31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬੈਡਮਿੰਟਨ ਦੇ ਮੈਦਾਨ ’ਚ ਪਿਤਾ-ਧੀ ਦੀ ਜੋੜੀ ਕਰ ਰਹੀ ਹੈ ਕਮਾਲ

ਭਵਾਨੀਗੜ੍ਹ (ਸੰਗਰੂਰ), 30 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਬੈਡਮਿੰਟਨ ਦੀ ਖੇਡ ਵਿਚ ਪਿਤਾ ਅਤੇ ਧੀ ਦੀ ਜੋੜੀ ਇਲਾਕੇ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਮਸਤੂਆਣਾ ਸਾਹਿਬ ਵਿਖੇ ਹੋਏ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਛੇ ਸਾਲਾ ਮਨਰਾਜ ਕੌਰ ਤੂਰ ਨੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣੀ ਥਾਂ ਪੱਕੀ ਕਰ ਲਈ ਹੈ।

Ad Position 21
No active advertisement
ਬੈਡਮਿੰਟਨ ਦੇ ਖਿਡਾਰੀ ਪਿਤਾ- ਧੀ ਦੀ ਤਸਵੀਰ। ਤਸਵੀਰ : ਰਣਧੀਰ ਸਿੰਘ ਫੱਗੂਵਾਲਾ 31-10-2026
ਭਵਾਨੀਗੜ੍ਹ (ਸੰਗਰੂਰ), 30 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਬੈਡਮਿੰਟਨ ਦੀ ਖੇਡ ਵਿਚ ਪਿਤਾ ਅਤੇ ਧੀ ਦੀ ਜੋੜੀ ਇਲਾਕੇ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਮਸਤੂਆਣਾ ਸਾਹਿਬ ਵਿਖੇ ਹੋਏ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਛੇ ਸਾਲਾ ਮਨਰਾਜ ਕੌਰ ਤੂਰ ਨੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣੀ ਥਾਂ ਪੱਕੀ ਕਰ ਲਈ ਹੈ। ਨਿੱਕੀ ਉਮਰ ਵਿਚ ਇਹ ਪ੍ਰਾਪਤੀ ਹਾਸਲ ਕਰਕੇ ਮਨਰਾਜ ਨੇ ਆਪਣੇ ਮਾਪਿਆਂ, ਕੋਚ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਮਨਰਾਜ ਕੌਰ ਤੂਰ ਨੇ ਪਹਿਲਾਂ ਕੇਂਦਰ ਪੱਧਰੀ ਖੇਡਾਂ ਵਿਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਫਿਰ ਬਲਾਕ ਪੱਧਰੀ ਮੁਕਾਬਲਿਆਂ ਵਿਚ ਵੀ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਬਿਹਤਰ ਖੇਡ ਦਾ ਮੁਜ਼ਾਹਰਾ ਕਰਕੇ ਉਸ ਨੇ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਯਕੀਨੀ ਬਣਾਈ। ਮਨਰਾਜ ਦੀ ਇਸ ਪ੍ਰਾਪਤੀ ਪਿੱਛੇ ਉਸ ਦੇ ਕੋਚ ਸੁਜਲ ਖੋਸਲਾ ਦੀ ਮਿਹਨਤ ਅਤੇ ਯੋਗ ਅਗਵਾਈ ਦਾ ਅਹਿਮ ਯੋਗਦਾਨ ਹੈ। ਜ਼ਿਕਰਯੋਗ ਹੈ ਕਿ ਮਨਰਾਜ ਦੇ ਪਿਤਾ ਬਲਜੀਤ ਸਿੰਘ ਵੀ ਬੈਡਮਿੰਟਨ ਦੇ ਖਿਡਾਰੀ ਹਨ। ਉਹ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਤਹਿਤ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਜਿੱਤ ਹਾਸਲ ਕਰ ਚੁੱਕੇ ਹਨ ਅਤੇ ਹੁਣ ਰਾਜ ਪੱਧਰੀ ਮੁਕਾਬਲਿਆਂ ਲਈ ਤਿਆਰੀ ਕਰ ਰਹੇ ਹਨ। ਪਿਤਾ ਵਲੋਂ ਖੇਡ ਪ੍ਰਤੀ ਦਿਖਾਇਆ ਜਾ ਰਿਹਾ ਸਮਰਪਣ ਅਤੇ ਧੀ ਦੀ ਛੋਟੀ ਉਮਰ ਵਿਚ ਪ੍ਰਾਪਤ ਕੀਤੀ ਸਫਲਤਾ ਹੋਰਨਾਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ।
Ad Position 22
No active advertisement
ਪਿਛਲੀ ਖ਼ਬਰ ਪੀੜਤ ਪਰਿਵਾਰਾਂ ਨੂੰ ਇਨਸਾਫ਼ ਤੇ ਮੁੜ ਵਸੇਬਾ ਦਿਵਾਉਣ ਲਈ ਸਤਨਾਮ ਸਿੰਘ ਸੰਧੂ ਤੇ ਸੁਰਜੀਤ ਸਿੰਘ ਦੀ ਅਗਵਾਈ ’ਚ ਵਫ਼ਦ ਰਾਜਪਾਲ... ਅਗਲੀ ਖ਼ਬਰ ਡਾ. ਮਨੋਹਰ ਸਿੰਘ ਨੇ ਬਸੀ ਪਠਾਣਾਂ ’ਚ ਮੁੱਖ ਦਫ਼ਤਰ ਖੋਲ੍ਹ ਕੇ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ
Ad Position 24