29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸੁਖਬੀਰ ਸਿੰਘ ਬਾਦਲ ਨੇ ਹਲਕਾ ਇੰਚਾਰਜਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 28 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਨੇ ਆਪਣੀਆਂ ਆਸਾਂ ਤੇ ਉਮੀਦਾਂ ਅਕਾਲੀ ਦਲ ਨਾਲ ਜੋੜ ਲਈਆਂ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ ।

Ad Position 21
No active advertisement
ਅਜੀਤ ਡੈਸਕ 29-10-2026
ਚੰਡੀਗੜ੍ਹ, 28 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਨੇ ਆਪਣੀਆਂ ਆਸਾਂ ਤੇ ਉਮੀਦਾਂ ਅਕਾਲੀ ਦਲ ਨਾਲ ਜੋੜ ਲਈਆਂ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ । ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸੂਬੇ ਵਿਚ ਜਵਾਬਦੇਹ ਲੀਡਰਸ਼ਿਪ ਦੀ ਘਾਟ ਕਾਰਨ ਪ੍ਰਸ਼ਾਸਨਿਕ ਢਾਂਚਾ ਕਮਜ਼ੋਰ ਹੋ ਗਿਆ ਹੈ । ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹਲਕਾ ਇੰਚਾਰਜਾਂ ਦੀ ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ । ਉਨ੍ਹਾਂ ਮਾਨਸਾ ਵਿਚ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਪੁਲਿਸ ਵਲੋਂ ਜ਼ਬਰਦਸਤੀ ਪਰਿਵਾਰ ਕੋਲੋਂ ਲੈ ਜਾਣ ਤੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਦੇ ਮਾਮਲੇ ’ਤੇ ਚਿੰਤਾ ਪ੍ਰਗਟਾਈ। ਆਗਾਮੀ ਚੋਣਾਂ ਵਿਚ ਗੱਠਜੋੜ ਬਾਰੇ ਬਾਦਲ ਨੇ ਸਪੱਸ਼ਟ ਕੀਤਾ ਕਿ ਅਕਾਲੀ ਦਲ ਉਨ੍ਹਾਂ ਪਾਰਟੀਆਂ ਨਾਲ ਗੱਠਜੋੜ ਕਰਨ ਬਾਰੇ ਵਿਚਾਰ ਕਰ ਸਕਦਾ ਹੈ, ਜੋ ਇਸ ਦੀ ਵਿਚਾਰਧਾਰਾ ਅਤੇ ਨੀਤੀਆਂ ਨਾਲ ਸਹਿਮਤ ਹੋਣ । ਇਸ ਦੌਰਾਨ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਪਾਰਟੀ ਦੀ ਪੰਜਾਬ ਯਾਤਰਾ ਹੁਣ 10 ਨਵੰਬਰ ਦੀ ਬਜਾਏ 15 ਨਵੰਬਰ ਤੋਂ ਸ਼ੁਰੂ ਹੋਵੇਗੀ। ਸੁਖਬੀਰ ਸਿੰਘ ਬਾਦਲ ਖ਼ੁਦ ਇਸ ਯਾਤਰਾ ਦੀ ਅਗਵਾਈ ਕਰਨਗੇ । ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਮੌਸਮ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਰੁੱਝੇਵੀਂ ਕਾਰਨ ਤਰੀਕ ਬਦਲੀ ਗਈ ਹੈ । ਡਾ. ਚੀਮਾ ਅਨੁਸਾਰ, 29 ਅਕਤੂਬਰ ਤੋਂ 12 ਵਿਧਾਨ ਸਭਾ ਹਲਕਿਆਂ ਵਿਚ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਮੁਲਾਕਾਤਾਂ ਦਾ ਪ੍ਰੋਗਰਾਮ ਵੀ ਸ਼ੁਰੂ ਕੀਤਾ ਜਾਵੇਗਾ। ਪਹਿਲੀਆਂ ਮੀਟਿੰਗਾਂ ਸੰਗਰੂਰ ਅਤੇ ਬਰਨਾਲਾ ਵਿਚ ਹੋਣਗੀਆਂ। ਇਸ ਤੋਂ ਇਲਾਵਾ, ਅਕਾਲੀ ਦਲ ਦਾ ਵਫ਼ਦ ਮਾਨਸਾ ਮਾਮਲੇ ਨੂੰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਉਠਾ ਕੇ ਕਥਿਤ ਪੁਲਿਸ ਵਧੀਕੀਆਂ ਦੀ ਜਾਂਚ ਤੇ ਜ਼ਿੰਮੇਵਾਰ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕਰੇਗਾ । ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸੂਬਾ ਸਿੰਘ ਡੱਬਵਾਲੀ ਅਤੇ ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ’ਤੇ ਵੀ ਦੁੱਖ ਪ੍ਰਗਟ ਕੀਤਾ ਗਿਆ । ਅੱਜ ਦੀ ਇਸ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਸੁੱਚਾ ਸਿੰਘ ਲੰਗਾਹ, ਸ਼ਰਨਜੀਤ ਸਿੰਘ ਢਿੱਲੋਂ, ਗੁਰਬਚਨ ਸਿੰਘ ਬੱਬੇਹਾਲੀ, ਐਨ.ਕੇ. ਸ਼ਰਮਾ, ਲਖਬੀਰ ਸਿੰਘ ਲੋਧੀ ਨੰਗਲ, ਵੀਰ ਸਿੰਘ ਲੋਪੋਕੇ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਅਰਸ਼ਦੀਪ ਸਿੰਘ ਕਲੇਰ, ਸੁਰਿੰਦਰ ਸਿੰਘ ਭੁੱਲੇਰਾਠਾਂ, ਰਵਿੰਦਰ ਆਵਲਾ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਤਰੂਜੀਤ ਕਪੂਰ ਦੀ ਥਾਂ ਸੰਜੈ ਸਿੰਘਲ ਸੰਭਾਲਣਗੇ ਆਈ.ਟੀ.ਬੀ.ਪੀ. ਦੀ ਕਮਾਨ ਅਗਲੀ ਖ਼ਬਰ ਕਰਵਾ ਚੌਥ ਦੇ ਵਰਤ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਬਾਜ਼ਾਰਾਂ ਵਿਚ ਉਮੜੀ ਔਰਤਾਂ ਦੀ ਭੀੜ
Ad Position 24