29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਬੱਧਨੀ ਕਲਾਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਬੱਧਨੀ ਕਲਾਂ (ਮੋਗਾ), 29 ਅਕਤੂਬਰ (ਸੰਜੀਵ ਕੋਛੜ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਵਸ ਦੀ ਖੁਸ਼ੀ ਵਿਚ ਉਨ੍ਹਾਂ ਦੇ ਨਾਨਕੇ ਨਗਰ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਤੇ ਬਾਬਾ ਗੁਰਬਖਸ਼ ਸਿੰਘ ਦੀ ਦੇਖ ਰੇਖ ਹੇਠ ਕਸਬਾ ਬੱਧਨੀ ਕਲਾਂ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਵੇਰੇ 9 ਵਜੇ ਬਾਹਰਲੀ ਠਾਠ ਤੋਂ ਅਰਦਾਸ ਕਰਨ ਉਪਰੰਤ ਆਰੰਭ ਹੋਇਆ।

Ad Position 21
No active advertisement
ਅਜੀਤ ਡੈਸਕ 30-10-2026
ਬੱਧਨੀ ਕਲਾਂ (ਮੋਗਾ), 29 ਅਕਤੂਬਰ (ਸੰਜੀਵ ਕੋਛੜ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਾਨਕਸਰ ਸੰਪਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਵਸ ਦੀ ਖੁਸ਼ੀ ਵਿਚ ਉਨ੍ਹਾਂ ਦੇ ਨਾਨਕੇ ਨਗਰ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਤੇ ਬਾਬਾ ਗੁਰਬਖਸ਼ ਸਿੰਘ ਦੀ ਦੇਖ ਰੇਖ ਹੇਠ ਕਸਬਾ ਬੱਧਨੀ ਕਲਾਂ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਵੇਰੇ 9 ਵਜੇ ਬਾਹਰਲੀ ਠਾਠ ਤੋਂ ਅਰਦਾਸ ਕਰਨ ਉਪਰੰਤ ਆਰੰਭ ਹੋਇਆ। ਵਿਸ਼ੇਸ਼ ਗੱਡੀ ’ਚ ਸਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਭਨਾਂ ਦੀ ਖਿੱਚ ਦਾ ਕੇਂਦਰ ਬਿੰਦੂ ਰਹੀ। ਬਾਬਾ ਜ਼ੋਰਾ ਸਿੰਘ, ਬਾਬਾ ਗੁਰਬਖਸ਼ ਸਿੰਘ ਤੇ ਬਾਬਾ ਜਗਤਾਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ’ਤੇ ਚੌਰ ਝੁਲਾਉਣ ਦੀ ਸੇਵਾ ਨਿਭਾਈ। ਨਗਰ ਕੀਰਤਨ ਦੇ ਅੱਗੇ-ਅੱਗੇ ਮਿਲਟਰੀ ਬੈਂਡ, ਗਤਕਾ ਤੇ ਅੰਮ੍ਰਿਤਸਰ ਤੋਂ ਪਹੁੰਚੀਆਂ ਪਟਾਕਾ ਪਾਰਟੀਆਂ ਨੇ ਆਪੋ-ਆਪਣੇ ਜੌਹਰ ਦਿਖਾਏ। ਸਾਰਾ ਸ਼ਹਿਰ ਖਾਲਸਾਈ ਰੰਗ ’ਚ ਰੰਗਿਆ ਗਿਆ। ਇਸ ਸਮੇਂ ਵਿਸ਼ੇਸ਼ ਤੌਰ ’ਤੇ ਪਹੁੰਚੇ ਸੰਤ ਪ੍ਰੇਮਾ ਨੰਦ, ਬਾਬਾ ਬਲਵੰਤ ਸਿੰਘ ਨਾਨਕਸਰ, ਬਾਬਾ ਸੁਰਜੀਤ ਸਿੰਘ ਘਨੌਰੀ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਸਤਨਾਮ ਸਿੰਘ ਨਾਨਕਸਰ, ਮੇਜਰ ਸਿੰਘ ਢਿੱਲੋਂ ਸ਼੍ਰੋਮਣੀ ਕਮੇਟੀ ਮੈਂਬਰ, ਦਲਜੀਤ ਸਿੰਘ ਅਮਰਕੋਟ ਆਦਿ ਨੇ ਬਾਬਾ ਜ਼ੋਰਾ ਸਿੰਘ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪਾਸਾਰ ਲਈ ਕੀਤੇ ਜਾ ਰਹੇ ਉੱਦਮ ਦੀ ਭਰਪੂਰ ਸ਼ਲਾਘਾ ਕਰਦਿਆਂ ਬਾਬਾ ਨੰਦ ਸਿੰਘ ਦੇ ਜਨਮ ਦਿਵਸ ਦੀ ਵਧਾਈ ਦਿੱਤੀ। ਭਾਈ ਸਤਪਾਲ ਸਿੰਘ ਬਾਬਾ ਦੇ ਹਜ਼ੂਰੀ, ਪ੍ਰੀਤਮ ਸਿੰਘ ਬੋਪਾਰਾਏ, ਮੱਖਣ ਸਿੰਘ ਸੇਲਬਰਾਹ, ਭਾਈ ਗੋਪਾਲ ਸਿੰਘ ਉਦਾਸੀ ਸਮਾਲਸਰ ਆਦਿ ਤੋਂ ਇਲਾਵਾ ਹੋਰਨਾਂ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਦੇਸ਼ ਵਿਦੇਸ਼ ’ਚੋਂ ਪਹੁੰਚੀਆਂ ਸੰਗਤਾਂ ਲਈ ਸਾਰੇ ਸ਼ਹਿਰ ’ਚ ਜਗ੍ਹਾ-ਜਗ੍ਹਾ ਵੱਖ-ਵੱਖ ਖਾਣ ਪੀਣ ਦੇ ਪਦਾਰਥਾਂ ਦੇ ਲੰਗਰ ਵੀ ਲਗਾਏ ਗਏ। ਬਾਬਾ ਜ਼ੋਰਾ ਸਿੰਘ ਵਲੋਂ ਪਹੁੰਚੀਆਂ ਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਸਾਰੇ ਕਸਬੇ ਦੀ ਪਰਿਕਰਮਾ ਤੇ ਸੰਗਤਾਂ ਨੂੰ ਦਰਸ਼ਨ ਦੀਦਾਰ ਦਿੰਦੇ ਹੋਏ ਦੇਰ ਸ਼ਾਮ ਬਾਹਰਲੀ ਠਾਠ ਵਿਖੇ ਸੰਪੂਰਨ ਹੋਇਆ। ਇਸ ਮੌਕੇ ਬਾਬਾ ਗੁਰਬਖਸ਼ ਸਿੰਘ, ਬਾਬਾ ਜਗਤਾਰ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਜਰਨੈਲ ਸਿੰਘ, ਜਗਜੀਤ ਸਿੰਘ ਜੱਜੀ ਦਿੱਲੀ, ਗੁਰਸੇਵਕ ਸਿੰਘ ਉੱਭੀ, ਅਮਨਦੀਪ ਸਿੰਘ ਦੀਪ, ਕੈਨੇਡਾ ਤੋਂ ਕੁਲਦੀਪ ਸਿੰਘ ਵਿਰਦੀ, ਰਣਜੀਤ ਸਿੰਘ, ਗੁਰਮੁਖ ਸਿੰਘ ਸੱਗੂ, ਚਰਨ ਸਿੰਘ, ਦਲਜੀਤ ਸਿੰਘ ਮੋਹੀ, ਦਵਿੰਦਰ ਸਿੰਘ ਲਾਲੀ, ਹਰਜੀਤ ਸਿੰਘ, ਸੋਹਨ ਸਿੰਘ ਮਾਣਕੀ, ਹਰਦੇਵ ਸਿੰਘ ਮਾਣਕੀ, ਅਵਤਾਰ ਸਿੰਘ ਇੰਗਲੈਂਡ, ਜਗਦੀਸ਼ ਸਿੰਘ ਦੀਸ਼ਾ, ਸੁਖਪਾਲ ਸਿੰਘ ਚਿੰਟੂ, ਬਲਜਿੰਦਰ ਸਿੰਘ ਮਠਾੜੂ, ਪਰਵਿੰਦਰ ਸਿੰਘ, ਰਜਿੰਦਰ ਸਿੰਘ, ਗੁਰਮੀਤ ਸਿੰਘ ਸ਼ਾਲੀਮਾਰ, ਰੇਸ਼ਮ ਸਿੰਘ, ਹਰਜਿੰਦਰ ਸਿੰਘ ਮਠਾੜੂ (ਸਾਰੇ ਦਿੱਲੀ), ਸੁਖਜੀਤ ਸਿੰਘ, ਇਕਬਾਲ ਸਿੰਘ ਹੀਰਾ, ਗੁਰਰਸ਼ਰਨ ਜੀਤ ਸਿੰਘ (ਸਾਰੇ ਅੰਮ੍ਰਿਤਸਰ), ਜਰਨੈਲ ਸਿੰਘ ਜੱਜ ਫਿਰੋਜ਼ਪੁਰ, ਭੁਪਿੰਦਰ ਸਿੰਘ ਮੋਗਾ, ਨਿਰਮਲ ਸਿੰਘ ਖੰਨਾ, ਸੁਖਮੀਤ ਸਿੰਘ, ਮੁਖਤਿਆਰ ਸਿੰਘ ਵਿਰਦੀ, ਸਤਿੰਦਰ ਸਿੰਘ ਮੋਗਾ, ਦਰਸ਼ਨ ਸਿੰਘ ਮੋਗਾ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਬਰਜਿੰਦਰ ਸਿੰਘ ਮੱਖਣ ਬਰਾੜ, ਐਡਵੋਕੇਟ ਪ੍ਰੀਤਮ ਸਿੰਘ, ਐਡਵੋਕੇਟ ਤਜਿੰਦਰਪਾਲ ਸਿੰਘ ਧਾਲੀਵਾਲ, ਡਾ. ਕੁਲਦੀਪ ਸਿੰਘ ਜਾਂਗਪੁਰ, ਡਾ. ਗੁਰਚਰਨ ਸਿੰਘ ਵਿਰਦੀ, ਜਸਵਿੰਦਰ ਸਿੰਘ ਖ਼ਾਲਸਾ, ਮਨਜੀਤ ਸਿੰਘ ਸੰਦੌੜ, ਕੁਲਦੀਪ ਸਿੰਘ ਟਿੱਕਾ, ਮਨਿੰਦਰ ਸਿੰਘ ਰਾਜਗੜ੍ਹ, ਅਵਤਾਰ ਸਿੰਘ ਮੋਗਾ, ਜਸਵੀਰ ਸਿੰਘ ਸਾਬਕਾ ਡੀ.ਐਸ.ਪੀ., ਸਤਨਾਮ ਸਿੰਘ ਬਿਲਾਸਪੁਰ ਆਦਿ ਤੋਂ ਇਲਾਵਾ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
Ad Position 22
No active advertisement
ਪਿਛਲੀ ਖ਼ਬਰ ਤਾਰਾਂ ਵਾਲਾ ਪੁਲ ’ ਤੇ ਚੱਲੀਆਂ ਗੋਲੀਆਂ , ਇਕ ਨੌਜਵਾਨ ਗੰਭੀਰ ਪੁਰਾਣੀ ਰੰਜਿਸ਼ ਕਾਰਨ ਹੋਇਆ ਹਮਲਾ- ਏ. ਸੀ. ਪੀ. ਅਗਲੀ ਖ਼ਬਰ ਪਿਤਾ ਵਲੋਂ ਲੜਕੀ ਦਾ ਕਤਲ
Ad Position 24