29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਹਰਸਿਮਰਤ ਕੌਰ ਵਲੋਂ ਦਲਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਦੇਰ ਸ਼ਾਮ ਪਿੰਡ ਭੰਮੇ ਕਲਾਂ ਵਿਖੇ ਦਲਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਨ ਲਈ ਪਹੁੰਚੇ। ਕਾਬਲੇ-ਗ਼ੌਰ ਰਹੇ ਕਿ ਲੰਘੀ 27 ਅਕਤੂਬਰ ਨੂੰ ਦਲਜੀਤ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ ਸੀ ਅਤੇ ਪ੍ਰਦਰਸ਼ਨਕਾਰੀ ਜਦੋਂ ਮ੍ਰਿਤਕ ਦੇਹ ਨੂੰ ਮਾਨਸਾ ਵੱਲ ਲਿਆ ਰਹੇ ਸਨ ਤਾਂ ਰਾਮਦਿੱਤੇਵਾਲਾ ਚੌਕ ਵਿਖੇ ਪੁਲਿਸ ਉਸ ਦੀ ਲਾਸ਼ ਖੋਹ ਕੇ ਅਗਿਆਤ ਥਾਂ ’ਤੇ ਲੈ ਗਈ ਸੀ।

Ad Position 21
No active advertisement
ਅਜੀਤ ਡੈਸਕ 30-10-2026
ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਦੇਰ ਸ਼ਾਮ ਪਿੰਡ ਭੰਮੇ ਕਲਾਂ ਵਿਖੇ ਦਲਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਨ ਲਈ ਪਹੁੰਚੇ। ਕਾਬਲੇ-ਗ਼ੌਰ ਰਹੇ ਕਿ ਲੰਘੀ 27 ਅਕਤੂਬਰ ਨੂੰ ਦਲਜੀਤ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ ਸੀ ਅਤੇ ਪ੍ਰਦਰਸ਼ਨਕਾਰੀ ਜਦੋਂ ਮ੍ਰਿਤਕ ਦੇਹ ਨੂੰ ਮਾਨਸਾ ਵੱਲ ਲਿਆ ਰਹੇ ਸਨ ਤਾਂ ਰਾਮਦਿੱਤੇਵਾਲਾ ਚੌਕ ਵਿਖੇ ਪੁਲਿਸ ਉਸ ਦੀ ਲਾਸ਼ ਖੋਹ ਕੇ ਅਗਿਆਤ ਥਾਂ ’ਤੇ ਲੈ ਗਈ ਸੀ। ਹਰਸਿਮਰਤ ਨੇ ਮ੍ਰਿਤਕ ਦੀ ਭੂਆ ਤੇ ਹੋਰ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਮੌਕੇ ’ਤੇ ਐਸ.ਐਸ.ਪੀ. ਮਾਨਸਾ ਵੈਭਵ ਚੌਧਰੀ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਆਖਿਆ ਕਿ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਹਲਕਾ ਸਰਦੂਲਗੜ੍ਹ ਦੇ ਇੰਚਾਰਜ ਦਿਲਰਾਜ ਸਿੰਘ ਭੂੰਦੜ, ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੀਰੋਕੇ, ਯੂਥ ਆਗੂ ਗੁਰਪ੍ਰੀਤ ਸਿੰਘ ਚਹਿਲ, ਸਾਬਕਾ ਸਰਪੰਚ ਕੁੰਡਾ ਸਿੰਘ, ਪਾਲ ਸਿੰਘ ਭੰਮੇ ਕਲਾਂ, ਗੁਰਪ੍ਰੀਤ ਸਿੰਘ ਭੰਮੇ, ਨਰਸੀ ਸਿੰਘ ਤੋਂ ਇਲਾਵਾ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਪਣੇ ਵਾਅਦੇ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਸਰਕਾਰ - ਅਸ਼ਵਨੀ ਸ਼ਰਮਾ ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਅਹੁਦੇਦਾਰਾਂ ਦੀ ਚੋਣ ਹੁਣ 13 ਦਸੰਬਰ ਨੂੰ
Ad Position 24