ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ
ਅੰਮ੍ਰਿਤਸਰ, 29 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ 30 ਅਕਤੂਬਰ ਨੂੰ ਹੋ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਸਥਾਨਕ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਣ ਵਾਲੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸੰਬੰਧਿਤ ਅਦਾਰਿਆਂ ਦੇ ਆਮ ਕੰਮਕਾਜ ਨਾਲ ਸੰਬੰਧਿਤ ਅਤੇ ਹੋਰ ਪੰਥਕ ਮਾਮਲਿਆਂ ਤੋਂ ਇਲਾਵਾ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਆਦਿ ਅਹੁਦੇਦਾਰਾਂ ਦੀ ਚੋਣ ਤੋਂ ਇਲਾਵਾ ਨਵੀਂ ਅੰਤ੍ਰਿੰਗ ਕਮੇਟੀ ਦੇ ਗਠਨ ਲਈ ਸ਼੍ਰੋਮਣੀ ਕਮੇਟੀ ਦੇ ਅਗਲੇ ਮਹੀਨੇ ਹੋਣ ਵਾਲੇ ਸਾਲਾਨਾ ਜਨਰਲ ਇਜਲਾਸ ਦੀ ਤਰੀਕ ਵੀ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ।
ਅਜੀਤ ਡੈਸਕ
30-10-2026