29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਭਾਈ ਮੋਹਕਮ ਸਿੰਘ (ਦਮਦਮੀ ਟਕਸਾਲ) ਦੇ ਮਾਤਾ ਜੀ ਨਮਿਤ ਸ਼ਰਧਾਂਜਲੀ ਸਮਾਗਮ ’ਚ ਸ਼ਾਮਿਲ ਹੋਈਆਂ ਅਹਿਮ ਪੰਥਕ ਸ਼ਖ਼ਸੀਅਤਾਂ

ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)-ਉੱਘੇ ਪੰਥਕ ਆਗੂ ਭਾਈ ਮੋਹਕਮ ਸਿੰਘ (ਦਮਦਮੀ ਟਕਸਾਲ) ਦੇ ਮਾਤਾ ਹਰਦੀਪ ਕੌਰ (97), ਸੁਪਤਨੀ ਸ਼ਹੀਦ ਜਗੀਰ ਸਿੰਘ, ਜੋ ਬੀਤੇ ਦਿਨੀਂ ਗੁਰਪੁਰੀ ਪਿਆਨਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਸਥਾਨਕ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਹੋਇਆ । ਇਸ ਮੌਕੇ ਰਾਗੀ ਜਥਿਆਂ ਤੇ ਕਥਾਵਾਚਕਾਂ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਸਰਵਣ ਕਰਾਏ ਜਾਣ ਉਪਰੰਤ ਸ਼ਰਧਾਂਜਲੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪੁੱਜੇ ਪੰਥਕ ਆਗੂਆਂ ਨੇ ਭਾਈ ਮੋਹਕਮ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਲੰਮੇ ਅਰਸੇ ਤੋਂ ਨਿਭਾਈਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕੀਤੇ ਤੇ ਪੰਥਕ ਵਿਚਾਰਾਂ ਸਾਂਝੀਆਂ ਕੀਤੀਆਂ।

Ad Position 21
No active advertisement
ਅਜੀਤ ਡੈਸਕ 29-10-2026
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)-ਉੱਘੇ ਪੰਥਕ ਆਗੂ ਭਾਈ ਮੋਹਕਮ ਸਿੰਘ (ਦਮਦਮੀ ਟਕਸਾਲ) ਦੇ ਮਾਤਾ ਹਰਦੀਪ ਕੌਰ (97), ਸੁਪਤਨੀ ਸ਼ਹੀਦ ਜਗੀਰ ਸਿੰਘ, ਜੋ ਬੀਤੇ ਦਿਨੀਂ ਗੁਰਪੁਰੀ ਪਿਆਨਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਸਥਾਨਕ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਹੋਇਆ । ਇਸ ਮੌਕੇ ਰਾਗੀ ਜਥਿਆਂ ਤੇ ਕਥਾਵਾਚਕਾਂ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਸਰਵਣ ਕਰਾਏ ਜਾਣ ਉਪਰੰਤ ਸ਼ਰਧਾਂਜਲੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪੁੱਜੇ ਪੰਥਕ ਆਗੂਆਂ ਨੇ ਭਾਈ ਮੋਹਕਮ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਲੰਮੇ ਅਰਸੇ ਤੋਂ ਨਿਭਾਈਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕੀਤੇ ਤੇ ਪੰਥਕ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਸ਼ਰਧਾਂਜਲੀ ਸਮਾਗਮ ਵਿਚ ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਭਾਈ ਜਸਬੀਰ ਸਿੰਘ ਰੋਡੇ, ਭਾਈ ਈਸ਼ਰ ਸਿੰਘ, ਸਿਮਰਨਜੀਤ ਸਿੰਘ ਮਾਨ, ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਗੁਰਦੀਪ ਸਿੰਘ ਬਠਿੰਡਾ, ਸਤਨਾਮ ਸਿੰਘ ਮਨਾਵਾਂ, ਗਿਆਨੀ ਜਸਵੰਤ ਸਿੰਘ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਕੰਵਰਪਾਲ ਸਿੰਘ ਬਿੱਟੂ, ਮਨਜੀਤ ਸਿੰਘ ਭੋਮਾ, ਬੀਬੀ ਸਤਵੰਤ ਕੌਰ, ਵੱਸਣ ਸਿੰਘ ਜ਼ੱਫਰਵਾਲ, ਭਾਈ ਸੁਖਦੇਵ ਸਿੰਘ ਦਮਦਮੀ ਟਕਸਾਲ, ਭਾਈ ਜਰਨੈਲ ਸਿੰਘ ਸਖੀਰਾ, ਡਾ: ਇੰਦਰਬੀਰ ਸਿੰਘ ਨਿੱਜਰ, ਭਾਈ ਸਰਬਜੀਤ ਸਿੰਘ ਖ਼ਾਲਸਾ, ਭਾਈ ਬਲਵੰਤ ਸਿੰਘ ਗੋਪਾਲਾ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਜਥੇਦਾਰ ਰਘਬੀਰ ਸਿੰਘ ਰਾਜਾਸਾਂਸੀ, ਭਾਈ ਰਜਿੰਦਰ ਸਿੰਘ ਮਹਿਤਾ, ਅਜੈਬ ਸਿੰਘ ਅਭਿਆਸੀ, ਨਰਾਇਣ ਸਿੰਘ ਚੌੜਾ, ਪ੍ਰੋ: ਗੁਰਵਿੰਦਰ ਸਿੰਘ ਮੰਮਣਕੇ, ਸ਼ਮਸ਼ੇਰ ਸਿੰਘ ਪੱਧਰੀ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਦਰਸ਼ਨ ਸਿੰਘ ਕੁੱਲੀ ਵਾਲੇ, ਕੰਵਰ ਚੜ੍ਹਤ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ , ਪਰਮਜੀਤ ਸਿੰਘ ਜਿੱਜੇਆਣੀ, ਹਰਪਾਲ ਸਿੰਘ ਬਲੇਰ, ਫੈਡਰੇਸ਼ਨ ਆਗੂ ਰਣਜੀਤ ਸਿੰਘ ਦਮਦਮੀ ਟਕਸਾਲ, ਪ੍ਰੋ: ਨਿਰਮਲ ਸਿੰਘ ਗੁਰੂ ਕੀ ਵਡਾਲੀ, ਧੰਨਜੀਤ ਸਿੰਘ ਰਾਜਾਜੰਗ, ਪਰਮਜੀਤ ਸਿੰਘ ਜੌਹਲ ਸਮੇਤ ਵੱਡੀ ਗਿਣਤੀ ਵਿਚ ਹੋਰ ਪੰਥਕ ਸ਼ਖ਼ਸੀਅਤਾਂ ਤੇ ਸੰਗਤਾਂ ਸ਼ਾਮਿਲ ਸਨ । ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਸਮੇਤ ਵੱਖ ਵੱਖ ਜਥੇਬੰਦੀਆਂ ਵਲੋਂ ਸ਼ੋਕ ਸੰਦੇਸ਼ ਭੇਜੇ ਗਏ । ਸਟੇਜ ਸਕੱਤਰ ਦੇ ਫਰਜ਼ ਮਨਜੀਤ ਸਿੰਘ ਭੋਮਾ ਨੇ ਨਿਭਾਏ ਤੇ ਆਈਆਂ ਸੰਗਤਾਂ ਦਾ ਧੰਨਵਾਦ ਭਾਈ ਮੋਹਕਮ ਸਿੰਘ, ਨਿਸ਼ਾਨ ਸਿੰਘ ਵਿਰਕ ਤੇ ਕਰਨਜੀਤ ਸਿੰਘ ਵਿਰਕ ਵਲੋਂ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕੁੱਲੂ ਮੇਲੇ ਤੋਂ ਵਾਪਸ ਆ ਰਹੀ ਸਾਊਂਡ ਵਾਲੀ ਬੱਸ ਹਾਦਸਾ ਗ੍ਰਸਤ, ਚਾਲਕ ਸਮੇਤ ਚਾਰ ਦੀ ਮੌਤ ਅਗਲੀ ਖ਼ਬਰ ਗੁਰਮੀਤ ਸਿੰਘ ਖੁੱਡੀਆਂ ਵਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿਚ ਨਿਵੇਸ਼ ਦਾ ਸੱਦਾ ‘ਵੇਰਕਾ’ ਤੇ ‘ਫਾਈਵ ਰਿਵਰਜ਼’ ਨੂੰ...
Ad Position 24