31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਕਣਕ ਦੀ ਬਿਜਾਈ ਦੇ ਸੀਜ਼ਨ ’ਚ ਡੀ.ਏ.ਪੀ. ਖਾਦ ਦੀ ਕਾਲਾਬਾਜ਼ਾਰੀ ਜ਼ੋਰਾਂ ’ਤੇ

ਬਠਿੰਡਾ, 31 ਅਕਤੂਬਰ (ਵੀਰਪਾਲ ਸਿੰਘ)- ਪੰਜਾਬ ਵਿਚ ਕਣਕ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਡੀ. ਏ.

Ad Position 21
No active advertisement
ਅਜੀਤ ਡੈਸਕ 01-11-2026
ਬਠਿੰਡਾ, 31 ਅਕਤੂਬਰ (ਵੀਰਪਾਲ ਸਿੰਘ)- ਪੰਜਾਬ ਵਿਚ ਕਣਕ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਡੀ.ਏ.ਪੀ. ਖਾਦ ਦੀ ਘਾਟ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਖਾਦ ਦੀ ਮੰਗ ਦੇ ਮੁਕਾਬਲੇ ਸਪਲਾਈ ਘੱਟ ਹੋਣ ਕਾਰਨ ਕਿਸਾਨਾਂ ਨੂੰ ਲੋੜੀਂਦੀ ਖਾਦ ਪ੍ਰਾਪਤ ਕਰਨ ਲਈ ਕਾਫ਼ੀ ਜੱਦੋ-ਜਹਿਦ ਕਰਨੀ ਪੈ ਰਹੀ ਹੈ। ਕਈ ਥਾਵਾਂ ’ਤੇ ਖਾਦ ਦੇ ਨਾਲ ਕੈਲਸ਼ੀਅਮ ਨਾਈਟ੍ਰੇਟ, ਪੋਟਾਸ਼ ਤੇ ਹੋਰ ਖੇਤੀ ਉਤਪਾਦ ਖਰੀਦਣ ਲਈ ਮਜਬੂਰ ਕਰਨ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆ ਰਹੀਆਂ ਹਨ। ਹਾੜ੍ਹੀ ਸੀਜ਼ਨ 2026-27 ਲਈ ਪੰਜਾਬ ਨੂੰ ਕੁੱਲ 5.50 ਲੱਖ ਮੀਟਰਕ ਟਨ ਡੀ.ਏ.ਪੀ. ਖਾਦ ਦੀ ਲੋੜ ਹੈ। ਇਸ ਵਿਚੋਂ 4.80 ਲੱਖ ਮੀਟਰਕ ਟਨ ਕਣਕ ਤੇ 70 ਹਜ਼ਾਰ ਮੀਟਰਕ ਟਨ ਆਲੂਆਂ ਦੀ ਫ਼ਸਲ ਲਈ ਲੋੜੀਂਦੀ ਹੈ। ਸਤੰਬਰ ਦੇ ਆਖਰੀ ਹਫ਼ਤੇ ਸੂਬੇ ਕੋਲ ਸਿਰਫ਼ 1.60 ਲੱਖ ਮੀਟਰਕ ਟਨ ਖਾਦ ਦਾ ਭੰਡਾਰ ਸੀ, ਜਿਸ ਕਾਰਨ 3.90 ਲੱਖ ਮੀਟਰਕ ਟਨ ਦੀ ਘਾਟ ਦਰਸਾਈ ਗਈ ਸੀ। ਪੰਜਾਬ ਸਰਕਾਰ ਨੇ ਕੇਂਦਰ ਤੋਂ ਵਾਧੂ ਸਪਲਾਈ ਦੀ ਮੰਗ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸਰੂਪ ਸਿੰਘ ਰਾਮਾਂ ਅਨੁਸਾਰ ਵਪਾਰੀ ਖਾਦ ਦੀ ਘਾਟ ਦਾ ਫਾਇਦਾ ਉਠਾ ਕੇ ਕਿਸਾਨਾਂ ਨੂੰ ਹੋਰ ਖੇਤੀ ਸਮੱਗਰੀ ਖਰੀਦਣ ਲਈ ਮਜਬੂਰ ਕਰਦੇ ਹਨ। ਉਨ੍ਹਾਂ ਖੇਤੀਬਾੜੀ ਵਿਭਾਗ ਤੋਂ ਅਜਿਹੀਆਂ ਸ਼ਿਕਾਇਤਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਸਹਿਕਾਰੀ ਸਭਾਵਾਂ ਵਿਚ ਖਾਦ ਵੰਡ ਦੇ ਨਵੇਂ ਨਿਯਮਾਂ ਤੇ ਵਿਆਜ ਦਰਾਂ ਵਿਚ ਵਾਧੇ ਕਾਰਨ ਕਿਸਾਨਾਂ ’ਤੇ ਆਰਥਿਕ ਬੋਝ ਵਧ ਰਿਹਾ ਹੈ। ਦੂਜੇ ਪਾਸੇ, ਪੰਜਾਬ ਸਰਕਾਰ ਵਲੋਂ ਪ੍ਰਮਾਣਿਤ ਕਣਕ ਦੇ ਬੀਜਾਂ ’ਤੇ 2,000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦੇਣ ਦਾ ਐਲਾਨ ਕੀਤਾ ਗਿਆ ਹੈ, ਪਰ ਖੇਤੀਬਾੜੀ ਵਿਭਾਗ ਦਾ ਪੋਰਟਲ ਨਾ ਖੁੱਲ੍ਹਣ ਕਾਰਨ ਕਿਸਾਨ ਅਰਜ਼ੀਆਂ ਭਰਨ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਡੀ.ਏ.ਪੀ. ਦੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਸਬਸਿਡੀ ਪ੍ਰਕਿਰਿਆ ਦੀਆਂ ਤਕਨੀਕੀ ਰੁਕਾਵਟਾਂ ਤੁਰੰਤ ਦੂਰ ਕੀਤੀਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਧੀ ਦਾ ਕਤਲ ਕਰਨ ਵਾਲੇ ਪਿਤਾ ਵਲੋਂ ਖੁਦਕੁਸ਼ੀ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਮਨਾਈ ਕੌਮੀ ਸ਼ਹੀਦ ਭਾਈ ਬੇਅੰਤ ਸਿੰਘ ਦੀ 42ਵੀਂ ਬਰਸੀ
Ad Position 24