ਪੰਜਾਬ ਸਰਕਾਰ ਵਲੋਂ ਤਿੰਨ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 30 ਅਕਤੂਬਰ (ਪ੍ਰੋ. ਅਵਤਾਰ ਸਿੰਘ) – ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਪੱਧਰ ’ਤੇ ਫੇਰਬਦਲ ਕਰਦਿਆਂ ਤਿੰਨ ਆਈ.
ਚੰਡੀਗੜ੍ਹ, 30 ਅਕਤੂਬਰ (ਪ੍ਰੋ. ਅਵਤਾਰ ਸਿੰਘ) – ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਪੱਧਰ ’ਤੇ ਫੇਰਬਦਲ ਕਰਦਿਆਂ ਤਿੰਨ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ’ਚ ਵਾਧਾ ਕੀਤਾ ਗਿਆ ਹੈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਹੁਕਮਾਂ ਅਨੁਸਾਰ 1992 ਬੈਚ ਦੀ ਆਈ.ਏ.ਐਸ. ਅਧਿਕਾਰੀ ਰਾਜੀ ਪ੍ਰਮੋਦ ਸ਼੍ਰੀਵਾਸਤਵਾ ਨੂੰ ਵਿਸ਼ੇਸ਼ ਮੁੱਖ ਸਕੱਤਰ, ਸੁਤੰਤਰਤਾ ਸੰਗਰਾਮੀ ਅਤੇ ਵਾਧੂ ਚਾਰਜ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਤੇ ਰੁਜ਼ਗਾਰ ਉਤਪਤੀ, ਸਿਖਲਾਈ ਅਤੇ ਹੁਨਰ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਇਸੇ ਤਰ੍ਹਾਂ 2009 ਬੈਚ ਦੇ ਆਈ.ਏ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੂੰ ਸਕੱਤਰ ਨਿਆਂ ਵਿਭਾਗ ਤੇ ਵਾਧੂ ਚਾਰਜ ਸਕੱਤਰ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਲਗਾਇਆ ਗਿਆ ਹੈ। ਜਦਕਿ 2014 ਬੈਚ ਦੀ ਆਈ.ਏ.ਐਸ. ਅਧਿਕਾਰੀ ਕਲਪਨਾ ਕੇ. ਨੂੰ ਵਧੀਕ ਸਕੱਤਰ ਸਕੂਲ ਸਿੱਖਿਆ ਵਿਭਾਗ ਅਤੇ ਵਾਧੂ ਚਾਰਜ ਵਿਸ਼ਵ ਬੈਂਕ ਪ੍ਰਾਜੈਕਟ ਦੀ ਪ੍ਰਾਜੈਕਟ ਡਾਇਰੈਕਟਰ ਤੋਂ ਇਲਾਵਾ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।