ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਮਨਾਈ ਕੌਮੀ ਸ਼ਹੀਦ ਭਾਈ ਬੇਅੰਤ ਸਿੰਘ ਦੀ 42ਵੀਂ ਬਰਸੀ
ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਦਰਬਾਰ ਸਾਹਿਬ ਸਮੂਹ ’ਤੇ ਜੂਨ 1984 ਵਿਚ ਹੋਏ ਫ਼ੌਜੀ ਹਮਲੇ ਦੇ ਰੋਸ ਵਜੋਂ ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਵਾਲੇ ਅਤੇ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੀ ਹੱਤਿਆ ਦੌਰਾਨ ਸੁਰੱਖਿਆ ਬਲਾਂ ਵਲੋਂ ਸ਼ਹੀਦ ਕੀਤੇ ਗਏ ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੀ 42ਵੀਂ ਬਰਸੀ ਅੱਜ ਸ਼੍ਰੋਮਣੀ ਕਮੇਟੀ ਵਲੋਂ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਸਥਿੱਤ ਗੁ: ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਭਾਈ ਸੁਖਪ੍ਰੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਕੀਤਾ।
ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਦਰਬਾਰ ਸਾਹਿਬ ਸਮੂਹ ’ਤੇ ਜੂਨ 1984 ਵਿਚ ਹੋਏ ਫ਼ੌਜੀ ਹਮਲੇ ਦੇ ਰੋਸ ਵਜੋਂ ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਵਾਲੇ ਅਤੇ ਤਤਕਾਲੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੀ ਹੱਤਿਆ ਦੌਰਾਨ ਸੁਰੱਖਿਆ ਬਲਾਂ ਵਲੋਂ ਸ਼ਹੀਦ ਕੀਤੇ ਗਏ ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੀ 42ਵੀਂ ਬਰਸੀ ਅੱਜ ਸ਼੍ਰੋਮਣੀ ਕਮੇਟੀ ਵਲੋਂ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਸਥਿੱਤ ਗੁ: ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਭਾਈ ਸੁਖਪ੍ਰੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਕੀਤਾ। ਇਸ ਦੌਰਾਨ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਸਮੇਂ ਦੀ ਕਾਂਗਰਸ ਹਕੂਮਤ ਵਲੋਂ ਸੰਨ੍ਹ 1984 ਵਿਚ ਸਿੱਖ ਕੌਮ ਦੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ’ਤੇ ਕੀਤੇ ਹਮਲੇ ਨੇ ਸਿੱਖ ਕੌਮ ਨੂੰ ਗਹਿਰੇ ਜ਼ਖ਼ਮ ਦਿੱਤੇ। ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਰਹੇਗਾ। ਇਸੇ ਦੌਰਾਨ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰਨਾਂ ਪੰਥਕ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਭਾਈ ਵਰਿਆਮ ਸਿੰਘ ਅਗਵਾਨ, ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਜੱਲੂਪੁਰ, ਭਾਈ ਜਰਨੈਲ ਸਿੰਘ ਸਖੀਰਾ, ਭਾਈ ਮੋਹਕਮ ਸਿੰਘ, ਮਨਜੀਤ ਸਿੰਘ ਭੋਮਾ, ਪਰਮਜੀਤ ਸਿੰਘ ਟਾਂਡਾ, ਸਰਬਜੀਤ ਸਿੰਘ ਘੁਮਾਣ, ਗੁਰਨਾਮ ਸਿੰਘ ਮੂਣਕਾਂ, ਸ਼ਮਸ਼ੇਰ ਸਿੰਘ ਪੱਧਰੀ, ਅਮਰਜੀਤ ਸਿੰਘ ਵੰਨ ਚਿੜੀ, ਡਾ: ਦਲਬੀਰ ਸਿੰਘ ਵੇਰਕਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਰਜਿੰਦਰ ਸਿੰਘ ਰੂਬੀ ਤੇ ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਗੁਰਵਿੰਦਰ ਸਿੰਘ ਭੋਮਾ ਸਮੇਤ ਹੋਰ ਸ਼ਖਸੀਅਤਾਂ ਤੇ ਸੰਗਤਾਂ ਮੌਜੂਦ ਸਨ।