27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

14 ਆਧੁਨਿਕ ਪਿਸਤੌਲਾਂ ਤੇ 20 ਕਿਲੋ ਹੈਰੋਇਨ ਸਮੇਤ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)- ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 14 ਅਤਿ-ਆਧੁਨਿਕ ਪਿਸਤੌਲਾਂ ਅਤੇ 20. 130 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਆਈ.ਜੀ.ਪੀ. ਅੰਮ੍ਰਿਤਸਰ ਦਿਹਾਤੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ.ਐੱਸ.ਪੀ. ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 28-10-2026
ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)- ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 14 ਅਤਿ-ਆਧੁਨਿਕ ਪਿਸਤੌਲਾਂ ਅਤੇ 20.130 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਫ਼ੌਜੀ ਜਵਾਨ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਨਾਲ ਜੁੜੇ ਚਾਰ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਆਈ.ਜੀ.ਪੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੀ ਕਾਰਵਾਈ ਦੌਰਾਨ ਉਦੈ ਅਤੇ ਪਤਰਸ ਨੂੰ ਡਰੋਨ ਰਾਹੀਂ ਭੇਜੇ ਗਏ 10 ਪਿਸਤੌਲਾਂ ਸਮੇਤ ਕਾਬੂ ਕੀਤਾ ਗਿਆ। ਮੁੱਢਲੀ ਜਾਂਚ ਅਨੁਸਾਰ, ਦੋਵੇਂ ਪਹਿਲਾਂ ਵੀ ਹਥਿਆਰਾਂ ਦੀਆਂ 20 ਤੋਂ 25 ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਚੁੱਕੇ ਹਨ। ਦੂਜੀ ਕਾਰਵਾਈ ਵਿਚ ਛੁੱਟੀ ’ਤੇ ਘਰ ਆਏ ਫ਼ੌਜੀ ਜਵਾਨ ਯੁੱਧਵੀਰ ਸਿੰਘ ਨੂੰ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਤੀਜੀ ਕਾਰਵਾਈ ਵਿਚ ਸਾਜਨ ਸਿੰਘ ਤੇ ਸਾਹਿਲਪ੍ਰੀਤ ਕੋਲੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ, ਜਦਕਿ ਚੌਥੀ ਕਾਰਵਾਈ ਵਿਚ ਜਰਮਨਜੋਤ ਸਿੰਘ ਅਤੇ ਸਾਹਿਬਨੂਰ ਸਿੰਘ ਨੂੰ ਦੋ ਪਿਸਤੌਲਾਂ ਸਮੇਤ ਕਾਬੂ ਕੀਤਾ ਗਿਆ। ਪੁਲਿਸ ਅਨੁਸਾਰ, ਮੁਲਜ਼ਮ ਵਿਦੇਸ਼ ਵਿਚ ਬੈਠੇ ਹੈਂਡਲਰਾਂ ਦੇ ਸੰਪਰਕ ਵਿਚ ਸਨ। ਚਾਰ ਮਾਮਲੇ ਦਰਜ ਕਰਕੇ ਨੈੱਟਵਰਕ ਦੇ ਹੋਰ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਪਿੰਡਾਂ ’ਚ ਲੱਗਣਗੀਆਂ 3 ਲੱਖ ਸੋਲਰ ਸਟਰੀਟ ਲਾਈਟਾਂ ਅਗਲੀ ਖ਼ਬਰ ਮਾਨਸਾ ’ਚ ਨੌਜਵਾਨ ਦੀ ਮੌਤ ਤੋਂ ਬਾਅਦ ਹੰਗਾਮਾ ਲੱਖਾ ਸਿਧਾਣਾ, ਮੋਹਨਜੀਤ ਸਿੰਘ ਸ਼ੇਰੋਂ ਸਮੇਤ ਕਈ ਨੌਜਵਾਨ ਲਏ ਹਿਰਾਸਤ ’ਚ ਬ...
Ad Position 24