29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਡੇਰਾ ਬਾਬਾ ਨਾਨਕ ’ਚ ਦਿਨ-ਦਿਹਾੜੇ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਚੱਲੀ ਗੋਲੀ, 2 ਕਾਬੂ

ਡੇਰਾ ਬਾਬਾ ਨਾਨਕ, 28 ਅਕਤੂਬਰ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿਖੇ ਅੱਜ ਦਿਨ ਦਿਹਾੜੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਗੋਲੀਆਂ ਚੱਲੀਆਂ। ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਡੀ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਜੋਗਾ ਸਿੰਘ। ਤਸਵੀਰ : ਮਾਂਗਟ 29-10-2026
ਡੇਰਾ ਬਾਬਾ ਨਾਨਕ, 28 ਅਕਤੂਬਰ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿਖੇ ਅੱਜ ਦਿਨ ਦਿਹਾੜੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਗੋਲੀਆਂ ਚੱਲੀਆਂ। ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਡੀ.ਐਸ.ਪੀ. ਜੋਗਾ ਸਿੰਘ ਨੇ ਦੱਸਿਆ ਕਿ ਅੱਜ 12 ਵਜੇ ਦੇ ਕਰੀਬ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੂੰ ਸੂਚਨਾ ਮਿਲੀ ਸੀ ਕਿ ਕੁਝ ਸ਼ੱਕੀ ਨੌਜਵਾਨ ਕਸਬੇ ਅੰਦਰ ਘੁੰਮ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਐਸ.ਐਚ.ਓ. ਅਸ਼ੋਕ ਕੁਮਾਰ ਸਮੇਤ ਪੁਲਿਸ ਪਾਰਟੀ ਨੌਜਵਾਨਾਂ ਦਾ ਪਿੱਛਾ ਕੀਤਾ ਗਿਆ ਤਾਂ ਉਕਤ ਬਦਮਾਸ਼ ਸਥਾਨਕ ਦਾਣਾ ਮੰਡੀ ਵਿਖੇ ਪਹੁੰਚ ਗਏ ਜਿੱਥੇ ਉਨ੍ਹਾਂ ਵਲੋਂ ਪੁਲਿਸ ਪਾਰਟੀ ਉੱਪਰ ਫਾਇਰਿੰਗ ਕਰ ਦਿੱਤੀ, ਪੁਲਿਸ ਵਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਜਦ ਬਦਮਾਸ਼ਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵਲੋਂ ਮੰਡੀ ’ਚ ਮੌਜੂਦ ਸਥਾਨਕ ਲੋਕਾਂ ਦੀ ਮਦਦ ਨਾਲ ਦੋ ਬਦਮਾਸ਼ਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ ਜਿਨ੍ਹਾਂ ਕੋਲੋਂ ਇਕ ਗਲੋਕ ਪਿਸਤੌਲ ਬਰਾਮਦ ਹੋਇਆ ਹੈ ਜਦ ਕਿ ਇਕ ਬਦਮਾਸ਼ ਫਰਾਰ ਹੋ ਗਿਆ। ਉਨਾਂ ਦੱਸਿਆ ਕਿ ਉਕਤ ਬਦਮਾਸ ਡੇਰਾ ਬਾਬਾ ਨਾਨਕ ਦੇ ਇੱਕ ਕਾਰੋਬਾਰੀ ਉਪਰ ਹਮਲਾ ਕਰਨ ਦੀ ਤਾਂਘ ਵਿਚ ਸਨ। ਡੀ.ਐਸ.ਪੀ. ਜੋਗਾ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਬਦਮਾਸ਼ਾਂ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਪੰਜਾਬ ’ਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਬਹਾਲ ਕੀਤੀ ਜਾਵੇਗੀ-ਹਰਸਿਮਰਤ ਕੌ... ਅਗਲੀ ਖ਼ਬਰ ਪੰਜਾਬ ਪੁਲਿਸ ਵਲੋਂ ਮਾਨਸਾ ਵਿਖੇ ਸਿੱਖ ਕਕਾਰਾਂ ਤੇ ਦਸਤਾਰਾਂ ਦੀ ਬੇਅਦਬੀ ਸ਼ਰਮਨਾਕ ਕਾਰਵਾਈ- ਜਥੇਦਾਰ ਗੜਗੱਜ
Ad Position 24