ਇਮਰਾਨ ਖ਼ਾਨ ਦੀ ਭੈਣ ਨੌਰੀਨ ਨਿਆਜ਼ੀ ਦੀ ਸਿਹਤ ਵਿਗੜੀ
ਅੰਮ੍ਰਿਤਸਰ, 29 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ.
ਅੰਮ੍ਰਿਤਸਰ, 29 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੇ ਸੰਸਥਾਪਕ ਇਮਰਾਨ ਖ਼ਾਨ ਦੀ ਭੈਣ ਨੌਰੀਨ ਖ਼ਾਨ ਨਿਆਜ਼ੀ ਦੀ ਸਿਹਤ ਅਚਾਨਕ ਖ਼ਰਾਬ ਹੋਣ ਕਾਰਨ ਉਸ ਨੂੰ ਜੇਲ੍ਹ ਤੋਂ ਹਸਪਤਾਲ ਤਬਦੀਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਨੌਰੀਨ ਨਿਆਜ਼ੀ ਨੂੰ ਦਿਲ ’ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਕੋਟ ਲਖਪਤ ਜੇਲ੍ਹ ਤੋਂ ਪੰਜਾਬ ਇੰਸਟੀਚਿਊਟ ਆਫ਼ ਕਾਰਡੀਓਲੋਜੀ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਮੁੱਢਲੇ ਮੈਡੀਕਲ ਟੈਸਟ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਵਕੀਲ ਰਾਣਾ ਮੁਦੱਸਰ ਉਮਰ ਨੇ ਦਿੱਤੀ। ਦੂਜੇ ਪਾਸੇ, ਲਾਹੌਰ ਹਾਈ ਕੋਰਟ ਨੇ ਇਮਰਾਨ ਖ਼ਾਨ ਦੀਆਂ ਦੋਵੇਂ ਭੈਣਾਂ ਡਾ: ਉਜ਼ਮਾ ਖ਼ਾਨਮ ਅਤੇ ਨੌਰੀਨ ਨਿਆਜ਼ੀ ਦੀ ਹਿਰਾਸਤ ਦੇ ਨੋਟੀਫਿਕੇਸ਼ਨਾਂ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਵਾਲੀ ਅਰਜ਼ੀ ਰੱਦ ਕਰ ਦਿੱਤੀ ਹੈ।