29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪਤਨੀ ਦਾ ਕਤਲ ਕਰਨ ਦੇ ਮਾਮਲੇ ’ਚ ਪਤੀ ਨੂੰ ਉਮਰ ਕੈਦ

ਗੁਰਦਾਸਪੁਰ, 29 ਅਕਤੂਬਰ (ਚੱਕਰਾਜਾ)- ਗੁਰਦਾਸਪੁਰ ਦੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਲੋਂ ਇਕ ਮਾਮਲੇ ’ਚ ਆਪਣੀ ਪਤਨੀ ਨੂੰ ਮਾਰ ਕੇ ਘਰ ਵਿਚ ਹੀ ਸਾੜਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਆਖਰੀ ਸਾਹ ਤੱਕ ਉਮਰ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਇਹ ਮਾਮਲਾ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਸਾਲ 2023 ਵਿਚ ਮ੍ਰਿਤਕ ਮਹਿੰਦਰ ਉਰਫ ਗੁੱਡੋ ਦੇ ਭਰਾ ਪ੍ਰੀਤਮ ਚੰਦ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 30-10-2026
ਗੁਰਦਾਸਪੁਰ, 29 ਅਕਤੂਬਰ (ਚੱਕਰਾਜਾ)- ਗੁਰਦਾਸਪੁਰ ਦੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਲੋਂ ਇਕ ਮਾਮਲੇ ’ਚ ਆਪਣੀ ਪਤਨੀ ਨੂੰ ਮਾਰ ਕੇ ਘਰ ਵਿਚ ਹੀ ਸਾੜਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਆਖਰੀ ਸਾਹ ਤੱਕ ਉਮਰ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਇਹ ਮਾਮਲਾ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਸਾਲ 2023 ਵਿਚ ਮ੍ਰਿਤਕ ਮਹਿੰਦਰ ਉਰਫ ਗੁੱਡੋ ਦੇ ਭਰਾ ਪ੍ਰੀਤਮ ਚੰਦ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ। ਪ੍ਰੀਤਮ ਚੰਦ ਨੇ ਦੱਸਿਆ ਸੀ ਕਿ ਉਸ ਦਾ ਜੀਜਾ ਸੰਸਾਰ ਚੰਦ ਅਕਸਰ ਹੀ ਉਸ ਦੀ ਭੈਣ ਨਾਲ ਕੁੱਟਮਾਰ ਕਰਦਾ ਸੀ, ਜਿਸ ਤੋਂ ਬਾਅਦ ਇਕ ਦਿਨ ਸੰਸਾਰ ਚੰਦ ਵਲੋਂ ਮਹਿੰਦਰ ਉਰਫ ਗੁੱਡੋ ਨੂੰ ਮਾਰ ਕੇ ਘਰ ਵਿਚ ਹੀ ਸਾੜਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੀ ਇਤਲਾਹ ਪਿੰਡ ਵਾਸੀਆਂ ਵਲੋਂ ਪੁਲਿਸ ਨੂੰ ਦਿੱਤੀ ਗਈ ਅਤੇ ਮੌਕੇ ’ਤੇ ਪਹੁੰਚੀ ਪੁਲਿਸ ਵਲੋਂ ਗੁੱਡੋ ਦੀ ਅੱਧ ਸੜੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ। ਜਿਸ ਦੀ ਸੁਣਵਾਈ ਕਰਦਿਆਂ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਲੋਂ ਸੰਸਾਰ ਚੰਦ ਨੂੰ ਆਖਰੀ ਸਾਹਾਂ ਤੱਕ ਉਮਰ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ।
Ad Position 22
No active advertisement
ਪਿਛਲੀ ਖ਼ਬਰ ਪੰਥਕ ਏਕਤਾ ਸਿਧਾਂਤਾਂ ਤੇ ਮਰਿਆਦਾਵਾਂ ਦਾ ਰਲੇਵਾਂ ਹੁੰਦੀ ਹੈ - ਗਿਆਨੀ ਹਰਪ੍ਰੀਤ ਸਿੰਘ ਸਿਰਫ ਸੱਤਾ ਪ੍ਰਾਪਤੀ ਲਈ ਕੀਤੀ ਏਕ... ਅਗਲੀ ਖ਼ਬਰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ’ ਤੇ ਲਿਆਉਣ ਦੀ ਪ੍ਰਕਿਰਿਆ ’ ਚ ਤੇਜ਼ੀ ਲਿਆਉਣ ਵਿਭਾਗ - ਹਰਪਾਲ ਸਿੰਘ
Ad Position 24