28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਡੀ.ਏ. ਮਾਮਲੇ ’ਚ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਦੀ ਖਿਚਾਈ, ਮੁੱਖ ਸਕੱਤਰ ਨੂੰ ਇਕ ਲੱਖ ਰੁਪਏ ਜੁਰਮਾਨਾ

ਚੰਡੀਗੜ੍ਹ, 27 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮਹਿੰਗਾਈ ਭੱਤੇ (ਡੀ.

Ad Position 21
No active advertisement
ਅਜੀਤ ਡੈਸਕ 28-10-2026
ਚੰਡੀਗੜ੍ਹ, 27 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮਹਿੰਗਾਈ ਭੱਤੇ (ਡੀ.ਏ.) ਨਾਲ ਸਬੰਧਿਤ ਮਾਮਲੇ ’ਚ ਹਾਈਕੋਰਟ ਦੇ ਹੁਕਮਾਂ ’ਤੇ ਕਾਰਵਾਈ ਨਾ ਹੋਣ ਅਤੇ ਪੰਜਾਬ ਸਰਕਾਰ ਵਲੋਂ ਜਵਾਬ ਦਾਖ਼ਲ ਨਾ ਕੀਤੇ ਜਾਣ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਇਸ ਮਾਮਲੇ ’ਚ ਦਾਇਰ ਮਾਣਹਾਨੀ ਪਟੀਸ਼ਨ ’ਤੇ ਲਗਭਗ ਇਕ ਘੰਟੇ ਤੱਕ ਚੱਲੀ ਸੁਣਵਾਈ ਦੌਰਾਨ ਅਦਾਲਤ ਨੇ ਜਵਾਬ ਦਾਖ਼ਲ ਨਾ ਕਰਨ ’ਤੇ ਪੰਜਾਬ ਦੇ ਮੁੱਖ ਸਕੱਤਰ ’ਤੇ ਇਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮੁੱਖ ਸਕੱਤਰ ਨੂੰ 3 ਨਵੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵਲੋਂ ਪਿਛਲੇ ਹੁਕਮਾਂ ਸਬੰਧੀ ਜਵਾਬ ਪੇਸ਼ ਨਾ ਕੀਤੇ ਜਾਣ ’ਤੇ ਅਦਾਲਤ ਨੇ ਨਾਰਾਜ਼ਗੀ ਪ੍ਰਗਟਾਈ। ਪਟੀਸ਼ਨ ’ਚ ਹਾਈ ਕੋਰਟ ਦੇ ਪਹਿਲਾਂ ਜਾਰੀ ਕੀਤੇ ਹੁਕਮਾਂ ਦੀ ਕਥਿਤ ਉਲੰਘਣਾ ਦਾ ਮੁੱਦਾ ਉਠਾਇਆ ਗਿਆ ਹੈ। ਅਦਾਲਤ ਨੇ ਸਰਕਾਰ ਵਲੋਂ ਜਵਾਬ ਦਾਖ਼ਲ ਕਰਨ ’ਚ ਹੋ ਰਹੀ ਦੇਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ’ਤੇ ਜੁਰਮਾਨਾ ਲਗਾਉਣ ਦਾ ਫ਼ੈਸਲਾ ਕੀਤਾ। ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਅਗਲੀ ਸੁਣਵਾਈ ਮੌਕੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਇਹ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਅਦਾਲਤ ਦੇ ਪਿਛਲੇ ਹੁਕਮਾਂ ਦੀ ਪਾਲਣਾ ਲਈ ਹੁਣ ਤੱਕ ਕੀ ਕਦਮ ਚੁੱਕੇ ਗਏ ਹਨ। ਡੀ.ਏ. ਨਾਲ ਸਬੰਧਿਤ ਇਸ ਮਾਮਲੇ ’ਚ ਅਗਲੀ ਸੁਣਵਾਈ 3 ਨਵੰਬਰ ਨੂੰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਝੋਟਾ ਹੱਤਿਆ ਮਾਮਲੇ ’ਚ ਸਥਿਤੀ ਜਿਉਂ ਦੀ ਤਿਉਂ, ਧਰਨਾ 15ਵੇਂ ਦਿਨ ਵੀ ਜਾਰੀ ਰਿਹਾ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ 392ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ...
Ad Position 24