31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੀੜਤ ਪਰਿਵਾਰਾਂ ਨੂੰ ਇਨਸਾਫ਼ ਤੇ ਮੁੜ ਵਸੇਬਾ ਦਿਵਾਉਣ ਲਈ ਸਤਨਾਮ ਸਿੰਘ ਸੰਧੂ ਤੇ ਸੁਰਜੀਤ ਸਿੰਘ ਦੀ ਅਗਵਾਈ ’ਚ ਵਫ਼ਦ ਰਾਜਪਾਲ ਨੂੰ ਮਿਲਿਆ

ਚੰਡੀਗੜ੍ਹ, 30 ਅਕਤੂਬਰ (ਪ੍ਰੋ. ਅਵਤਾਰ ਸਿੰਘ)– 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਨਾਲ ਸਬੰਧਿਤ ਮਾਮਲਿਆਂ ਨੂੰ ਲੈ ਕੇ ‘1984 ਦੰਗਾ ਪੀੜਤ ਵੈੱਲਫੇਅਰ ਸੁਸਾਇਟੀ’ ਦੇ ਵਫ਼ਦ ਨੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਲੋਕ ਭਵਨ ਵਿਖੇ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 31-10-2026
ਚੰਡੀਗੜ੍ਹ, 30 ਅਕਤੂਬਰ (ਪ੍ਰੋ. ਅਵਤਾਰ ਸਿੰਘ)– 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਨਾਲ ਸਬੰਧਿਤ ਮਾਮਲਿਆਂ ਨੂੰ ਲੈ ਕੇ ‘1984 ਦੰਗਾ ਪੀੜਤ ਵੈੱਲਫੇਅਰ ਸੁਸਾਇਟੀ’ ਦੇ ਵਫ਼ਦ ਨੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਲੋਕ ਭਵਨ ਵਿਖੇ ਮੁਲਾਕਾਤ ਕੀਤੀ। ਵਫ਼ਦ ਨੇ ਰਿਹਾਇਸ਼ੀ ਮਕਾਨਾਂ ਤੇ ਫ਼ਲੈਟਾਂ ਦਾ ਕਬਜ਼ਾ ਦਿਵਾਉਣ, ਕਾਰੋਬਾਰੀ ਬੂਥਾਂ, ਰੈੱਡ ਕਾਰਡਾਂ ਅਤੇ ਰੁਜ਼ਗਾਰ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਮੰਗ ਕੀਤੀ। ਵਫ਼ਦ ’ਚ ਪ੍ਰਧਾਨ ਸੁਰਜੀਤ ਸਿੰਘ, ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ, ਸਕੱਤਰ ਦਲਜੀਤ ਸਿੰਘ, ਚੇਅਰਮੈਨ ਗੁਰਦੇਵ ਸਿੰਘ, ਇੰਦਰਪਾਲ ਸਿੰਘ, ਧਰਮਿੰਦਰ ਸਿੰਘ, ਸੁਰਜੀਤ ਸਿੰਘ (ਡੀ.ਪੀ.), ਭੁਪਿੰਦਰ ਕੌਰ, ਰਾਜਵੰਤ ਕੌਰ, ਸੰਗੀਤਾ ਕੌਰ ਅਤੇ ਗੁਰਦੇਵ ਕੌਰ (ਵਿਧਵਾ) ਸਮੇਤ ਹੋਰ ਨੁਮਾਇੰਦੇ ਸ਼ਾਮਿਲ ਸਨ। ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ ਮੁੜ ਵਸੇਬੇ ਸਬੰਧੀ ਸਰਕਾਰੀ ਫ਼ੈਸਲਿਆਂ ਅਤੇ ਅਦਾਲਤੀ ਹੁਕਮਾਂ ਦੇ ਬਾਵਜੂਦ ਕਈ ਪੀੜਤ ਪਰਿਵਾਰ ਅਜੇ ਵੀ ਆਪਣੇ ਹੱਕਾਂ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਕੱਢ ਰਹੇ ਹਨ। ਸਤਨਾਮ ਸਿੰਘ ਸੰਧੂ ਨੇ ਕਿਹਾ ਕਿ 1984 ਦੇ ਪੀੜਤ ਪਰਿਵਾਰਾਂ ਦਾ ਮੁੜ ਵਸੇਬਾ ਕਿਸੇ ਸਰਕਾਰ ਦੀ ਮਿਹਰਬਾਨੀ ਨਹੀਂ, ਸਗੋਂ ਉਸ ਦੀ ਜ਼ਿੰਮੇਵਾਰੀ ਹੈ। ਪੰਜਾਬ ਸਰਕਾਰ ਨੂੰ ਅਦਾਲਤੀ ਹੁਕਮਾਂ ਅਤੇ ਆਪਣੀਆਂ ਨੀਤੀਆਂ ਅਨੁਸਾਰ ਯੋਗ ਪਰਿਵਾਰਾਂ ਦੇ ਮਾਮਲਿਆਂ ਦਾ ਬਿਨਾਂ ਹੋਰ ਦੇਰੀ ਨਿਪਟਾਰਾ ਕਰਨਾ ਚਾਹੀਦਾ ਹੈ। ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਰਿਪੋਰਟ ਮੰਗੀ ਜਾਵੇ ਅਤੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣ। ਇਸ ਮੌਕੇ ਪੀੜਤ ਪਰਿਵਾਰਾਂ ਦੇ ਨੁਮਾਇੰਦਿਆਂ ਨੇ 1 ਨਵੰਬਰ ਨੂੰ ਦਿੱਲੀ ਦੇ ਰਾਮ-ਲੀਲ੍ਹਾ ਮੈਦਾਨ ’ਚ ਕਾਂਗਰਸ ਵਲੋਂ ਕੀਤੀ ਜਾ ਰਹੀ ਰੈਲੀ ’ਤੇ ਵੀ ਸਖ਼ਤ ਇਤਰਾਜ਼ ਪ੍ਰਗਟਾਇਆ। ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਅਤੇ ਚੋਣ ਕਮਿਸ਼ਨ ਵਿਰੁੱਧ ਕੀਤੇ ਜਾਣ ਵਾਲੇ ਪ੍ਰਦਰਸ਼ਨ ਲਈ ਰਾਹੁਲ ਗਾਂਧੀ ਵਲੋਂ ਦਿੱਤੇ ਸੱਦੇ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਰੈਲੀ ਲਈ ਚੁਣੀ ਗਈ ਤਰੀਕ ਸਿੱਖਾਂ ਦੀਆਂ ਭਾਵਨਾਵਾਂ ਪ੍ਰਤੀ ਅਸੰਵੇਦਨਸ਼ੀਲਤਾ ਦਰਸਾਉਂਦੀ ਹੈ। ਆਗੂਆਂ ਨੇ ਕਿਹਾ ਕਿ 1 ਨਵੰਬਰ ਉਹ ਦਿਨ ਹੈ, ਜਦੋਂ 1984 ਵਿਚ ਦਿੱਲੀ ਵਿਚ ਸਿੱਖਾਂ ਦਾ ਵੱਡੇ ਪੱਧਰ ’ਤੇ ਕਤਲੇਆਮ ਸ਼ੁਰੂ ਹੋਇਆ ਸੀ। ਪੀੜਤ ਪਰਿਵਾਰਾਂ ਦੇ ਨੁਮਾਇੰਦਿਆਂ ਨੇ ਰੈਲੀ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਅਤੇ ਰਾਹੁਲ ਗਾਂਧੀ ਦੇ ਪੁਤਲੇ ਫੂਕਣ ਦਾ ਐਲਾਨ ਵੀ ਕੀਤਾ। ਪਰਿਵਾਰ ਦੇ 8 ਮੈਂਬਰਾਂ ਨੂੰ ਗੁਆਉਣ ਦਾ ਦਰਦ ਅੱਜ ਵੀ ਬਰਕਰਾਰ-ਗੁਰਦੀਪ ਕੌਰ ਸੁਸਾਇਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਆਪਣੀ ਹੱਡਬੀਤੀ ਸਾਂਝੀ ਕਰਦਿਆਂ ਦੱਸਿਆ ਕਿ 1984 ਦੇ ਭਿਆਨਕ ਦੌਰ ਦੌਰਾਨ ਉਨ੍ਹਾਂ ਦੇ ਪਰਿਵਾਰ ਦੇ 8 ਮੈਂਬਰ ਮਾਰੇ ਗਏ ਸਨ, ਜਿਨ੍ਹਾਂ ਵਿਚ ਉਨ੍ਹਾਂ ਦੇ 2 ਦਿਓਰ ਵੀ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਆਪਣੇ ਪਰਿਵਾਰਕ ਮੈਂਬਰਾਂ ਅਤੇ ਘਰ-ਬਾਰ ਨੂੰ ਗੁਆਉਣ ਵਾਲੇ ਪਰਿਵਾਰ ਅੱਜ ਵੀ ਉਸ ਸੰਤਾਪ ਨਾਲ ਜੀਅ ਰਹੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਆਸ ਪ੍ਰਗਟਾਈ ਅਤੇ ਉਨ੍ਹਾਂ ਦੇ ਮਸਲੇ ਰਾਜਪਾਲ ਤੱਕ ਪਹੁੰਚਾਉਣ ਲਈ ਸਤਨਾਮ ਸਿੰਘ ਸੰਧੂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਧੀ ਦੇ ਸਹੁਰੇ ਘਰ ਆਏ ਪਿਓ ਦੀ ਕੁੱਟਮਾਰ ਦੌਰਾਨ ਮੌਤ, 5 ਨਾਮਜ਼ਦ ਅਗਲੀ ਖ਼ਬਰ ਬੈਡਮਿੰਟਨ ਦੇ ਮੈਦਾਨ ’ਚ ਪਿਤਾ-ਧੀ ਦੀ ਜੋੜੀ ਕਰ ਰਹੀ ਹੈ ਕਮਾਲ
Ad Position 24