿਹਾ ਸੀ ਤੇ ਵਿਰਾਸਤੀ ਮਾਰਗ ਵਿਚ ਵੀ ਸੰਗਤਾਂ ਦਾ ਠਾਠਾਂ ਮਾਰਦਾ ਸਮੁੰਦਰ ਨਜ਼ਰ ਆ ਰਿਹਾ ਸੀ। ਅੱਜ ਦੇ ਸਮਾਗਮਾਂ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪੰਥਕ ਸ਼ਖਸੀਅਤਾਂ ਤੇ ਮੈਂਬਰ ਸਾਹਿਬਾਨ ਨੇ ਵੀ ਸ਼ਿਰਕਤ ਕੀਤੀ। ਅੱਜ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁ: ਬਾਬਾ ਅਟੱਲ ਰਾਇ ਜੀ ਵਿਖੇ ਸਜਾਏ ਗਏ ਸੁੰਦਰ ਜਲੌਅ ਦੌਰਾਨ ਸੰਗਤਾਂ ਨੇ ਗੁਰੂ ਘਰ ਦੇ ਤੋਸ਼ਾਖਾਨੇ ਦੀਆਂ ਇਤਿਹਾਸਕ ਤੇ ਬੇਸ਼ਕੀਮਤੀ ਵਸਤੂਆਂ, ਸੁੱਚੇ ਮੋਤੀਆਂ ਦੀ ਮਾਲਾ, ਨੀਲਮ ਦੇ ਮੋਰ ਵਾਲਾ ਜੜਾਊ ਛਤਰ ਤੇ ਸਿਹਰਾ, ਸਮੇਤ ਚਾਂਦੀ ਦੇ ਦਸਤਿਆਂ ਵਾਲੀਆਂ ਸੋਨੇ ਦੀਆਂ ਕਹੀਆਂ, ਚਾਂਦੀ ਦੇ ਬਾਟੇ ਤੇ ਸੋਨੇ ਦੇ ਦਰਵਾਜ਼ਿਆਂ ਦੇ ਵੀ ਦਰਸ਼ਨ ਕੀਤੇ। ਇਸੇ ਦੌਰਾਨ ਮੁੰਬਈ ਦੀਆਂ ਸੰਗਤਾਂ ਵਲੋਂ ਕਈ ਟਨ ਦੇਸੀ ਵਿਦੇਸ਼ੀ ਰੰਗ ਬਿੰਰਗੇ ਫੁੱਲਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕੀਤੀ ਗਈ ਸੁੰਦਰ ਸਜਾਵਟ ਵੀ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਰਹੀ ਤੇ ਲੱਖਾਂ ਸੰਗਤਾ ਨੇ ਫੁੱਲਾਂ ਦੀ ਸਜਾਵਟ, ਦੀਪਮਾਲਾ ਤੇ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰਿਆਂ ਨੂੰ ਆਪਣੇ ਮੋਬਾਇਲ ਫੋਨਾਂ ’ਚ ਕੈਦ ਕੀਤਾ ਤੇ ਸੈਲਫੀਆਂ ਲਈਆਂ । ਅੱਜ ਅੰਮ੍ਰਿਤ ਵੇਲੇ ਤੋਂ ਹੀ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਲਈ ਸੰਗਤਾਂ ਦੀਆਂ ਗੁ: ਬੇਰ ਬਾਬਾ ਬੁੱਢਾ ਸਾਹਿਬ ਤੱਕ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਸਨ ਤੇ ਸ਼ਰਧਾਲੂ ਮੱਥਾ ਟੇਕਣ ਲਈ 4-5 ਘੰਟਿਆਂ ਤੱਕ ਦਾ ਇੰਤਜ਼ਾਰ ਕਰਨਾ ਪੈ ਰਿਹਾ ਸੀ। ਸ੍ਰੀ ਦਰਬਾਰ ਸਾਹਿਬ ਦੇ ਜਨ: ਮੈਨੇਜਰ ਮੇਜਰ ਸਿੰਘ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਮਦ ਦੇ ਇੱਕ ਤਰ੍ਹਾਂ ਰਿਕਾਰਡ ਟੁੱਟ ਗਏ ਹਨ । ਉਨ੍ਹਾਂ ਦੱਸਿਆ ਕਿ ਗੁਰੂ ਰਾਮਦਾਸ ਜੀ ਲੰਗਰ ਵਿਖੇ ਸੰਗਤਾਂ ਲਈ ਵਿਸ਼ੇਸ਼ ਪਕਵਾਨ ਵੀ ਤਿਆਰ ਕੀਤੇ ਗਏ ਸਨ। ਇਸੇ ਦੌਰਾਨ ਵੱਖ-ਵੱਖ ਮਹਾਂਪੁਰਖਾਂ ਅਤੇ ਹੋਰ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਵਲੋਂ ਵੀ ਬਾਹਰ ਗਲਿਆਰੇ ਤੇ ਘੰਟਾ ਘਰ ਪਲਾਜ਼ਾ ਵਿਖੇ ਥਾਂ ਥਾਂ ’ਤੇ ਵੱਖ ਵੱਖ ਪਦਾਰਥਾਂ ਦੇ ਲੰਗਰ ਵਰਤਾਏ ਜਾ ਰਹੇ ਸਨ। ਸ਼ਾਮ ਨੂੰ ਦੀਪਮਾਲਾ ਤੇ ਮਾਹਿਰ ਆਤਿਸ਼ਬਾਜ਼ਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਅੰਦਰ ਡਿਉੜੀਆਂ ਤੋਂ ਚਲਾਈ ਗਈ ਪ੍ਰਦੂਸ਼ਨ ਰਹਿਤ ਆਤਿਸ਼ਬਾਜ਼ੀ ਦਾ ਵੀ ਪਰਿਕਰਮਾ਀ਵਿਚ ਬੈਠ ਕੇ ਅਨੰਦ ਮਾਣਿਆ। ਇਸ ਦੌਰਾਨ ਪ੍ਰਬੰਧਕਾਂ ਤੇ ਸਿੱਖ ਸੰਗਤਾਂ ਵਲੋਂ ਬਿਜਲੀ ਦੇ ਰੰਗ ਬਿਰੰਗੇ ਬਲਬਾਂ ਤੇ ਲੜੀਆਂ ਦੀ ਦੀਪਮਾਲਾ ਤੋਂ ਇਲਾਵਾ ਕਰੀਬ ਇੱਕ ਲੱਖ ਦੇਸੀ ਘਿਉ ਦੇ ਦੀਵਿਆਂ ਨਾਲ ਵੀ ਪਾਵਨ ਸਰੋਵਰਾ ਕਿਨਾਰੇ ਰਵਾਇਤੀ ਦੀਪਮਾਲਾ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਡੀ.ਏ. ਮਾਮਲੇ ’ਚ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਦੀ ਖਿਚਾਈ, ਮੁੱਖ ਸਕੱਤਰ ਨੂੰ ਇਕ ਲੱਖ ਰੁਪਏ ਜੁਰਮਾਨਾ ਅਗਲੀ ਖ਼ਬਰ ਸੀ.ਬੀ.ਆਈ. ਦਫ਼ਤਰ ’ਚ ਚਾਰ ਘੰਟੇ ਪੁੱਛਗਿੱਛ ਤੋਂ ਬਾਅਦ ਬਾਹਰ ਆਏ ਰਾਜਬੀਰ ਸਿੰਘ ਘੁੰਮਣ
Ad Position 24