27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੰਜਾਬ ਸਰਕਾਰ ਹਰ ਮੋਰਚੇ ’ਤੇ ਨਾਕਾਮ-ਢਿੱਲੋਂ

ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ) -ਪੰਜਾਬ ਵਿਚ ਅਪਰਾਧਿਕ ਘਟਨਾਵਾਂ ਦੇ ਵਧਣ ਦੇ ਦੋਸ਼ ਲਗਾਉਂਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ’ਚ ਵਪਾਰੀਆਂ ਨੂੰ ਫ਼ਿਰੌਤੀਆਂ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਸ਼ਰੇਆਮ ਗੋਲੀਬਾਰੀ ਤੇ ਕਤਲਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ।

Ad Position 21
No active advertisement
ਅਜੀਤ ਡੈਸਕ 28-10-2026
ਚੰਡੀਗੜ੍ਹ, 27 ਅਕਤੂਬਰ (ਸੰਦੀਪ ਕੁਮਾਰ ਮਾਹਨਾ) -ਪੰਜਾਬ ਵਿਚ ਅਪਰਾਧਿਕ ਘਟਨਾਵਾਂ ਦੇ ਵਧਣ ਦੇ ਦੋਸ਼ ਲਗਾਉਂਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ’ਚ ਵਪਾਰੀਆਂ ਨੂੰ ਫ਼ਿਰੌਤੀਆਂ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਸ਼ਰੇਆਮ ਗੋਲੀਬਾਰੀ ਤੇ ਕਤਲਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਬਹਾਲ ਕਰਨ ਵਿਚ ਨਾਕਾਮ ਰਹੀ ਸਰਕਾਰ ਨੂੰ ਸੱਤਾ ਵਿਚ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ । ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਕੋ ਦਿਨ ਵਿਚ ਪੰਜਾਬ ਦੇ ਪੰਜ ਵੱਖ-ਵੱਖ ਥਾਵਾਂ ’ਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ, ਜੋ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ।ਢਿੱਲੋਂ ਨੇ ਦਾਅਵਾ ਕੀਤਾ ਕਿ ਇਕੱਲੇ ਅਕਤੂਬਰ ਮਹੀਨੇ ਦੌਰਾਨ ਹੁਣ ਤੱਕ ਪੰਜਾਬ ਵਿੱਚ 18 ਕਤਲ ਹੋ ਚੁੱਕੇ ਹਨ । ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਫਿਰੌਤੀਆਂ ਲਈ ਧਮਕਾਇਆ ਜਾ ਰਿਹਾ ਹੈ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਾਹਬਾਜ਼ ਸ਼ਰੀਫ਼ ਨੂੰ ਮਿਲਿਆ 1 ਕਿੱਲੋ ਸੋਨਾ ਸਾਰੇ ਤੋਹਫ਼ੇ ਸਰਕਾਰੀ ਖ਼ਜ਼ਾਨੇ ’ਚ ਜਮ੍ਹਾਂ ਅਗਲੀ ਖ਼ਬਰ ਮਾਣਹਾਨੀ ਮਾਮਲੇ ’ਚ ਕੰਗਣਾ ਰਣੌਤ ਖ਼ਿਲਾਫ਼ ਮਾਤਾ ਮਹਿੰਦਰ ਕੌਰ ਦੀ ਗਵਾਹੀ ਦਰਜ ਅਗਲੀ ਪੇਸ਼ੀ 5 ਨਵੰਬਰ ਨੂੰ
Ad Position 24