31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ’ਚ 28.70 ਕਰੋੜ ਰੁਪਏ ਦੇ ਜੁਰਮਾਨੇ ਲਾਏ, 27.33 ਕਰੋੜ ਵਸੂਲੇ-ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 30 ਅਕਤੂਬਰ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪਿਛਲੇ ਪੰਜ ਸਾਲਾਂ ਦੌਰਾਨ ਸੂਬੇ ਭਰ ਵਿਚ ਲਗਾਤਾਰ ਕੀਤੀਆਂ ਕਾਰਵਾਈਆਂ ਸਦਕਾ 1845 ਐਫ. ਆਈ.

Ad Position 21
No active advertisement
ਮੰਤਰੀ ਬਰਿੰਦਰ ਕੁਮਾਰ ਗੋਇਲ ਗੱਲਬਾਤ ਦੌਰਾਨ। ਅਜੀਤ ਤਸਵੀਰ 31-10-2026
ਚੰਡੀਗੜ੍ਹ, 30 ਅਕਤੂਬਰ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪਿਛਲੇ ਪੰਜ ਸਾਲਾਂ ਦੌਰਾਨ ਸੂਬੇ ਭਰ ਵਿਚ ਲਗਾਤਾਰ ਕੀਤੀਆਂ ਕਾਰਵਾਈਆਂ ਸਦਕਾ 1845 ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਅਤੇ 3988 ਵਾਹਨ ਤੇ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਮਾਈਨਿੰਗ ਵਿਭਾਗ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ 28.70 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਨ੍ਹਾਂ ਵਿਚੋਂ 27.33 ਕਰੋੜ ਰੁਪਏ ਦੀ ਵਸੂਲੀ ਵੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਦਿੱਤੀ ਗਈ। ਕੈਬਨਿਟ ਮੰਤਰੀ ਨੇ ਵਿਭਾਗ ਵਲੋਂ ਕੀਤੀਆਂ ਗਈਆਂ ਕਾਰਵਾਈਆਂ ਦੇ ਸਾਲਾਨਾ ਵੇਰਵੇ ਸਾਂਝੇ ਕਰਦਿਆਂ ਦਰਜ ਕੀਤੀਆਂ ਐੱਫ. ਆਈ. ਆਰ., ਜ਼ਬਤ ਕੀਤੇ ਵਾਹਨ ਤੇ ਮਸ਼ੀਨਾਂ, ਲਗਾਏ ਗਏ ਜੁਰਮਾਨਿਆਂ ਅਤੇ ਵਸੂਲੀ ਗਈ ਰਕਮ ਦੇ ਅੰਕੜੇ ਦਿੱਤੇ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਢੰਗ ਨਾਲ ਖਣਿਜਾਂ ਦੀ ਨਿਕਾਸੀ ਅਤੇ ਢੋਆ-ਢੁਆਈ ਨੂੰ ਰੋਕਣ ਅਤੇ ਮਾਈਨਿੰਗ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵਿਭਾਗ ਵਲੋਂ ਪੁਲਿਸ ਨਾਲ ਤਾਲਮੇਲ ਕਰਕੇ ਕਾਰਵਾਈ ਤੇਜ਼ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਆਈ.ਆਰ.ਸੀ.ਟੀ.ਸੀ. ਹਵਾਲਾ ਰਾਸ਼ੀ ਮਾਮਲਾ ਲਾਲੂ, ਰਾਬੜੀ ਤੇ ਤੇਜਸਵੀ ਨੂੰ ਪੇਸ਼ੀ ਤੋਂ ਰਾਹਤ ਅਗਲੀ ਖ਼ਬਰ ਮਕਬੂਜ਼ਾ ਕਸ਼ਮੀਰ ’ ਚ ਪਾਕਿ ਫ਼ੌਜ ਵਲੋਂ ਡਰੋਨ ਹਮਲਾ , ਇਕੋ ਪਰਿਵਾਰ ਦੇ 5 ਜੀਆਂ ਦੀ ਮੌਤ
Ad Position 24