ਜੇ ਕਾਂਗਰਸ ਭਵਨ ਦੇ ਅੰਦਰ ਹੀ ਦਲਿਤ ਆਗੂ ਸੁਰੱਖਿਅਤ ਨਹੀਂ , ਤਾਂ ਕਾਂਗਰਸ ਦਲਿਤਾਂ ਦੀ ਰਾਖੀ ਦਾ ਦਾਅਵਾ ਕਿਵੇਂ ਕਰ ਸਕਦੀ ਹੈ : ਜਸਵੀਰ ਸਿੰਘ ਗੜ੍ਹੀ
ਚੰਡੀਗੜ੍ਹ, 28 ਅਕਤੂਬਰ (ਅਜੀਤ ਬਿਊਰੋ) : ਆਮ ਆਦਮੀ ਪਾਰਟੀ (ਆਪ) ਦੇ ਆਗੂ ਤੇ ਚਮਕੌਰ ਸਾਹਿਬ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਚ ਕਾਂਗਰਸੀ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ’ਤੇ ਹੋਏ ਕਥਿਤ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਾਂਗਰਸ ਦੀ ਦਲਿਤ ਹੱਕਾਂ ਦੀ ਰਾਖੀ ਸਬੰਧੀ ਵਚਨਬੱਧਤਾ ’ਤੇ ਸਵਾਲ ਚੁੱਕਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਸਪੱਸ਼ਟੀਕਰਨ ਮੰਗਿਆ ਹੈ।
ਜ
ਜਸਵੀਰ ਸਿੰਘ ਗੜ੍ਹੀ ਗੱਲਬਾਤ ਕਰਦੇ ਹੋਏ।
29-10-2026
ਚੰਡੀਗੜ੍ਹ, 28 ਅਕਤੂਬਰ (ਅਜੀਤ ਬਿਊਰੋ) : ਆਮ ਆਦਮੀ ਪਾਰਟੀ (ਆਪ) ਦੇ ਆਗੂ ਤੇ ਚਮਕੌਰ ਸਾਹਿਬ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਚ ਕਾਂਗਰਸੀ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ’ਤੇ ਹੋਏ ਕਥਿਤ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਾਂਗਰਸ ਦੀ ਦਲਿਤ ਹੱਕਾਂ ਦੀ ਰਾਖੀ ਸਬੰਧੀ ਵਚਨਬੱਧਤਾ ’ਤੇ ਸਵਾਲ ਚੁੱਕਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਸਪੱਸ਼ਟੀਕਰਨ ਮੰਗਿਆ ਹੈ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਭਵਨ ਦੇ ਅੰਦਰ ਹੀ ਦਲਿਤ ਆਗੂ ਸੁਰੱਖਿਅਤ ਨਹੀਂ, ਤਾਂ ਕਾਂਗਰਸ ਦਲਿਤਾਂ ਦੀ ਰਾਖੀ ਦਾ ਦਾਅਵਾ ਕਿਵੇਂ ਕਰ ਸਕਦੀ ਹੈ। ਗੜ੍ਹੀ ਅਨੁਸਾਰ, ਰਣਜੀਤ ਸਿੰਘ ਤਰਖਾਣ ਮਾਜਰਾ ਨੇ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਬਰਿੰਦਰ ਸਿੰਘ ਢਿੱਲੋਂ ’ਤੇ ਕੁੱਟਮਾਰ ਕਰਨ, ਜਾਤੀਸੂਚਕ ਸ਼ਬਦ ਬੋਲਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸ਼ਿਕਾਇਤ ਦੀ ਗੰਭੀਰਤਾ ਨਾਲ ਜਾਂਚ ਕਰਕੇ ਭਾਰਤੀ ਨਿਆਇ ਸੰਹਿਤਾ, 2023 ਅਤੇ ਐੱਸਸੀ/ਐੱਸਟੀ ਅੱਤਿਆਚਾਰ ਰੋਕੂ ਐਕਟ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ‘ਆਪ’ ਆਗੂ ਨੇ ਚੰਨੀ ਤੋਂ ਸੋਸ਼ਲ ਮੀਡੀਆ ’ਤੇ ਹਥਿਆਰ ਚੁੱਕਣ ਤੇ ਹਲ ਛੱਡਣ ਦਾ ਸੱਦਾ ਦੇਣ ਵਾਲੇ ਗੀਤ ਨੂੰ ਉਤਸ਼ਾਹਿਤ ਕਰਨ ਬਾਰੇ ਵੀ ਜਵਾਬ ਮੰਗਿਆ। ਉਨ੍ਹਾਂ ਭਾਜਪਾ ਦੀ ਅਗਵਾਈ ਵਾਲੇ ਕੇਂਦਰ ਤੋਂ ਪੁੱਛਿਆ ਕਿ ਸ਼ਿਕਾਇਤ ’ਤੇ ਕੀ ਕਾਰਵਾਈ ਹੋਈ ਤੇ ਕੀ ਐੱਫਆਈਆਰ ਦਰਜ ਕੀਤੀ ਗਈ ਹੈ। ਗੜ੍ਹੀ ਨੇ ਦਲਿਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਪ੍ਰਸ਼ਾਸਨ ਤੋਂ ਜਵਾਬਦੇਹੀ ਦੀ ਮੰਗ ਕੀਤੀ।