31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਤਾਰਾਂ ਵਾਲਾ ਪੁਲ ’ਤੇ ਗੋਲੀਆਂ ਚੱਲਣ ਦੇ ਮਾਮਲੇ ’ਚ ਨੌਜਵਾਨ ਦੀ ਮੌਤ

ਅੰਮ੍ਰਿਤਸਰ, 30 ਅਕਤੂਬਰ (ਰੇਸ਼ਮ ਸਿੰਘ)-ਸ਼ਹਿਰ ’ਚ ਬੀਤੀ ਦੇਰ ਰਾਤ ਇਥੇ ਤਾਰਾਂ ਵਾਲਾ ਪੁੱਲ ਦਰਗਾਹ ’ਤੇ ਮੱਥਾ ਟੇਕਣ ਆਏ 2 ਨੌਜਵਾਨਾਂ ’ਤੇ ਹਮਲਾਵਰਾਂ ਵਲੋਂ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕੀਤਾ ਗਿਆ ਸੀ, ਜਿਸ ’ਚ ਇਕ ਨੌਜਵਾਨ ਇਲਾਜ ਦੌਰਾਨ ਦਮ ਤੋੜ ਗਿਆ ਜਦੋਂ ਕਿ ਦੂਜੇ ਦੀ ਹਾਲਾਤ ਗੰਭੀਰ ਦੱਸੀ ਗਈ ਹੈ। ਦੂਜੇ ਪਾਸੇ ਪੁਲਿਸ ਵਲੋਂ ਇਸ ਮਾਮਲੇ ’ਚ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਇਕ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 31-10-2026
ਅੰਮ੍ਰਿਤਸਰ, 30 ਅਕਤੂਬਰ (ਰੇਸ਼ਮ ਸਿੰਘ)-ਸ਼ਹਿਰ ’ਚ ਬੀਤੀ ਦੇਰ ਰਾਤ ਇਥੇ ਤਾਰਾਂ ਵਾਲਾ ਪੁੱਲ ਦਰਗਾਹ ’ਤੇ ਮੱਥਾ ਟੇਕਣ ਆਏ 2 ਨੌਜਵਾਨਾਂ ’ਤੇ ਹਮਲਾਵਰਾਂ ਵਲੋਂ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕੀਤਾ ਗਿਆ ਸੀ, ਜਿਸ ’ਚ ਇਕ ਨੌਜਵਾਨ ਇਲਾਜ ਦੌਰਾਨ ਦਮ ਤੋੜ ਗਿਆ ਜਦੋਂ ਕਿ ਦੂਜੇ ਦੀ ਹਾਲਾਤ ਗੰਭੀਰ ਦੱਸੀ ਗਈ ਹੈ। ਦੂਜੇ ਪਾਸੇ ਪੁਲਿਸ ਵਲੋਂ ਇਸ ਮਾਮਲੇ ’ਚ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਇਕ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ। ਬੀਤੀ ਦੇਰ ਸ਼ਾਮ ਤਾਰਾਂ ਵਾਲਾ ਪੁੱਲ ’ਤੇ ਬਣੀ ਦਰਗਾਹ ’ਚ ਪਿੰਡ ਕੋਟਲੀ ਸੱਕਾ ਅਜਨਾਲਾ ਤੋਂ ਆਕਾਸ਼ਦੀਪ ਸਿੰਘ ਤੇ ਸ਼ਰਨਜੀਤ ਸਿੰਘ ਮੱਥਾ ਟੇਕਣ ਲਈ ਪੁੱਜੇ ਸਨ। ਜਦੋਂ ਕਿ ਇਥੇ 6 ਨੌਜਵਾਨ ਦੂਜੀ ਧਿਰ ਦੇ ਵੀ ਆਏ ਸਨ ਤੇ ਤਕਰਾਰਬਾਜੀ ਉਪਰੰਤ ਇਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਜ਼ਖਮੀ ਹੋਇਆ ਆਕਾਸ਼ਦੀਪ ਸਿੰਘ ਦਮ ਤੋੜ ਗਿਆ ਜਦੋਂ ਕਿ ਸ਼ਰਨਜੀਤ ਸਿੰਘ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ ਹੈ ਜਦੋਂ ਕਿ ਉਨ੍ਹਾਂ ਕੋਲੋਂ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਦੀ ਏ.ਆਈ. ਰਾਹੀਂ ਅਸ਼ਲੀਲ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਅਗਲੀ ਖ਼ਬਰ ਵਿਜੀਲੈਂਸ ਜਾਂਚ ਮੁੜ ਸ਼ੁਰੂ ਹੋਣ ਨਾਲ ਜਾਅਲੀ ਡਿਪਲੋਮਾ ਫਾਰਮੇਸੀ ਕੋਰਸ ਕਰਵਾਉਣ ਦੇ ਬੁਣੇ ਜਾਲ ਦੀਆਂ ਪਰਤਾਂ ਖੁੱਲ੍ਹਣ ਦੀ ਆ...
Ad Position 24