01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਡਰੱਗ ਇੰਸਪੈਕਟਰ ਦੀਆਂ ਮੁਸ਼ਕਿਲਾਂ ਵਧੀਆਂ, ਵਿਜੀਲੈਂਸ ਨੇ ਜਾਇਦਾਦਾਂ ਦਾ ਰਿਕਾਰਡ ਮੰਗਿਆ

ਮਾਨਸਾ, 31 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ਤੋਂ ਬਾਅਦ ਮੁਅੱਤਲ ਕੀਤੇ ਗਏ ਡਰੱਗ ਇੰਸਪੈਕਟਰ ਮਾਨਸਾ ਨਰੇਸ਼ ਕੁਮਾਰ ’ਤੇ ਵਿਜੀਲੈਂਸ ਵਿਭਾਗ ਨੇ ਸ਼ਿਕੰਜਾ ਕੱਸਿਆ ਹੈ। ਬਠਿੰਡਾ ਵਿਜੀਲੈਂਸ ਬਿਊਰੋ ਯੂਨਿਟ ਮਾਨਸਾ ਦੇ ਡੀ.

Ad Position 21
No active advertisement
ਨਰੇਸ਼ ਕੁਮਾਰ 01-11-2026
ਮਾਨਸਾ, 31 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ਤੋਂ ਬਾਅਦ ਮੁਅੱਤਲ ਕੀਤੇ ਗਏ ਡਰੱਗ ਇੰਸਪੈਕਟਰ ਮਾਨਸਾ ਨਰੇਸ਼ ਕੁਮਾਰ ’ਤੇ ਵਿਜੀਲੈਂਸ ਵਿਭਾਗ ਨੇ ਸ਼ਿਕੰਜਾ ਕੱਸਿਆ ਹੈ। ਬਠਿੰਡਾ ਵਿਜੀਲੈਂਸ ਬਿਊਰੋ ਯੂਨਿਟ ਮਾਨਸਾ ਦੇ ਡੀ. ਐਸ. ਪੀ. ਦਫ਼ਤਰ ਵਲੋਂ ਜ਼ਿਲ੍ਹਾ ਮਾਲ ਅਫ਼ਸਰ ਬਠਿੰਡਾ ਨੂੰ ਪੱਤਰ ਲਿਖ ਕੇ ਡਰੱਗ ਇੰਸਪੈਕਟਰ, ਉਸ ਦੀ ਪਤਨੀ ਅਤੇ ਪਿਤਾ ਦੀ ਜਾਇਦਾਦ ਦਾ ਪੂਰਾ ਰਿਕਾਰਡ ਮੰਗਿਆ ਗਿਆ ਹੈ। ਇਸ ਦੇ ਨਾਲ ਹੀ ਵਿਭਾਗ ਵਲੋਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਬਠਿੰਡਾ ਤੋਂ ਵੀ ਜਾਣਕਾਰੀ ਮੰਗੀ ਗਈ ਹੈ ਕਿ ਉਸ ਅਤੇ ਉਸ ਦੇ ਪਰਿਵਾਰ ਕੋਲ ਕਿੰਨੇ ਵਾਹਨ ਹਨ, ਜਿਸ ਨਾਲ ਡਰੱਗ ਇੰਸਪੈਕਟਰ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ । ਦੂਸਰੇ ਪਾਸੇ ਪਤਾ ਲੱਗਾ ਹੈ ਕਿ ਵਿਭਾਗ ਵਲੋਂ ਡਰੱਗ ਇੰਸਪੈਕਟਰ ਦਾ ਵਿਭਾਗੀ ਰਿਕਾਰਡ ਤੇ ਹੋਰ ਦਸਤਾਵੇਜ਼ ਕਬਜ਼ੇ ’ਚ ਲੈ ਕੇ ਜਾਂਚ ਜਾਰੀ ਹੈ ਤੇ ਅਗਲੇ ਦਿਨਾਂ ’ਚ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ । ਇੱਥੇ ਦੱਸਣਾ ਬਣਦਾ ਹੈ ਕਿ ਝੋਟੇ ਦੀ ਹੱਤਿਆ ਉਪਰੰਤ ਚਰਚਾ ਵਿਚ ਆਏ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਨੂੰ ਪੰਜਾਬ ਸਰਕਾਰ ਵਲੋਂ 21 ਅਕਤੂਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਪੈਟਰੋਲ ਪੰਪ ਡੀਲਰਾਂ ਨੇ ਕਮਿਸ਼ਨ ਵਾਧੇ ਦੀ ਮੰਗ ਨੂੰ ਲੈ ਕੇ ਕੇਂਦਰੀ ਪੈਟਰੋਲੀਅਮ ਮੰਤਰਾਲੇ ਨੂੰ ਲਿਖੀ ਚਿੱਠੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਐਸ.ਸੀ. ਵਿੰਗ ਵਲੋਂ ਕੁਝ ਹੋਰ ਨਵੀਆਂ ਨਿਯੁਕਤੀਆਂ
Ad Position 24