29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਨੀਟ ਪੇਪਰ ਲੀਕ ਮਾਮਲਾ ਰਾਊਜ਼ ਐਵੇਨਿਊ ਕੋਰਟ ਨੇ 14 ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰਨ ਬਾਰੇ ਫ਼ੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ, 29 ਅਕਤੂਬਰ (ਜਗਤਾਰ ਸਿੰਘ)-ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਨੇ ਨੀਟ ਯੂ. ਜੀ.

Ad Position 21
No active advertisement
ਅਜੀਤ ਡੈਸਕ 30-10-2026
ਨਵੀਂ ਦਿੱਲੀ, 29 ਅਕਤੂਬਰ (ਜਗਤਾਰ ਸਿੰਘ)-ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਨੇ ਨੀਟ ਯੂ.ਜੀ. ਪੇਪਰ ਲੀਕ ਮਾਮਲੇ ਵਿਚ 14 ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰਨ ਬਾਰੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਵਿਸ਼ੇਸ਼ ਸੀ.ਬੀ.ਆਈ. ਜੱਜ ਅਜੈ ਗੁਪਤਾ ਦੀ ਫਾਸਟ-ਟਰੈਕ ਅਦਾਲਤ ਇਸ ਮਾਮਲੇ ’ਤੇ ਆਪਣਾ ਹੁਕਮ 18 ਨਵੰਬਰ ਨੂੰ ਸੁਣਾਏਗੀ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਇਸ ਮਾਮਲੇ ਵਿਚ ਕੁੱਲ 14 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ।ਸੀ.ਬੀ.ਆਈ. ਨੇ ਪਹਿਲਾਂ 13 ਮੁਲਜ਼ਮਾਂ ਵਿਰੁੱਧ ਮੁੱਖ ਦੋਸ਼ ਪੱਤਰ ਦਾਖ਼ਲ ਕੀਤਾ ਸੀ, ਜਿਸ ’ਤੇ ਅਦਾਲਤ ਨੇ ਅਗਸਤ 2026 ਵਿਚ ਨੋਟਿਸ ਲਿਆ ਸੀ। ਇਸ ਤੋਂ ਬਾਅਦ, 14ਵੇਂ ਮੁਲਜ਼ਮ ਸ਼ੇਸ਼ਰਾਓ ਬਜਰੰਗ ਸੂਰਿਆਵੰਸ਼ੀ (ਜਿਸ ਨੂੰ 2 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ) ਖ਼ਿਲਾਫ਼ ਇਕ ਪੂਰਕ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ। ਅਦਾਲਤ ਨੇ ਸੀ.ਬੀ.ਆਈ. ਤੇ 14ਵੇਂ ਮੁਲਜ਼ਮ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਸ਼ ਤੈਅ ਕਰਨ ਬਾਰੇ ਫ਼ੈਸਲਾ ਰਾਖਵਾਂ ਰੱਖਿਆ ਹੈ।ਸੀ.ਬੀ.ਆਈ. ਨੇ ਮਈ 2026 ਵਿਚ ਨੀਟ ਯੂ.ਜੀ. ਪੇਪਰ ਲੀਕ ਤੇ ਹੋਰ ਬੇਨਿਯਮੀਆਂ ਦੀ ਜਾਂਚ ਲਈ ਕੇਸ ਦਰਜ ਕੀਤਾ ਸੀ।
Ad Position 22
No active advertisement
ਪਿਛਲੀ ਖ਼ਬਰ ਰੂਸੀ ਡਰੋਨ ਵਲੋਂ ਮੱਧ ਯੂਕਰੇਨ ’ਚ ਸਟੇਸ਼ਨ ’ਤੇ ਰੁਕੀਆਂ 2 ਰੇਲ ਗੱਡੀਆਂ ’ਤੇ ਹਮਲਾ, 13 ਮੌਤਾਂ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਡੀ . ਜੀ . ਜੀ . ਆਈ . ਟੀ . ਦਫ਼ਤਰ ਮੁਹਾਲੀ ਦਾ ਘਿਰਾਓ
Ad Position 24