31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

‘ਜ਼ਖ਼ਮ 84 ਦੇ’ ਵਿਸ਼ੇ ’ਤੇ ਕਾਨਫਰੰਸ 4 ਨਵੰਬਰ ਨੂੰ ਚੰਡੀਗੜ੍ਹ ’ਚ

ਲੁਧਿਆਣਾ, 31 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਭਾਜਪਾ ਵਲੋਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਸੰਘਰਸ਼, ਇਨਸਾਫ਼ ਦੀ ਲੰਮੀ ਲੜਾਈ ਤੇ ਮੁੜ ਵਸੇਬੇ ਦੇ ਯਤਨਾਂ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ 4 ਨਵੰਬਰ ਨੂੰ ਚੰਡੀਗੜ੍ਹ ਵਿਖੇ ‘ਜ਼ਖਮ 84 ਦੇ’ ਕਾਨਫਰੰਸ ਕਰਵਾਈ ਜਾਵੇਗੀ। ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕਾਨਫਰੰਸ ਦੀ ਸ਼ੁਰੂਆਤ 1984 ਦੇ ਕਤਲੇਆਮ ਨਾਲ ਸਬੰਧਿਤ ਤਸਵੀਰਾਂ ਦੀ ਪ੍ਰਦਰਸ਼ਨੀ ਨਾਲ ਹੋਵੇਗੀ।

Ad Position 21
No active advertisement
ਅਜੀਤ ਡੈਸਕ 01-11-2026
ਲੁਧਿਆਣਾ, 31 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਭਾਜਪਾ ਵਲੋਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਸੰਘਰਸ਼, ਇਨਸਾਫ਼ ਦੀ ਲੰਮੀ ਲੜਾਈ ਤੇ ਮੁੜ ਵਸੇਬੇ ਦੇ ਯਤਨਾਂ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ 4 ਨਵੰਬਰ ਨੂੰ ਚੰਡੀਗੜ੍ਹ ਵਿਖੇ ‘ਜ਼ਖਮ 84 ਦੇ’ ਕਾਨਫਰੰਸ ਕਰਵਾਈ ਜਾਵੇਗੀ। ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਕਾਨਫਰੰਸ ਦੀ ਸ਼ੁਰੂਆਤ 1984 ਦੇ ਕਤਲੇਆਮ ਨਾਲ ਸਬੰਧਿਤ ਤਸਵੀਰਾਂ ਦੀ ਪ੍ਰਦਰਸ਼ਨੀ ਨਾਲ ਹੋਵੇਗੀ। ਇਸ ਦੌਰਾਨ ਉਦਘਾਟਨੀ ਸੈਸ਼ਨ ਸਮੇਤ ਚਾਰ ਵਿਸ਼ੇਸ਼ ਸੈਸ਼ਨ ਕਰਵਾਏ ਜਾਣਗੇ। ਸਾਬਕਾ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਮੁੱਖ ਬੁਲਾਰੇ ਹੋਣਗੇ। ਐਚ.ਐਸ. ਫੂਲਕਾ, ਤਰਲੋਚਨ ਸਿੰਘ ਤੇ ਆਰ.ਪੀ. ਸਿੰਘ ਵੀ ਵਿਚਾਰ ਸਾਂਝੇ ਕਰਨਗੇ, ਜਦਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਸ਼ਾਮਿਲ ਹੋਣਗੇ। ਇਸ ਮੌਕੇ ਢਿੱਲੋਂ ਨੇ ਆਮ ਆਦਮੀ ਪਾਰਟੀ ਵਲੋਂ 40 ਵਿਧਾਇਕਾਂ ਨੂੰ ਟਿਕਟਾਂ ਦੇਣ ਦੀ ਸੂਚੀ ਜਾਰੀ ਕਰਨ ਨੂੰ ਪਾਰਟੀ ਅੰਦਰਲੀ ਬੇਚੈਨੀ ਦਾ ਸੰਕੇਤ ਦੱਸਿਆ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ਮੋਰਚੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋਵੇਗੀ, ਸੰਘਰਸ਼ ਨੂੰ ਅੱਗੇ ਵਧਾਵਾਂਗੇ-ਅਜੇਪਾਲ ਸਿੰਘ ਬਰਾੜ ਅਗਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਨੇ ਝੋਟੇ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟਾਈ
Ad Position 24