27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੰਜਾਬ ’ਚ ਨਸ਼ਾ ਤਸਕਰੀ ਤੇ ਗੈਂਗਸਟਰਾਂ ਦੇ ਗੱਠਜੋੜ ਦੀ ਐਨ.ਆਈ.ਏ. ਜਾਂਚ ਕਰਵਾਈ ਜਾਵੇ - ਜਾਖੜ

ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ’ਚ ਨਸ਼ਾ ਤਸਕਰੀ, ਗੈਂਗਸਟਰਾਂ ਦੀਆਂ ਸਰਗਰਮੀਆਂ ਤੇ ਕੌਮਾਂਤਰੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨ. ਆਈ.

Ad Position 21
No active advertisement
ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ। 28-10-2026
ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ’ਚ ਨਸ਼ਾ ਤਸਕਰੀ, ਗੈਂਗਸਟਰਾਂ ਦੀਆਂ ਸਰਗਰਮੀਆਂ ਤੇ ਕੌਮਾਂਤਰੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦੀ ਜਾਂਚ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਤੋਂ ਕਰਵਾਉਣ ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਸੂਬੇ ਦੀ ਸੁਰੱਖਿਆ ਲਈ ਗੰਭੀਰ ਚੁਣੌਤੀ ਹੈ ਤੇ ਇਸ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ । ਜਾਖੜ ਨੇ ਆਪਣੇ ਪੱਤਰ ’ਚ ਪੰਜਾਬ ਵਿਚ ਸਾਹਮਣੇ ਆਏ ਨਸ਼ਾ ਤਸਕਰੀ ਦੇ ਕੁਝ ਮਾਮਲਿਆਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਇਨ੍ਹਾਂ ਮਾਮਲਿਆਂ ਦੇ ਤਾਰ ਜੇਲ੍ਹਾਂ ਵਿਚ ਬੰਦ ਅਪਰਾਧੀਆਂ ਅਤੇ ਵਿਦੇਸ਼ਾਂ ’ਚ ਬੈਠੇ ਗੈਂਗਸਟਰਾਂ ਨਾਲ ਜੁੜੇ ਹੋ ਸਕਦੇ ਹਨ । ਉਨ੍ਹਾਂ ਮੰਗ ਕੀਤੀ ਕਿ ਜਾਂਚ ਸਮਾਂਬੱਧ ਢੰਗ ਨਾਲ ਕਰਵਾਈ ਜਾਵੇ ਤਾਂ ਜੋ ਨਸ਼ਿਆਂ ਦੀ ਸਪਲਾਈ, ਹਥਿਆਰਾਂ ਦੀ ਤਸਕਰੀ ਤੇ ਅਪਰਾਧਿਕ ਗਤੀਵਿਧੀਆਂ ਪਿੱਛੇ ਕੰਮ ਕਰ ਰਹੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਹੋ ਸਕੇ । ਜਾਖੜ ਨੇ ਕਿਹਾ ਕਿ ਨਸ਼ਾ ਤਸਕਰੀ ਦੀਆਂ ਘਟਨਾਵਾਂ ਵਜੋਂ ਦੇਖਣ ਦੀ ਬਜਾਏ ਇਨ੍ਹਾਂ ਦੇ ਕੌਮਾਂਤਰੀ ਸੰਪਰਕਾਂ, ਵਿੱਤੀ ਲੈਣ-ਦੇਣ ਅਤੇ ਸੰਭਾਵਿਤ ਸਰਪ੍ਰਸਤੀ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਐਨ.ਆਈ.ਏ. ਰਾਹੀਂ ਜਾਂਚ ਕਰਵਾ ਕੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵੱਲ ਬਿਜਲੀ ਨਿਗਮ ਦੇ ਹਜ਼ਾਰਾਂ ਕਰੋੜ ਰੁਪਏ ਬਕਾਇਆ, ਹਾਈ ਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ ਅਗਲੀ ਖ਼ਬਰ ਵਿਧਾਨ ਸਭਾ ਮੂਹਰੇ ‘ਟੱਲੀ’ ਵਾਲੀ ਸ਼ਰਾਬ ਦੀ ਬੋਤਲ ਲੈ ਕੇ ਪ੍ਰਦਰਸ਼ਨ ਕਰਨ ਪਹੁੰਚੇ ਰਵਨੀਤ ਸਿੰਘ ਬਿੱਟੂ
Ad Position 24