ਪੰਜਾਬ ਪੁਲਿਸ ਵਲੋਂ ਮਾਨਸਾ ਵਿਖੇ ਸਿੱਖ ਕਕਾਰਾਂ ਤੇ ਦਸਤਾਰਾਂ ਦੀ ਬੇਅਦਬੀ ਸ਼ਰਮਨਾਕ ਕਾਰਵਾਈ- ਜਥੇਦਾਰ ਗੜਗੱਜ
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਪੁਲਿਸ ਵਲੋਂ ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ’ਤੇ ਕੀਤੇ ਤਸ਼ੱਦਦ ਤੇ ਉਨ੍ਹਾਂ ਦੇ ਕਕਾਰਾਂ ਅਤੇ ਦਸਤਾਰਾਂ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਨਿੰਦਾ ਕੀਤੀ ਹੈ। ਸਕੱਤਰੇਤ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ’ਚ ਜਥੇਦਾਰ ਗੜਗੱਜ, ਜੋ ਕਿ ਇਨੀਂ ਦਿਨੀਂ ਵਿਦੇਸ਼ ਦੌਰ ’ਤੇ ਹਨ, ਨੇ ਕਿਹਾ ਕਿ ਜਿਹੜੇ ਪੁਲਿਸ ਅਧਿਕਾਰੀਆਂ ਨੇ ਸਿੱਖ ਕਕਾਰਾਂ ਤੇ ਦਸਤਾਰਾਂ ਦੀ ਬੇਅਦਬੀ ਕੀਤੀ ਹੈ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਅੰਮ੍ਰਿਤਸਰ, 28 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਪੁਲਿਸ ਵਲੋਂ ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ’ਤੇ ਕੀਤੇ ਤਸ਼ੱਦਦ ਤੇ ਉਨ੍ਹਾਂ ਦੇ ਕਕਾਰਾਂ ਅਤੇ ਦਸਤਾਰਾਂ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਨਿੰਦਾ ਕੀਤੀ ਹੈ। ਸਕੱਤਰੇਤ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ’ਚ ਜਥੇਦਾਰ ਗੜਗੱਜ, ਜੋ ਕਿ ਇਨੀਂ ਦਿਨੀਂ ਵਿਦੇਸ਼ ਦੌਰ ’ਤੇ ਹਨ, ਨੇ ਕਿਹਾ ਕਿ ਜਿਹੜੇ ਪੁਲਿਸ ਅਧਿਕਾਰੀਆਂ ਨੇ ਸਿੱਖ ਕਕਾਰਾਂ ਤੇ ਦਸਤਾਰਾਂ ਦੀ ਬੇਅਦਬੀ ਕੀਤੀ ਹੈ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਸਰਕਾਰ ਇਹ ਗੱਲ ਚੇਤੇ ਰੱਖਣ ਕਿ ਸਿੱਖ ਕਦੇ ਵੀ ਅਜਿਹੀ ਸ਼ਰਮਨਾਕ ਤੇ ਧੱਕੇ ਵਾਲੀ ਕਾਰਵਾਈ ਨੂੰ ਬਰਦਾਸ਼ਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਸ ਨੂੰ ਰੋਕਣਾ ਸਰਕਾਰਾਂ ਦੀ ਮੁੱਢਲੀ ਜ਼ਿੰਮੇਵਾਰੀ ਸੀ, ਪਰ ਮੌਜੂਦਾ ਸਰਕਾਰਾਂ ਇਸ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈਆਂ ਹਨ।