31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਰਿਵਾਰਕ ਮੈਂਬਰਾਂ ’ਚ ਸਹਿਮਤੀ ਨਾ ਬਣਨ ਕਰਕੇ ਦਲਜੀਤ ਸਿੰਘ ਦਾ ਨਾ ਹੋ ਸਕਿਆ ਸਸਕਾਰ

ਮਾਨਸਾ, 31 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦਾ ਪਰਿਵਾਰਕ ਮੈਂਬਰਾਂ ਵਿਚ ਸਹਿਮਤੀ ਨਾ ਬਣਨ ਕਾਰਨ ਅੱਜ ਵੀ ਸਸਕਾਰ ਨਹੀਂ ਹੋ ਸਕਿਆ। ਦੱਸਣਯੋਗ ਹੈ ਕਿ 27 ਅਕਤੂਬਰ ਨੂੰ ਦਲਜੀਤ ਸਿੰਘ ਦੀ ਕਥਿਤ ਤੌਰ ’ਤੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ ਸੀ।

Ad Position 21
No active advertisement
ਦਲਜੀਤ ਸਿੰਘ ਦੀ ਪੁਰਾਣੀ ਤਸਵੀਰ। 01-11-2026
ਮਾਨਸਾ, 31 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦਾ ਪਰਿਵਾਰਕ ਮੈਂਬਰਾਂ ਵਿਚ ਸਹਿਮਤੀ ਨਾ ਬਣਨ ਕਾਰਨ ਅੱਜ ਵੀ ਸਸਕਾਰ ਨਹੀਂ ਹੋ ਸਕਿਆ। ਦੱਸਣਯੋਗ ਹੈ ਕਿ 27 ਅਕਤੂਬਰ ਨੂੰ ਦਲਜੀਤ ਸਿੰਘ ਦੀ ਕਥਿਤ ਤੌਰ ’ਤੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ ਸੀ। ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈਣ ਤੋਂ ਬਾਅਦ 29 ਅਕਤੂਬਰ ਨੂੰ ਏਮਜ਼ ਬਠਿੰਡਾ ਵਿਖੇ ਉਸ ਦਾ ਪੋਸਟਮਾਰਟਮ ਕਰਵਾਇਆ ਗਿਆ ਸੀ। ਮ੍ਰਿਤਕ ਦੇ ਪਿਤਾ ਜਰਨੈਲ ਸਿੰਘ ਨੇ ਆਪਣੀ ਪਤਨੀ ਤੇ ਨੂੰਹ ਨੂੰ ਧਰਨੇ ਵਿਚੋਂ ਵਾਪਸ ਆ ਕੇ ਪੁੱਤਰ ਦਾ ਸਸਕਾਰ ਕਰਨ ਦੀ ਅਪੀਲ ਕੀਤੀ ਸੀ। ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵਲੋਂ ਪਿੰਡ ਦੇ ਪਤਵੰਤਿਆਂ ਨਾਲ ਮੀਟਿੰਗ ਦੌਰਾਨ ਸਰਕਾਰ ਵਲੋਂ ਸਾਰੀਆਂ ਮੰਗਾਂ ਮੰਨਣ ਦਾ ਐਲਾਨ ਵੀ ਕੀਤਾ ਗਿਆ ਸੀ, ਪਰ ਪਰਿਵਾਰ ਵਿਚ ਸਹਿਮਤੀ ਨਹੀਂ ਬਣ ਸਕੀ। ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਨੇ ਜ਼ਬਰਦਸਤੀ ਸਸਕਾਰ ਕਰਨ ਦੀ ਸੂਰਤ ਵਿਚ ਹਾਈਕੋਰਟ ਜਾਣ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਏ.ਡੀ.ਸੀ. ਮਾਨਸਾ ਪੂਨਮ ਸਿੰਘ ਤੇ ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਨੇ ਪਰਿਵਾਰ ਨਾਲ ਗੱਲਬਾਤ ਕੀਤੀ, ਪਰ ਕੋਈ ਹੱਲ ਨਹੀਂ ਨਿਕਲਿਆ । ਉੱਧਰ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੋਸਟਮਾਰਟਮ ਦੀ ਅਸਲ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਸਵਾਲ ਚੁੱਕਦਿਆਂ ਮੌਤ ਦੇ ਅਸਲ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਦਲਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਕਾਲੀ ਦਲ (ਬ) ਡਟ ਕੇ ਪੈਰਵੀ ਕਰੇਗਾ-ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਪਾਕਿ ਸਿੱਖ ਜਥੇ ਲਈ ਭਾਰਤ ਸਰਕਾਰ ਕਰ ਸਕਦੀ ਨਿਯਮਾਂ ’ਚ ਵੱਡਾ ਬਦਲਾਅ
Ad Position 24