ਪੈਟਰੋਲ ਪੰਪ ਡੀਲਰਾਂ ਨੇ ਕਮਿਸ਼ਨ ਵਾਧੇ ਦੀ ਮੰਗ ਨੂੰ ਲੈ ਕੇ ਕੇਂਦਰੀ ਪੈਟਰੋਲੀਅਮ ਮੰਤਰਾਲੇ ਨੂੰ ਲਿਖੀ ਚਿੱਠੀ
ਜਲੰਧਰ, 31 ਅਕਤੂਬਰ (ਸ਼ਿਵ)-ਦੇਸ਼ ਭਰ ਦੇ ਪੈਟਰੋਲ ਪੰਪ ਡੀਲਰਾਂ ਦੀ ਜਥੇਬੰਦੀ ਫੈਡਰੇਸ਼ਨ ਆਫ ਆਲ ਇੰਡੀਆ ਪੈਟਰੋਲੀਅਮ ਟਰੇਡਰਜ਼ ਨੇ ਡੀਲਰਾਂ ਦੇ ਕਮਿਸ਼ਨ ਵਿਚ ਵਾਧਾ ਕਰਨ ਤੇ ਉਨ੍ਹਾਂ ਦੀਆਂ ਵਿੱਤੀ ਸਮੱਸਿਆਵਾਂ ਦੇ ਹੱਲ ਲਈ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਨੂੰ ਮੰਗ ਪੱਤਰ ਭੇਜਿਆ ਹੈ। ਜਥੇਬੰਦੀ ਦੇ ਪ੍ਰਧਾਨ ਅਸ਼ੋਕ ਬਧਵਾਰ ਨੇ ਕਿਹਾ ਕਿ ਮੌਜੂਦਾ ਕਮਿਸ਼ਨ ਨਾਲ ਪੈਟਰੋਲ ਪੰਪਾਂ ਦਾ ਕਾਰੋਬਾਰੀ ਖਰਚਾ ਚਲਾਉਣਾ ਤੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ।
ਜਲੰਧਰ, 31 ਅਕਤੂਬਰ (ਸ਼ਿਵ)-ਦੇਸ਼ ਭਰ ਦੇ ਪੈਟਰੋਲ ਪੰਪ ਡੀਲਰਾਂ ਦੀ ਜਥੇਬੰਦੀ ਫੈਡਰੇਸ਼ਨ ਆਫ ਆਲ ਇੰਡੀਆ ਪੈਟਰੋਲੀਅਮ ਟਰੇਡਰਜ਼ ਨੇ ਡੀਲਰਾਂ ਦੇ ਕਮਿਸ਼ਨ ਵਿਚ ਵਾਧਾ ਕਰਨ ਤੇ ਉਨ੍ਹਾਂ ਦੀਆਂ ਵਿੱਤੀ ਸਮੱਸਿਆਵਾਂ ਦੇ ਹੱਲ ਲਈ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਨੂੰ ਮੰਗ ਪੱਤਰ ਭੇਜਿਆ ਹੈ। ਜਥੇਬੰਦੀ ਦੇ ਪ੍ਰਧਾਨ ਅਸ਼ੋਕ ਬਧਵਾਰ ਨੇ ਕਿਹਾ ਕਿ ਮੌਜੂਦਾ ਕਮਿਸ਼ਨ ਨਾਲ ਪੈਟਰੋਲ ਪੰਪਾਂ ਦਾ ਕਾਰੋਬਾਰੀ ਖਰਚਾ ਚਲਾਉਣਾ ਤੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ। ਮੰਗ ਪੱਤਰ ਵਿਚ ਡੀਲਰਾਂ ਦੇ ਵੱਖ-ਵੱਖ ਕਮਿਸ਼ਨਾਂ ਨੂੰ ਇਕਸਾਰ ਕਰਨ, ਵਾਧੂ ਕਮਿਸ਼ਨ ਦੇਣ ਅਤੇ ਨਵੇਂ ਲੇਬਰ ਕੋਡ ਅਨੁਸਾਰ ਕਰਮਚਾਰੀਆਂ ਦੀਆਂ ਅੱਠ ਘੰਟੇ ਦੀਆਂ ਸ਼ਿਫਟਾਂ ਕਾਰਨ ਵਧੇ ਖਰਚਿਆਂ ਨੂੰ ਧਿਆਨ ਵਿਚ ਰੱਖਦਿਆਂ ਕਮਿਸ਼ਨ ਵਿਚ ਤਨਖਾਹਾਂ ਦਾ ਹਿੱਸਾ ਮੁੜ ਤੈਅ ਕਰਨ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਨੇ ਯਾਦ ਦਿਵਾਇਆ ਕਿ 4 ਨਵੰਬਰ 2016 ਨੂੰ ਤੇਲ ਕੰਪਨੀਆਂ ਤੇ ਰਾਸ਼ਟਰੀ ਜਥੇਬੰਦੀਆਂ ਵਿਚਕਾਰ ਹਰ ਛੇ ਮਹੀਨੇ ਬਾਅਦ ਕਮਿਸ਼ਨ ਦੀ ਸਮੀਖਿਆ ਕਰਨ ਦਾ ਸਮਝੌਤਾ ਹੋਇਆ ਸੀ, ਪਰ ਇਸ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ। ਅਕਤੂਬਰ 2024 ਦੇ ਐਮ.ਡੀ.ਜੀ. ਸਮਝੌਤੇ ਤਹਿਤ ਵੀ ਨਿਯਮਤ ਵਾਧੇ ਦੀ ਮੰਗ ਕੀਤੀ ਗਈ ਸੀ। ਜਥੇਬੰਦੀ ਦੇ ਬੁਲਾਰੇ ਮੌਂਟੀ ਸਹਿਗਲ ਨੇ ਵੀ ਡੀਲਰਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਜਲਦੀ ਹੱਲ ਦੀ ਮੰਗ ਕੀਤੀ ਹੈ। ਫੈਡਰੇਸ਼ਨ ਆਫ ਆਲ ਇੰਡੀਆ ਪੈਟਰੋਲੀਅਮ ਟਰੇਡਰਜ਼ ਦੇ ਬੁਲਾਰੇ ਮੌਂਟੀ ਸਹਿਗਲ ਨੇ ਡੀਲਰ ਫੋਰਮ ਵਲੋਂ ਉਠਾਏ ਗਏ ਮੁੱਦਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਕੇਂਦਰ ਨੂੰ ਇਸ ਮਾਮਲੇ ਵਿਚ ਡੀਲਰਾਂ ਨੂੰ ਜਲਦੀ ਰਾਹਤ ਦੇਣੀ ਚਾਹੀਦੀ ਹੈ।