29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ’ਤੇ ਅਣਪਛਾਤਿਆਂ ਨੇ ਚਲਾਈ ਗੋਲੀ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਦੀ ਰਿਹਾਇਸ਼ ਨੂੰ ਬਣਾਇਆ ਨਿਸ਼ਾਨਾ

ਹਲਵਾਰਾ, 28 ਅਕਤੂਬਰ (ਮਨਦੀਪ ਸਿੰਘ ਉੱਭੀ) ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ (ਦਸਵੀਂ ਪਾਤਿਸ਼ਾਹੀ), ਰਾਜੋਆਣਾ ਕਲਾਂ ਵਿਖੇ ਬੁੱਧਵਾਰ ਤੜਕਸਾਰ ਕਰੀਬ 3:20 ਵਜੇ ਅਣਪਛਾਤੇ ਵਿਅਕਤੀਆਂ ਵਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਦੀ ਰਿਹਾਇਸ਼ ਵਾਲੇ ਕਮਰੇ ਦੇ ਦਰਵਾਜ਼ੇ ’ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਗੋਲੀ ਦਰਵਾਜ਼ੇ ਦੇ ਕੱਚ ਨੂੰ ਪਾਰ ਕਰਦੀ ਹੋਈ ਲੱਕੜ ਦੇ ਦਰਵਾਜ਼ੇ ਵਿਚੋਂ ਲੰਘ ਕੇ ਅੱਗੇ ਕੰਧ ’ਤੇ ਲੱਗੀ ਟਾਇਲ ਵਿਚ ਜਾ ਲੱਗੀ।

Ad Position 21
No active advertisement
ਗੋਲੀ ਲੱਗਣ ਕਾਰਨ ਦਰਵਾਜ਼ਿਆਂ ’ਤੇ ਹੋਏ ਨੁਕਸਾਨ ਦੇ ਨਿਸ਼ਾਨ ਦਿਖਾਉਂਦੇ ਹੋਏ ਸਾਬਕਾ ਸਰਪੰਚ ਨਿਰਮਲ ਸਿੰਘ ਰਾਜੋਆਣਾ ਕਲਾਂ। ਤਸਵੀਰ : ਮਨਦੀਪ ਸਿੰਘ ਉੱਭੀ 29-10-2026
ਹਲਵਾਰਾ, 28 ਅਕਤੂਬਰ (ਮਨਦੀਪ ਸਿੰਘ ਉੱਭੀ) ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ (ਦਸਵੀਂ ਪਾਤਿਸ਼ਾਹੀ), ਰਾਜੋਆਣਾ ਕਲਾਂ ਵਿਖੇ ਬੁੱਧਵਾਰ ਤੜਕਸਾਰ ਕਰੀਬ 3:20 ਵਜੇ ਅਣਪਛਾਤੇ ਵਿਅਕਤੀਆਂ ਵਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਦੀ ਰਿਹਾਇਸ਼ ਵਾਲੇ ਕਮਰੇ ਦੇ ਦਰਵਾਜ਼ੇ ’ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਗੋਲੀ ਦਰਵਾਜ਼ੇ ਦੇ ਕੱਚ ਨੂੰ ਪਾਰ ਕਰਦੀ ਹੋਈ ਲੱਕੜ ਦੇ ਦਰਵਾਜ਼ੇ ਵਿਚੋਂ ਲੰਘ ਕੇ ਅੱਗੇ ਕੰਧ ’ਤੇ ਲੱਗੀ ਟਾਇਲ ਵਿਚ ਜਾ ਲੱਗੀ। ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ, ਡੀ.ਐੱਸ.ਪੀ. ਦਾਖਾ ਕਰਨ ਸਿੰਘ ਸੰਧੂ, ਥਾਣਾ ਸੁਧਾਰ ਦੇ ਮੁਖੀ ਰਾਜਵਿੰਦਰਪਾਲ ਸਿੰਘ ਅਤੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਸਮੇਤ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਡੀ.ਐੱਸ.ਪੀ. ਦਾਖਾ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਸਾਈਬਰ ਟੀਮਾਂ ਦੀ ਵੀ ਮਦਦ ਲਈ ਜਾ ਰਹੀ ਹੈ। ਥਾਣਾ ਸੁਧਾਰ ਦੇ ਮੁਖੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਤੇ ਚਸ਼ਮਦੀਦ ਗਵਾਹ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਗੁਰਦੁਆਰਾ ਗੋਪਾਲਸਰ ਗਗੜਾ ਵਿਖੇ ਵੀ ਗੋਲਾਬਾਰੀ ਦੀ ਘਟਨਾ ਵਾਪਰੀ ਸੀ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰੀ ਦੇ ਦੋਸ਼ ਸਾਬਤ ਕਰਨ ਲਈ ਠੋਸ ਸਬੂਤ ਸਾਹਮਣੇ ਲਿਆਵੇ ਸਰਕਾਰ-ਮਜੀਠੀਆ ਅਗਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਅੱਜ
Ad Position 24